ਪੜਚੋਲ ਕਰੋ

ਭਿਆਨਕ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.3 ਤੀਬਰਤਾ ਵਾਲੇ ਭੂਚਾਲ ਨੇ ਡਰਾਏ ਲੋਕ, ਭੱਜੇ ਘਰਾਂ ਤੋਂ, ਜਾਣੋ ਤਾਜ਼ਾ ਅਪਡੇਟ

ਅਮਰੀਕਾ ਵਿੱਚ ਭਿਆਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਲਾਸਕਾ ਦੇ ਕਈ ਇਲਾਕਿਆਂ ਵਿੱਚ 7.3 ਤੀਬਰਤਾ ਵਾਲਾ ਤੀਬਰ ਭੂਚਾਲ ਆਇਆ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ, ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਸੁਨਾਮੀ...

ਅਮਰੀਕਾ ਵਿੱਚ ਭਿਆਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਲਾਸਕਾ ਦੇ ਕਈ ਇਲਾਕਿਆਂ ਵਿੱਚ 7.3 ਤੀਬਰਤਾ ਵਾਲਾ ਤੀਬਰ ਭੂਚਾਲ ਆਇਆ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ, ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਵੀ ਜਾਰੀ ਕਰ ਦਿੱਤੀ ਗਈ ਹੈ, ਜਿਸ ਕਾਰਨ ਲੋਕ ਡਰ ਦੇ ਮਾਹੌਲ 'ਚ ਹਨ। ਭੂਚਾਲ ਆਉਂਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਵਲ ਦੌੜ ਪਏ। ਸਮੁੰਦਰੀ ਇਲਾਕਿਆਂ 'ਚ ਰਹਿਣ ਵਾਲੇ ਮਛੀਰੇ ਵੀ ਇਸ ਭੂਚਾਲ ਨਾਲ ਬਹੁਤ ਪ੍ਰਭਾਵਤ ਹੋਏ ਹਨ।

ਤੀਬਰਤਾ 7.3 ਮਾਪੀ ਗਈ, 7.5 ਲੱਖ ਲੋਕਾਂ 'ਤੇ ਮੰਡਰਾ ਰਿਹਾ ਸੁਨਾਮੀ ਦਾ ਖ਼ਤਰਾ

ਅਸਲ 'ਚ ਇਹ ਭੂਚਾਲ ਬੁੱਧਵਾਰ ਨੂੰ ਦੁਪਹਿਰ 12:37 ਵਜੇ ਅਮਰੀਕੀ ਰਾਜ ਅਲਾਸਕਾ ਦੇ ਤਟ 'ਤੇ ਆਇਆ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 7.3 ਮਾਪੀ ਗਈ। ਭੂਚਾਲ ਦਾ ਕੇਂਦਰ ਸੈਂਡ ਪੌਇੰਟ ਤੋਂ ਲਗਭਗ 87 ਕਿਲੋਮੀਟਰ ਦੱਖਣ ਵੱਲ ਸੀ। ਭੂਚਾਲ ਤੋਂ ਬਾਅਦ ਲਗਭਗ 7.5 ਲੱਖ ਲੋਕਾਂ 'ਤੇ ਸੁਨਾਮੀ ਦਾ ਖ਼ਤਰਾ ਮੰਡਰਾਉਣ ਲੱਗਾ ਹੈ ਅਤੇ ਇਸ ਸਬੰਧੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਹਾਲਾਂਕਿ ਭੂਚਾਲ ਕਾਰਨ ਹੋਏ ਨੁਕਸਾਨ ਬਾਰੇ ਪੂਰੀ ਜਾਣਕਾਰੀ ਹਜੇ ਤੱਕ ਸਾਹਮਣੇ ਨਹੀਂ ਆਈ ਹੈ।

ਅਮਰੀਕਾ ਵਿੱਚ ਸੁਨਾਮੀ ਦਾ ਖਤਰਾ ਦੱਖਣੀ ਅਲਾਸਕਾ, ਅਲਾਸਕਾ ਪ੍ਰਾਇਦੀਪ, ਕੈਨੇਡੀ ਐਂਟਰੈਂਸ ਤੋਂ ਯੂਨੀਮਕ ਪਾਸ ਅਤੇ ਪ੍ਰਸ਼ਾਂਤ ਮਹਾਸਾਗਰ ਦੇ ਤੱਟਵਰਤੀ ਖੇਤਰਾਂ ਵਿੱਚ ਮੰਡਰਾ ਰਿਹਾ ਹੈ। ਅਲਾਸਕਾ ਭੂਚਾਲ ਦੇ ਲਿਹਾਜ਼ ਨਾਲ ਕਾਫੀ ਸੰਵੇਦਨਸ਼ੀਲ ਖੇਤਰ ਹੈ। ਇੱਥੇ 1964 ਵਿੱਚ 9.2 ਦੀ ਤੀਬਰਤਾ ਦਾ ਭੂਚਾਲ ਵੀ ਆ ਚੁੱਕਾ ਹੈ। ਹੁਣ ਇੱਕ ਵਾਰ ਫਿਰ ਪੂਰਾ ਰਾਜ ਦਹਿਸ਼ਤ ਵਿੱਚ ਹੈ।

ਭੂਚਾਲ ਤੋਂ ਬਾਅਦ ਆਈ ਸੁਨਾਮੀ ਦੀ ਚੇਤਾਵਨੀ ਦੇ ਚਲਦੇ ਪ੍ਰਸ਼ਾਸਨ ਨੇ ਤਟਵਰਤੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਪਣਾ ਘਰ ਛੱਡਣ ਦੀ ਸਲਾਹ ਦਿੱਤੀ ਹੈ। ਉਨਾਲਾਸਕਾ 'ਚ ਰਹਿਣ ਵਾਲੇ ਲਗਭਗ 4100 ਮੱਛਵਾਰਿਆਂ ਨੂੰ ਤਟ ਖਾਲੀ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਦੇ ਨਾਲ-ਨਾਲ ਕਿੰਗ ਕੋਵ ਇਲਾਕੇ 'ਚ ਰਹਿਣ ਵਾਲੇ 870 ਲੋਕਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

ਅਮਰੀਕਾ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ ਕਈ ਵਾਰ ਭੂਚਾਲ ਆ ਚੁੱਕੇ ਹਨ। 16 ਜੁਲਾਈ ਨੂੰ ਟੈਕਸਾਸ 'ਚ 1.8 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ ਸੀ, ਜਦਕਿ 23 ਜੂਨ ਨੂੰ ਡੈਨਾਲੀ ਬਰੋ, ਐਂਕਰੇਜ ਅਤੇ ਅਲਾਸਕਾ 'ਚ 4 ਤੀਬਰਤਾ ਵਾਲਾ ਭੂਚਾਲ ਆਇਆ ਸੀ।

ਟਾਪ ਹੈਡਲਾਈਨ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget