ਪੜਚੋਲ ਕਰੋ

SCO ਸੰਮੇਲਨ 'ਚ ਸ਼ਾਮਲ ਹੋਣਗੇ PM ਮੋਦੀ, ਵਿਦੇਸ਼ ਮੰਤਰਾਲੇ ਨੇ ਦੱਸਿਆ ਕਿਹੜੇ-ਕਿਹੜੇ ਨੇਤਾਵਾਂ ਨਾਲ ਹੋਵੇਗੀ ਮੁਲਾਕਾਤ, ਕਿਹੜੇ ਮੁੱਦਿਆਂ 'ਤੇ ਹੋਵੇਗੀ ਚਰਚਾ

SCO Summit 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਸਮਰਕੰਦ ਲਈ ਰਵਾਨਾ ਹੋ ਰਹੇ ਹਨ। ਜਿੱਥੇ ਉਹ SCO ਸੰਮੇਲਨ ਵਿੱਚ ਹਿੱਸਾ ਲੈਣਗੇ। ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਸਾਰੇ ਸਥਾਈ ਮੈਂਬਰ ਦੇਸ਼ਾਂ ਦੇ ਨੇਤਾ ਇੱਕ ਮੰਚ 'ਤੇ ਮੌਜੂਦ ਹੋਣਗੇ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਸਮਰਕੰਦ ਲਈ ਰਵਾਨਾ ਹੋ ਰਹੇ ਹਨ। ਜਿੱਥੇ ਉਹ SCO ਸੰਮੇਲਨ ਵਿੱਚ ਹਿੱਸਾ ਲੈਣਗੇ। ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਸਾਰੇ ਸਥਾਈ ਮੈਂਬਰ ਦੇਸ਼ਾਂ ਦੇ ਨੇਤਾ ਇੱਕ ਮੰਚ 'ਤੇ ਮੌਜੂਦ ਹੋਣਗੇ। ਇਸ SCO ਸੰਮੇਲਨ ਨੂੰ ਕਈ ਮਾਇਨਿਆਂ ਤੋਂ ਖਾਸ ਮੰਨਿਆ ਜਾ ਰਿਹਾ ਹੈ, ਕਿਉਂਕਿ ਪਾਕਿਸਤਾਨ ਦੇ ਪੀਐੱਮ ਸ਼ਾਹਬਾਜ਼ ਸ਼ਰੀਫ਼ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਇਸ ਵਿੱਚ ਹਿੱਸਾ ਲੈ ਰਹੇ ਹਨ। ਇਸ ਸੰਮੇਲਨ ਲਈ ਪੀਐਮ ਮੋਦੀ ਦੇ ਰਵਾਨਾ ਹੋਣ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਵੱਲੋਂ ਜਾਣਕਾਰੀ ਦਿੱਤੀ ਗਈ।

ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਇਸ ਕਾਨਫਰੰਸ 'ਚ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ, ਇਸ ਤੋਂ ਇਲਾਵਾ ਅੱਤਵਾਦ ਨਾਲ ਨਜਿੱਠਣ ਦੇ ਉਪਾਵਾਂ 'ਤੇ ਵੀ ਚਰਚਾ ਹੋਵੇਗੀ।

ਕਿਹੜੇ ਲੀਡਰਾਂ ਨਾਲ ਹੋਵੇਗੀ ਮੁਲਾਕਾਤ?
ਐਸਸੀਓ ਸੰਮੇਲਨ ਦੌਰਾਨ ਪੀਐਮ ਮੋਦੀ ਦੀਆਂ ਮੁਲਾਕਾਤਾਂ ਬਾਰੇ ਵਿਦੇਸ਼ ਸਕੱਤਰ ਨੇ ਕਿਹਾ ਕਿ ਇਸ ਦੌਰਾਨ ਪੀਐਮ ਮੋਦੀ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਪੀਐਮ ਮੋਦੀ ਹੋਰ ਨੇਤਾਵਾਂ ਨਾਲ ਵੀ ਗੱਲਬਾਤ ਕਰਨਗੇ। ਹਾਲਾਂਕਿ ਵਿਦੇਸ਼ ਸਕੱਤਰ ਨੇ ਇਹ ਨਹੀਂ ਦੱਸਿਆ ਕਿ ਪੀਐੱਮ ਮੋਦੀ ਸ਼ੀ ਜਿਨਪਿੰਗ ਅਤੇ ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਮੁਲਾਕਾਤ ਕਰਨਗੇ ਜਾਂ ਨਹੀਂ। ਜਦੋਂ ਵਿਦੇਸ਼ ਸਕੱਤਰ ਨੂੰ ਪੁੱਛਿਆ ਗਿਆ ਕਿ ਕੀ ਚੀਨ ਦੇ ਰਾਸ਼ਟਰਪਤੀ ਨਾਲ ਪੀਐਮ ਮੋਦੀ ਦੀ ਮੀਟਿੰਗ ਹੋਵੇਗੀ? ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਵੇਂ ਮੈਂ ਕਿਹਾ ਹੈ, ਮੇਜ਼ਬਾਨ ਦੇਸ਼ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਸਮੇਤ ਹੋਰ ਨੇਤਾਵਾਂ ਨੂੰ ਮਿਲਣਗੇ। ਫਿਲਹਾਲ ਅਸੀਂ ਇਸ ਤੋਂ ਵੱਧ ਕੁਝ ਨਹੀਂ ਕਹਿਣਾ ਚਾਹਾਂਗੇ। ਜਿਵੇਂ-ਜਿਵੇਂ ਪ੍ਰੋਗਰਾਮ ਅੱਗੇ ਵਧੇਗਾ ਅਸੀਂ ਤੁਹਾਨੂੰ ਸੂਚਿਤ ਕਰਦੇ ਰਹਾਂਗੇ।

ਵਿਦੇਸ਼ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਇਸ ਸੰਮੇਲਨ ਦੌਰਾਨ ਵਪਾਰ ਅਤੇ ਸੈਰ-ਸਪਾਟਾ 'ਤੇ ਵੀ ਚਰਚਾ ਕੀਤੀ ਜਾਵੇਗੀ। ਪੀਐਮ ਮੋਦੀ ਅੱਜ ਸ਼ਾਮ ਤੱਕ ਉਜ਼ਬੇਕਿਸਤਾਨ ਦੇ ਸਮਰਕੰਦ ਪਹੁੰਚ ਜਾਣਗੇ। ਜਿਸ ਤੋਂ ਬਾਅਦ ਉਹ ਭਲਕੇ 16 ਸਤੰਬਰ ਨੂੰ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਸੰਮੇਲਨ ਵਿੱਚ ਦੋ ਸੈਸ਼ਨ ਹੋਣਗੇ। ਪਹਿਲਾ ਸੈਸ਼ਨ SCO ਦੇਸ਼ਾਂ ਦਾ ਹੀ ਹੋਵੇਗਾ। ਜਿਸ ਵਿੱਚ ਕੇਵਲ ਸਥਾਈ ਮੈਂਬਰ ਹੀ ਭਾਗ ਲੈ ਸਕਦੇ ਹਨ। ਇਸ ਤੋਂ ਬਾਅਦ ਦੂਜੇ ਸੈਸ਼ਨ ਵਿੱਚ ਅਬਜ਼ਰਵਰ ਦੇਸ਼ ਵੀ ਸ਼ਾਮਲ ਹੋਣਗੇ।

ਵਿਦੇਸ਼ ਸਕੱਤਰ ਨੇ ਕਿਹਾ ਕਿ ਇਸ ਪੂਰੇ ਸੰਮੇਲਨ ਦੌਰਾਨ ਸੁਰੱਖਿਆ, ਸੰਪਰਕ, ਵਪਾਰ, ਸੈਰ-ਸਪਾਟਾ ਅਤੇ ਹੋਰ ਮਾਮਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਭਾਰਤ ਮੱਧ ਏਸ਼ੀਆ ਅਤੇ ਗੁਆਂਢੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਜ਼ੋਰ ਦੇਵੇਗਾ। SCO ਦੇ ਸੰਸਥਾਪਕ ਮੈਂਬਰ ਦੇਸ਼ ਚੀਨ, ਕਜ਼ਾਕਿਸਤਾਨ, ਕਿਰਗਿਸਤਾਨ, ਰੂਸ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਸਕੂਲੀ ਬੱਚਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ, ਅੰਨ੍ਹੇਵਾਹ ਚੱਲੀਆਂ ਗੋਲੀਆ; 11ਵੀਂ ਜਮਾਤ ਦੇ ਵਿਦਿਆਰਥੀ ਨੂੰ ਲੱਗੀ ਗੋਲੀ: ਫੈਲੀ ਦਹਿਸ਼ਤ...
ਪੰਜਾਬ 'ਚ ਸਕੂਲੀ ਬੱਚਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ, ਅੰਨ੍ਹੇਵਾਹ ਚੱਲੀਆਂ ਗੋਲੀਆ; 11ਵੀਂ ਜਮਾਤ ਦੇ ਵਿਦਿਆਰਥੀ ਨੂੰ ਲੱਗੀ ਗੋਲੀ: ਫੈਲੀ ਦਹਿਸ਼ਤ...
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
Embed widget