ਪੜਚੋਲ ਕਰੋ

PM Modi ਇਸ ਮਹੀਨੇ ਕਰ ਸਕਦੇ ਹਨ ਅਮਰੀਕਾ ਦਾ ਦੌਰਾ, ਬਾਇਡਨ ਨਾਲ ਮੁਲਾਕਾਤ, ਚੀਨ ਅਤੇ ਅਫਗਾਨਿਸਤਾਨ ਏਜੰਡੇ 'ਤੇ ਹੋ ਸਕਦੀ ਚਰਚਾ

ਜੋਅ ਬਾਇਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਯਾਤਰਾ ਹੋਵੇਗੀ। ਇਸ ਤੋਂ ਪਹਿਲਾਂ 2019 ਵਿੱਚ ਮੋਦੀ ਅਮਰੀਕਾ ਗਏ ਸੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਮਹੀਨੇ ਯਾਨੀ ਸਤੰਬਰ ਦੇ ਆਖਰੀ ਹਫ਼ਤੇ ਅਮਰੀਕਾ ਆਉਣ ਦੀ ਉਮੀਦ ਹੈ। ਉੱਚ ਸਰਕਾਰੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਸਤੰਬਰ ਦੇ ਆਖਰੀ ਹਫਤੇ ਵਾਸ਼ਿੰਗਟਨ ਡੀਸੀ ਅਤੇ ਨਿਊਯਾਰਕ ਦਾ ਦੌਰਾ ਕਰ ਸਕਦੇ ਹਨ। ਜੋਅ ਬਾਇਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਪਹਿਲੀ ਅਮਰੀਕਾ ਯਾਤਰਾ ਹੋਵੇਗੀ।

ਇੰਡੀਅਨ ਐਕਸਪ੍ਰੈਸ ਨੇ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਦਿੱਤੀ ਹੈ ਕਿ ਇਸ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਜੇਕਰ ਹੁਣ ਤੱਕ ਹੋਈ ਚਰਚਾ ਮੁਤਾਬਕ ਸਭ ਕੁਝ ਠੀਕ ਰਿਹਾ ਤਾਂ ਪ੍ਰਧਾਨ ਮੰਤਰੀ ਮੋਦੀ 22 ਤੋਂ 27 ਸਤੰਬਰ ਤੱਕ ਅਮਰੀਕਾ ਦੇ ਦੌਰੇ 'ਤੇ ਹੋਣਗੇ। ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ 'ਚ ਇਹ ਪਹਿਲੀ ਆਹਮੋ-ਸਾਹਮਣੇ ਮੁਲਾਕਾਤ ਹੋਵੇਗੀ। ਇਸ ਤੋਂ ਪਹਿਲਾਂ, ਇਹ ਦੋਵੇਂ ਨੇਤਾ ਵਰਚੁਅਲ ਸੰਮੇਲਨਾਂ ਵਿੱਚ ਘੱਟੋ ਘੱਟ ਤਿੰਨ ਵਾਰ ਮਿਲ ਚੁੱਕੇ ਹਨ। ਦੋਵੇਂ ਨੇਤਾ ਮਾਰਚ ਵਿੱਚ ਕਵਾਡ ਸਿਖਰ ਸੰਮੇਲਨ, ਅਪ੍ਰੈਲ ਵਿੱਚ ਜਲਵਾਯੂ ਪਰਿਵਰਤਨ ਸੰਮੇਲਨ ਅਤੇ ਇਸ ਸਾਲ ਜੂਨ ਵਿੱਚ ਜੀ -7 ਸਿਖਰ ਸੰਮੇਲਨ ਦੌਰਾਨ ਮਿਲੇ ਹਨ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨੇ ਜੂਨ ਵਿੱਚ ਜੀ -7 ਸਿਖਰ ਸੰਮੇਲਨ ਦੌਰਾਨ ਬ੍ਰਿਟੇਨ ਦਾ ਦੌਰਾ ਕਰਨਾ ਸੀ, ਪਰ ਕੋਰੋਨਾ ਦੀ ਦੂਜੀ ਲਹਿਰ ਕਾਰਨ ਉਨ੍ਹਾਂ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ, ਜਿਸਦੇ ਸਿੱਟੇ ਵਜੋਂ ਬਾਇਡਨ ਅਤੇ ਮੋਦੀ ਦੀ ਮੁਲਾਕਾਤ ਨਹੀਂ ਹੋ ਸਕੀ।

ਪੀਐਮ ਮੋਦੀ ਦੀ ਇਹ ਯਾਤਰਾ ਅਫਗਾਨਿਸਤਾਨ ਵਿੱਚ ਤੇਜ਼ੀ ਨਾਲ ਬਦਲ ਰਹੀ ਸਥਿਤੀ ਦੇ ਮੱਦੇਨਜ਼ਰ ਮਹੱਤਵਪੂਰਨ ਹੋਵੇਗੀ। ਜੋਅ ਬਾਇਡਨ ਨਾਲ ਮੁਲਾਕਾਤ ਤੋਂ ਇਲਾਵਾ ਪੀਐਮ ਮੋਦੀ ਅਮਰੀਕੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗਾਂ ਵੀ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਅਫਗਾਨਿਸਤਾਨ ਸੰਕਟ ਅਤੇ ਚੀਨ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਪਣੀ ਅਮਰੀਕਾ ਯਾਤਰਾ ਦੌਰਾਨ ਏਜੰਡੇ 'ਤੇ ਰਹੇਗਾ। ਇਸ ਦੌਰੇ 'ਤੇ ਦੋਵਾਂ ਧਿਰਾਂ ਵੱਲੋਂ ਚੀਨ ਨਾਲ ਗੱਲਬਾਤ ਕਰਨ ਦੀ ਵੀ ਉਮੀਦ ਹੈ। ਵਾਸ਼ਿੰਗਟਨ ਡੀਸੀ ਵਿੱਚ ਕਵਾਡ ਲੀਡਰਸ ਸੰਮੇਲਨ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਦੀ ਯਾਤਰਾ ਉਸੇ ਸਮੇਂ ਹੋ ਰਹੀ ਹੈ।

ਇਹ ਵੀ ਪੜ੍ਹੋ: NEET PG 2021: 6 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ NEET PG 2021 ਦਾ ਐਡਮਿਟ ਕਾਰਡ, ਪ੍ਰੀਖਿਆ 11 ਸਤੰਬਰ ਨੂੰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget