PM ਮੋਦੀ ਨੂੰ ਮਿਲਿਆ ‘ਸ਼੍ਰੀਲੰਕਾ ਮਿੱਤਰ ਵਿਭੂਸ਼ਣ ਪੁਰਸਕਾਰ’, ਕਿਹਾ- ਇਹ 140 ਕਰੋੜ ਭਾਰਤੀਆਂ ਦਾ ਸਨਮਾਨ, ਜਾਣੋ ਦੌਰੇ ਦੀਆਂ ਮੁੱਖ ਗੱਲਾਂ
ਪ੍ਰਧਾਨ ਮੰਤਰੀ ਮੋਦੀ ਸ਼੍ਰੀਲੰਕਾ ਦੇ ਦੌਰੇ 'ਤੇ ਹਨ, ਜਿੱਥੇ ਉਨ੍ਹਾਂ ਨੂੰ ਸਰਵਉੱਚ ਨਾਗਰਿਕ ਸਨਮਾਨ 'ਮਿੱਤਰ ਵਿਭੂਸ਼ਣ' ਨਾਲ ਸਨਮਾਨਿਤ ਕੀਤਾ ਗਿਆ। ਪੀਐਮ ਮੋਦੀ ਨੇ ਕਿਹਾ ਕਿ ਇਹ ਸਿਰਫ਼ ਮੇਰਾ ਸਨਮਾਨ ਨਹੀਂ ਹੈ ਸਗੋਂ 140 ਕਰੋੜ ਭਾਰਤੀਆਂ ਦਾ ਸਨਮਾਨ ਹੈ।

PM Modi Sri Lanka Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਦੌਰੇ 'ਤੇ ਸ਼ੁੱਕਰਵਾਰ (4 ਅਪ੍ਰੈਲ) ਸ਼ਾਮ ਨੂੰ ਕੋਲੰਬੋ ਪਹੁੰਚੇ। ਜਿੱਥੇ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਵਿਜਿਤਾ ਹੇਰਾਥ, ਸਿਹਤ ਮੰਤਰੀ ਨਲਿੰਡਾ ਜਯਤੀਸਾ ਅਤੇ ਮੱਛੀ ਪਾਲਣ ਮੰਤਰੀ ਰਾਮਲਿੰਗਮ ਚੰਦਰਸ਼ੇਖਰ ਸਮੇਤ ਪੰਜ ਟਾਪ ਦੇ ਮੰਤਰੀ ਹਵਾਈ ਅੱਡੇ 'ਤੇ ਉਨ੍ਹਾਂ ਦਾ ਵਿਸ਼ੇਸ਼ ਸਵਾਗਤ ਕਰਨ ਲਈ ਮੌਜੂਦ ਸਨ।
ਪ੍ਰਧਾਨ ਮੰਤਰੀ ਮੋਦੀ ਦਾ ਸਰਕਾਰੀ ਸਨਮਾਨਾਂ ਨਾਲ ਸਵਾਗਤ ਕੀਤਾ ਗਿਆ। ਸਵਤੰਤਰਤਾ ਚੌਕ 'ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਅਤੇ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਹ ਸ਼੍ਰੀਲੰਕਾ ਦਾ ਉਨ੍ਹਾਂ ਦਾ ਚੌਥੀ ਦੌਰਾ ਸੀ। ਇਸ ਵਾਰ ਪ੍ਰਧਾਨ ਮੰਤਰੀ ਮੋਦੀ ਨੂੰ ਸ਼੍ਰੀਲੰਕਾ ਮਿੱਤਰ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸ਼੍ਰੀਲੰਕਾ ਸਰਕਾਰ ਦਾ ਸਭ ਤੋਂ ਉੱਚਾ ਨਾਗਰਿਕ ਸਨਮਾਨ ਹੈ ਜੋ ਵਿਦੇਸ਼ੀ ਪਤਵੰਤਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਸ਼੍ਰੀਲੰਕਾ ਨਾਲ ਵਿਸ਼ੇਸ਼ ਦੋਸਤੀ ਬਣਾਈ ਰੱਖੀ ਹੈ।
#WATCH | Colombo | Prime Minister Narendra Modi says, "...Today, to be honoured with the Sri Lanka Mitra Vibhushan award by President Anura Kumara Dissanayake—it's not an honour to me but to 140 crore Indians. It shows the historical relation and deep friendship between the… https://t.co/YQzcwp16n0 pic.twitter.com/wCzYZUin8b
— ANI (@ANI) April 5, 2025
ਸ਼੍ਰੀਲੰਕਾ ਸਰਕਾਰ ਦੇ ਸਰਵਉੱਚ ਨਾਗਰਿਕ ਸਨਮਾਨ ਪ੍ਰਾਪਤ ਕਰਨ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਨਮਾਨ 140 ਕਰੋੜ ਭਾਰਤੀਆਂ ਦਾ ਹੈ। ਇਹ ਸ਼੍ਰੀਲੰਕਾ ਅਤੇ ਭਾਰਤ ਵਿਚਕਾਰ ਡੂੰਘੀ ਦੋਸਤੀ ਅਤੇ ਸਾਂਝੀਆਂ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਇਹ ਸਨਮਾਨ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਭਾਰਤ ਸਿਰਫ਼ ਇੱਕ ਗੁਆਂਢੀ ਨਹੀਂ ਹੈ, ਸਗੋਂ ਇੱਕ "ਸੱਚਾ ਦੋਸਤ" ਹੈ।
ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਨਾ ਸਿਰਫ਼ ਕੂਟਨੀਤਕ ਸਬੰਧ ਹਨ, ਸਗੋਂ ਜ਼ਮੀਨੀ ਪੱਧਰ 'ਤੇ ਵਿਕਾਸ ਪ੍ਰੋਜੈਕਟ ਵੀ ਚੱਲ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀਲੰਕਾ ਦੇ ਕਿਸਾਨਾਂ ਨੂੰ ਭਾਰਤ ਦਾ ਸਿੱਧਾ ਸਹਿਯੋਗ ਮਿਲੇਗਾ। ਉਨ੍ਹਾਂ ਨੇ ਭਾਰਤੀ ਮੂਲ ਦੇ ਤਮਿਲ (IOT) ਭਾਈਚਾਰੇ ਲਈ 10,000 ਕਰੋੜ ਰੁਪਏ ਦੀਆਂ ਰਿਹਾਇਸ਼ੀ ਅਤੇ ਸਮਾਜਿਕ ਯੋਜਨਾਵਾਂ ਦਾ ਐਲਾਨ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਸ਼੍ਰੀਲੰਕਾ ਸਰਕਾਰ ਨਾਲ ਨਵੇਂ ਸਮਝੌਤੇ ਕੀਤੇ, ਜਿਨ੍ਹਾਂ ਵਿੱਚ ਬੁਨਿਆਦੀ ਢਾਂਚਾ, ਡਿਜੀਟਲ ਕਨੈਕਟੀਵਿਟੀ ਅਤੇ ਗ੍ਰੀਨ ਐਨਰਜੀ ਵਰਗੇ ਖੇਤਰ ਸ਼ਾਮਲ ਹਨ।
ਭਾਰਤ ਨੇ ਸ਼੍ਰੀਲੰਕਾ ਦੀ ਕੀਤੀ ਮਦਦ
ਪ੍ਰਧਾਨ ਮੰਤਰੀ ਦਾ ਸ਼੍ਰੀਲੰਕਾ ਦੌਰਾ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ ਜਦੋਂ ਇਹ ਟਾਪੂ ਦੇਸ਼ ਆਰਥਿਕ ਸੰਕਟ ਤੋਂ ਉਭਰਨ ਦੇ ਸੰਕੇਤ ਦੇ ਰਿਹਾ ਹੈ। ਤਿੰਨ ਸਾਲ ਪਹਿਲਾਂ, ਸ਼੍ਰੀਲੰਕਾ ਇੱਕ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਅਤੇ ਭਾਰਤ ਨੇ ਇਸ ਨੂੰ 4.5 ਬਿਲੀਅਨ ਅਮਰੀਕੀ ਡਾਲਰ ਦੀ ਵਿੱਤੀ ਸਹਾਇਤਾ ਦਿੱਤੀ ਸੀ। ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਦਿਸਾਨਾਇਕੇ 6 ਅਪ੍ਰੈਲ ਨੂੰ ਇਤਿਹਾਸਕ ਸ਼ਹਿਰ ਅਨੁਰਾਧਾਪੁਰਾ ਦਾ ਦੌਰਾ ਕਰਨਗੇ, ਜਿੱਥੇ ਉਹ ਮਹਾਬੋਧੀ ਮੰਦਰ ਵਿੱਚ ਪੂਜਾ ਕਰਨਗੇ। ਦੋਵੇਂ ਆਗੂ ਅਨੁਰਾਧਾਪੁਰਾ ਵਿੱਚ ਭਾਰਤ ਦੀ ਸਹਾਇਤਾ ਨਾਲ ਬਣੇ ਦੋ ਪ੍ਰੋਜੈਕਟਾਂ ਦਾ ਸਾਂਝੇ ਤੌਰ 'ਤੇ ਉਦਘਾਟਨ ਕਰਨਗੇ।






















