ਇਸਲਾਮਾਬਾਦ: ਪਾਕਿਸਤਾਨ 'ਚ ਅੱਜ ਰਾਸ਼ਟਰਪਤੀ ਦੀ ਚੋਣ ਹੋਵੇਗੀ। ਇਸ ਚੋਣ 'ਚ ਸੱਤਾਧਿਰ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਉਮੀਦਵਾਰ ਆਰਿਫ ਅਲਵੀ ਦੇ ਜਿੱਤਣ ਦੀ ਸੰਭਾਵਨਾ ਹੈ ਕਿਉਂਕਿ ਵਿਰੋਧੀ ਧਿਰ ਸੰਯੁਕਤ ਉਮੀਦਵਾਰ ਨੂੰ ਉਤਾਰਨ 'ਚ ਨਾਕਾਮ ਰਹੀ ਹੈ। ਪਾਕਿਸਤਾਨ ਚੋਣ ਕਮਿਸ਼ਨ ਨੇ ਇਸ ਚੋਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਨੈਸ਼ਨਲ ਅਸੈਂਬਲੀ ਦੇ ਨਾਲ ਚਾਰ ਮਤਦਾਨ ਕੇਂਦਰ ਬਣਾਏ ਗਏ ਹਨ।


ਪਾਕਿਸਤਾਨ ਦੇ ਮੌਜੂਦਾ ਰਾਸ਼ਟਰਪਤੀ ਮਮਨੂਨ ਹੁਸੈਨ ਦਾ ਕਾਰਜਕਾਲ ਅੱਠ ਸਤੰਬਰ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਪੰਜ ਸਾਲ ਦੇ ਦੂਜੇ ਕਾਰਜਕਾਲ ਲਈ ਫਿਰ ਤੋਂ ਚੋਣ ਮੈਦਾਨ 'ਚ ਉਤਰਣ ਤੋਂ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਤੋਂ ਇਲਾਵਾ ਹੁਣ ਪਾਕਿਸਤਾਨ ਪੀਪਲਸ ਪਾਰਟੀ ਦੇ ਚੌਧਰੀ ਏਤਜਾਜ ਅਹਸਨ ਤੇ ਜਮੀਅਤ-ਏ-ਉਲੇਮਾ ਦੇ ਪ੍ਰਧਾਨ ਮੌਸਾਨਾ ਫਜ਼ਲ ਉਰ ਰਹਿਮਾਨ ਮੁਕਾਬਲੇ 'ਚ ਹਨ।