Gangsters In Canada: ਭਾਰਤੀਆਂ ਨੂੰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਕੈਨੇਡਾ ਪੁਲਿਸ ਦਾ ਐਕਸ਼ਨ ! ਹੁਣ ਨਹੀਂ ਬਚਣਗੇ 'ਗੈਂਗਸਟਰ' ?
ਕੈਨੇਡਾ ਪੁਲਿਸ ਦੀ ਇਹ ਕਮੇਟੀ ਬ੍ਰਿਟਿਸ਼ ਕੋਲੰਬੀਆ, ਓਟਾਰੀਓ ਤੇ ਅਲਬਰਟਾਂ ਸੂਬਿਆਂ ਦੀ ਪੁਲਿਸ ਦੇ ਤਾਲਮੇਲ ਨਾਲ ਉਨ੍ਹਾਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ। ਇਹ ਉਹੀ ਸੂਬੇ ਹਨ ਜਿੱਥੇ ਸਭ ਤੋਂ ਵੱਧ ਭਾਰਤੀ ਤੇ ਦੱਖਣੀ ਏਸ਼ੀਆ ਦੇ ਵਸਨੀਕ ਰਹਿੰਦੇ ਹਨ ਜਿਨ੍ਹਾਂ ਨੂੰ ਧਮਕੀ ਭਰੇ ਫੋਨ ਆਏ ਹਨ।

Gangster In Canada: ਕੈਨੇਡਾ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਭਾਰਤੀ ਮੂਲ ਦੇ ਵਪਾਰੀਆਂ ਤੋਂ ਫਿਰੌਤੀ ਲਈ ਧਮਕੀ ਭਰੇ ਫੋਨ ਆ ਰਹੇ ਹਨ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਕੈਨੇਡਾ ਪੁਲਿਸ ਦੀ ਸਖ਼ਤੀ ਕਰਨ ਜਾ ਰਹੀ ਹੈ। ਇਸ ਨੂੰ ਲੈ ਕੇ ਕੈਨੇਡਾ ਪੁਲਿਸ ਵੱਲੋਂ ਇੱਕ ਦੇਸ਼ ਪੱਧਰੀ ਕਮੇਟੀ ਬਣਾਈ ਗਈ ਹੈ ਜੋ ਇਨ੍ਹਾਂ ਮਾਮਲਿਆਂ ਦੀ ਜਾਂਚ ਕਰੇਗੀ।
ਜ਼ਿਕਰ ਕਰ ਦਈਏ ਕਿ ਕੈਨੇਡਾ ਪੁਲਿਸ ਦੀ ਇਹ ਕਮੇਟੀ ਬ੍ਰਿਟਿਸ਼ ਕੋਲੰਬੀਆ, ਓਟਾਰੀਓ ਤੇ ਅਲਬਰਟਾਂ ਸੂਬਿਆਂ ਦੀ ਪੁਲਿਸ ਦੇ ਤਾਲਮੇਲ ਨਾਲ ਉਨ੍ਹਾਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ। ਇਹ ਉਹੀ ਸੂਬੇ ਹਨ ਜਿੱਥੇ ਸਭ ਤੋਂ ਵੱਧ ਭਾਰਤੀ ਤੇ ਦੱਖਣੀ ਏਸ਼ੀਆ ਦੇ ਵਸਨੀਕ ਰਹਿੰਦੇ ਹਨ ਜਿਨ੍ਹਾਂ ਨੂੰ ਧਮਕੀ ਭਰੇ ਫੋਨ ਆਏ ਹਨ।
ਕੈਨੇਡਾ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਉਹ ਧਮਕੀ ਭਰੇ ਫੋਨ ਆਉਣ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੰਗਠਿਤ ਅਪਰਾਧ ਨਾਲ ਜੁੜਿਆ ਹੋਇਆਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਅਜਿਹੀਆਂ ਵਾਰਦਾਤਾਂ ਵਿੱਚ ਵਾਧਾ ਹੋਇਆ ਹੈ ਜਿਸ ਦੀਆਂ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾ ਮਿਲ ਰਹੀਆਂ ਹਨ।
ਇਹ ਵੀ ਸਾਹਮਣੇ ਆਇਆ ਕਿ ਫਿਰੌਤੀ ਭਰਿਆ ਫੋਨ ਕਰਨ ਤੋਂ ਬਾਅਦ ਕਈ ਲੋਕਾਂ ਦੇ ਘਰਾਂ ਉੱਤੇ ਗੋਲ਼ੀਆਂ ਵੀ ਚਲਾਈਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਅਪਰਾਧੀਆਂ ਨੇ ਲੋਕਾਂ ਤੋਂ ਸੁਰੱਖਿਆ ਦੇਣ ਬਦਲੇ 20 ਲੱਖ ਡਾਲਰ ਦੀ ਫਿਰੌਤੀ ਮੰਗੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਘਟਨਾਵਾ ਪਿੱਛੇ ਭਾਰਤ ਦੇ ਇੱਕ ਗੈਂਗ ਦਾ ਹੱਥ ਹੈ।
ਇਹ ਵੀ ਪੜ੍ਹੋ-Farmers Protest: ਹਰਿਆਣਾ ਪੁਲਿਸ ਨੇ ਜਾਰੀ ਕੀਤੀ ਪਥਰਾਅ ਦੀ ਵੀਡੀਓ: ਪਛਾਣ ਦੱਸਣ ਵਾਲਿਆ ਨੂੰ ਇਨਾਮ ਦੇਣ ਦਾ ਵੀ ਐਲਾਨ!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















