US News - ਭਾਰਤੀ ਮੂਲ ਦੇ ਲੋਕਾਂ ਦੀਆਂ ਬਹੁਤ ਸਾਰੀਆਂ ਘਟਨਾਵਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਅਮਰੀਕਾ 'ਚ ਭਾਰਤੀ ਵਿਦਿਆਰਥੀ ਜਾਹਨਵੀ ਕੁੰਡੁਲਾ ਦੀ ਮੌਤ ਦਾ ਮਜ਼ਾਕ ਉਡਾਉਣ ਵਾਲੇ ਪੁਲਿਸ ਅਧਿਕਾਰੀ ਡੇਨੀਅਲ ਆਰਡਰ ਨੂੰ ਪੈਟਰੋਲਿੰਗ ਡਿਊਟੀ ਤੋਂ ਹਟਾ ਦਿੱਤਾ ਗਿਆ ਹੈ।
ਸਾਊਥ ਲੇਕ ਯੂਨੀਅਨ ਵਿੱਚ ਨੌਰਥ ਈਸਟਰਨ ਯੂਨੀਵਰਸਿਟੀ ਦੀ ਵਿਦਿਆਰਥਣ ਜਾਹਨਵੀ ਨੂੰ 23 ਜਨਵਰੀ ਨੂੰ ਇੱਕ ਪੁਲਿਸ ਵਾਹਨ ਨੇ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਸੀਏਟਲ ਪੁਲਿਸ ਵਿਭਾਗ ਨੇ ਪੁਸ਼ਟੀ ਕੀਤੀ ਕਿ ਡੇਨੀਅਲਜ਼ ਨੂੰ ਵੀਰਵਾਰ ਨੂੰ ਡਿਊਟੀ ਤੋਂ ਹਟਾ ਦਿੱਤਾ ਗਿਆ ਸੀ।
ਬਾਡੀ ਕੈਮਰੇ ਦੀ ਇਕ ਕਲਿੱਪ ਨੂੰ ਲੈ ਕੇ ਦੋਸ਼ੀ ਪੁਲਸ ਅਧਿਕਾਰੀ ਸ਼ੱਕ ਦੇ ਘੇਰੇ 'ਚ ਆ ਗਿਆ। ਜਿਸ 'ਚ ਉਨ੍ਹਾਂ ਨੂੰ ਇਹ ਕਹਿੰਦੇ ਸੁਣਿਆ ਗਿਆ ਕਿ ਜਾਹਨਵੀ ਦੀ ਜਾਨ ਦੀ ਕੀਮਤ ਸੀਮਤ ਹੈ ਅਤੇ ਇਸ ਮਾਮਲੇ ਨੂੰ ਸਿਰਫ ਚੈੱਕ ਦੇ ਕੇ ਹੀ ਸੁਲਝਾਉਣਾ ਚਾਹੀਦਾ ਹੈ।
ਇਸ ਕਲਿੱਪ ਦੀ ਅੰਤਰਰਾਸ਼ਟਰੀ ਪੱਧਰ 'ਤੇ ਆਲੋਚਨਾ ਹੋਈ ਸੀ। ਸਿਆਸਤਦਾਨਾਂ, ਸੰਸਦ ਮੈਂਬਰਾਂ ਅਤੇ ਵੱਖ-ਵੱਖ ਸੰਗਠਨਾਂ ਨੇ ਡੈਨੀਅਲ ਨੂੰ ਪੁਲਸ ਸੇਵਾ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਮਹੀਨੇ ਸੀਏਟਲ ਪੁਲਿਸ ਅਫਸਰ ਗਿਲਡ ਨੂੰ ਇੱਕ ਬਚਾਅ ਪੱਤਰ ਵਿੱਚ, ਡੈਨੀਅਲਜ਼ ਨੇ ਕਿਹਾ ਕਿ ਉਸ ਦੀਆਂ ਟਿੱਪਣੀਆਂ ਗਲਤ ਨਹੀਂ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ