POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
ਜਦੋਂ ਪੀਓਕੇ ਵਿੱਚ ਵੱਖ-ਵੱਖ ਥਾਵਾਂ 'ਤੇ ਹਜ਼ਾਰਾਂ ਕਸ਼ਮੀਰੀ ਲੋਕ ਸੜਕਾਂ 'ਤੇ ਨਿਕਲ ਆਏ ਤਾਂ ਪਾਕਿਸਤਾਨ ਨੂੰ ਪੀਓਕੇ ਦੇ ਨੁਕਸਾਨ ਦਾ ਡਰ ਸਤਾਉਣ ਲੱਗਾ। ਮਕਬੂਜ਼ਾ ਕਸ਼ਮੀਰ ਵਿੱਚ ਵਿਰੋਧੀ ਧਿਰ ਨੂੰ ਦਬਾਉਣ ਲਈ ਜਬਰ ਦਾ ਕੰਮ ਸ਼ੁਰੂ ਹੋ ਗਿਆ ਹੈ। ਹਰ ਪਾਸੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ
Pok Protest: ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਆਜ਼ਾਦੀ ਦੇ ਨਾਅਰੇ ਲੱਗਣ ਤੋਂ ਬਾਅਦ ਸ਼ਾਹਬਾਜ਼ ਸ਼ਰੀਫ਼ ਸਰਕਾਰ ਅਤੇ ਪਾਕਿਸਤਾਨੀ ਫ਼ੌਜ ਦੋਵੇਂ ਸਦਮੇ ਵਿੱਚ ਹਨ। ਪਾਕਿਸਤਾਨ ਦੇ ਅੱਤਿਆਚਾਰਾਂ ਵਿਰੁੱਧ ਮਕਬੂਜ਼ਾ ਕਸ਼ਮੀਰ ਦੇ ਲੋਕ ਜਿਸ ਤਰ੍ਹਾਂ ਨਾਲ ਖੜ੍ਹੇ ਹੋਏ ਹਨ, ਉਸ ਨੇ ਪਾਕਿਸਤਾਨੀ ਨੀਤੀ ਨਿਰਮਾਤਾਵਾਂ ਨੂੰ ਤਣਾਅ ਵਿਚ ਪਾ ਦਿੱਤਾ ਹੈ।
ਜਦੋਂ ਪੀਓਕੇ ਵਿੱਚ ਵੱਖ-ਵੱਖ ਥਾਵਾਂ 'ਤੇ ਹਜ਼ਾਰਾਂ ਕਸ਼ਮੀਰੀ ਲੋਕ ਸੜਕਾਂ 'ਤੇ ਨਿਕਲ ਆਏ ਤਾਂ ਪਾਕਿਸਤਾਨ ਨੂੰ ਪੀਓਕੇ ਦੇ ਨੁਕਸਾਨ ਦਾ ਡਰ ਸਤਾਉਣ ਲੱਗਾ। ਮਕਬੂਜ਼ਾ ਕਸ਼ਮੀਰ ਵਿੱਚ ਵਿਰੋਧੀ ਧਿਰ ਨੂੰ ਦਬਾਉਣ ਲਈ ਜਬਰ ਦਾ ਕੰਮ ਸ਼ੁਰੂ ਹੋ ਗਿਆ ਹੈ। ਹਰ ਪਾਸੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸ ਵਿੱਚ ਪਾਕਿਸਤਾਨ ਰੇਂਜਰਸ ਅਤੇ ਫਰੰਟੀਅਰ ਕੋਰ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
ਪੀਓਕੇ ਦੇ ਸਾਰੇ 10 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਅਤੇ ਮੋਬਾਈਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਪੀਓਕੇ 'ਚ ਭੜਕੀ ਹਿੰਸਾ 'ਤੇ ਬਿਆਨ ਦਿੱਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪੀਓਕੇ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਸਾਰੀਆਂ ਪਾਰਟੀਆਂ ਨੂੰ ਮੰਗਾਂ ਦੇ ਹੱਲ ਲਈ ਸ਼ਾਂਤੀਪੂਰਨ ਰਸਤਾ ਲੱਭਣ ਦੀ ਅਪੀਲ ਕੀਤੀ।
Deeply concerned about the situation in AJK.
— Shehbaz Sharif (@CMShehbaz) May 12, 2024
Unfortunately in situations of chaos and dissent there are always some who rush in to score political points. While debate, discussion and peaceful protests are the beauties of democracy , there should be absolutely no tolerance for…
ਸ਼ਾਹਬਾਜ਼ ਸ਼ਰੀਫ ਨੇ ਐਕਸ 'ਤੇ ਲਿਖਿਆ, 'ਬਦਕਿਸਮਤੀ ਨਾਲ ਅਰਾਜਕਤਾ ਅਤੇ ਅਸਹਿਮਤੀ ਦੀਆਂ ਸਥਿਤੀਆਂ ਵਿੱਚ ਹਮੇਸ਼ਾ ਕੁਝ ਲੋਕ ਅਜਿਹੇ ਹੁੰਦੇ ਨੇ ਜੋ ਸਿਆਸੀ ਫਾਇਦਾ ਲੈਣ ਲਈ ਕਾਹਲੀ ਕਰਦੇ ਹਨ। ਬਹਿਸ, ਵਿਚਾਰ-ਵਟਾਂਦਰਾ ਅਤੇ ਸ਼ਾਂਤਮਈ ਪ੍ਰਦਰਸ਼ਨ ਲੋਕਤੰਤਰ ਦੀ ਸੁੰਦਰਤਾ ਹਨ। ਉਨ੍ਹਾਂ ਅੱਗੇ ਕਿਹਾ, 'ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣਾ ਅਤੇ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।'
ਸ਼ਾਹਬਾਜ਼ ਸ਼ਰੀਫ ਨੇ ਸੋਮਵਾਰ ਨੂੰ ਉੱਚ ਪੱਧਰੀ ਬੈਠਕ ਬੁਲਾਈ ਹੈ, ਜਿਸ 'ਚ ਪੀਓਕੇ ਦੀ ਮੌਜੂਦਾ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਵੀ ਸਾਰੇ ਹਿੱਸੇਦਾਰਾਂ ਨੂੰ ਸੰਜਮ ਵਰਤਣ ਅਤੇ ਏ.ਜੇ.ਕੇ. ਦੇ ਮੁੱਦਿਆਂ ਨੂੰ ਗੱਲਬਾਤ ਅਤੇ ਆਪਸੀ ਸਲਾਹ-ਮਸ਼ਵਰੇ ਰਾਹੀਂ ਹੱਲ ਕਰਨ ਦੀ ਅਪੀਲ ਕੀਤੀ ਹੈ।