ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਸੋਮਵਾਰ ਲੀਜਨ ਆਫ ਮੈਰਿਟ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਨਮਾਨਤ ਕੀਤਾ। ਦੋਵਾਂ ਦੇਸ਼ਾਂ ਦੀ ਰਣਨੀਤਿਕ ਸਾਂਝੇਦਾਰੀ ਨੂੰ ਵਧਾਉਣ ਤੇ ਕੌਮਾਂਤਰੀ ਸ਼ਕਤੀ ਦੇ ਰੂਪ 'ਚ ਭਾਰਤ ਨੂੰ ਰੁਸ਼ਨਾਉਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਸ ਐਵਾਰਡ ਨਾਲ ਸਨਮਾਨਤ ਕੀਤਾ।


ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਣਜੀਤ ਸਿੰਘ ਸੰਧੂ ਨੇ ਅਮਰੀਕੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਾਬਰਟ ਓ ਬ੍ਰਾਇਨਾ ਤੋਂ ਨਰੇਂਦਰ ਮੋਦੀ ਵੱਲੋਂ ਇਸ ਐਵਾਰਡ ਨੂੰ ਸਵੀਕਾਰਿਆ। ਅਮਰੀਕੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨਾ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਨੇ ਦੋਵਾਂ ਦੇਸ਼ਾਂ ਦੀ ਰਣਨੀਤਿਕ ਸਾਂਝੇਦਾਰੀ ਲਈ ਬੇਹੱਦ ਚੰਗਾ ਕੰਮ ਕਰ ਦਿਖਾਇਆ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ 'ਲੀਜਨ ਆਫ ਮੈਰਿਟ' ਨਾਲ ਸਨਾਮਨਤ ਕੀਤਾ ਜਾ ਰਿਹਾ ਹੈ।





ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲੀਜਨ ਦੇ ਸਰਵਉੱਚ ਡਿਗਰੀ ਚੀਫ ਕਮਾਂਡਰ ਦੇ ਨਾਲ ਪੇਸ਼ ਕੀਤਾ ਗਿਆ ਜੋ ਸਿਰਫ਼ ਰਾਜ ਜਾਂ ਸਰਕਾਰ ਦੇ ਪ੍ਰਮੁੱਖ ਨੂੰ ਦਿੱਤੀ ਜਾਂਦੀ ਹੈ।


ਰੌਬਰਟ ਓ ਬ੍ਰਾਇਨ ਨੇ ਇਕ ਹੋਰ ਟਵੀਟ 'ਚ ਜਾਣਕਾਰੀ ਦਿੱਤੀ ਕਿ ਟਰੰਪ ਨੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਕੀਸਨ ਨੂੰ ਵੀ ਸਨਮਾਨਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਨੂੰ ਵੀ ਸਨਮਾਨਤ ਕੀਤਾ ਗਿਆ ਹੈ।


ਕਿਸਾਨ ਅੰਦੋਲਨ ਦਾ 27ਵਾਂ ਦਿਨ, ਅੱਜ ਕਿਸਾਨ ਜਥੇਬੰਦੀਆਂ ਲੈਣਗੀਆਂ ਵੱਡਾ ਫੈਸਲਾ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ