ਮਿਲਾਨ-ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਇਕੱਲੇ ਸਿੱਖ ਕੌਮ ਦੇ ਹੀ ਨਹੀਂ ਸਮੁੱਚੀ ਕਾਇਨਾਤ ਦੇ ਗੁਰੂ ਹਨ, ਜਿਨ੍ਹਾਂ ਦਾ ਪ੍ਰਕਾਸ਼ ਦਿਹਾੜਾ ਦੁਨੀਆ ਭਰ ਦੀਆਂ ਸੰਗਤਾਂ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਪੂਰਵਕ ਮਨਾਉਂਦੀਆਂ ਹਨ।


ਇਸ ਪਵਿੱਤਰ ਦਿਹਾੜੇ 'ਤੇ ਇਸਾਈ ਮਤ ਦੇ ਪ੍ਰਮੁੱਖ ਪ੍ਰਚਾਰਕ ਸਿਟੀ ਵੈਟੀਕਨ ਤੋਂ ਇਸਾਈ ਧਰਮ ਦੇ ਮੁਖੀ ਪੋਪ ਫਰਾਂਸਿਸ ਨੇ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਜੀਵਨ ਫ਼ਲਸਫ਼ੇ ਤੋਂ ਸੇਧ ਲੈ ਕੇ ਸਦਾ ਹੀ ਪਿਆਰ ਭਾਵਨਾ ਨਾਲ ਰਹਿਣਾ ਚਾਹੀਦਾ ਹੈ।

ਵੈਟੀਕਨ ਸਿਟੀ ਦੇ ਸੈਕਟਰੀ ਵਲੋਂ ਜਾਰੀ ਪੱਤਰ ਰਾਹੀਂ ਇਹ ਵਧਾਈਆਂ ਸਿੱਖ ਸੇਵਾ ਸੁਸਾਇਟੀ ਇਟਲੀ ਦੇ ਜ਼ਰੀਏ ਸੰਗਤਾਂ ਨੂੰ ਭੇਜੀਆਂ ਗਈਆਂ।