ਇਸਲਾਮਾਬਾਦ: ਪਾਕਿਸਤਾਨੀ ਨਾਗਰਿਕਾਂ ਤੋਂ ਬਾਅਦ ਹੁਣ ਪਾਕਿਸਤਾਨ ਦੀ ਪਾਰਲੀਮੈਂਟ ਨੂੰ ਮਤਾ ਸੌਂਪ ਕੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਾਲ ਨਵਾਜਣ ਦੀ ਸਿਫਾਰਸ਼ ਕੀਤੀ ਗਈ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪਾਕਿ ਨਾਗਰਿਕਾਂ ਸੋਸ਼ਲ ਮੀਡੀਆ ’ਤੇ ਆਪਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ।


ਇਹ ਸਿਫਾਰਸ਼ ਖਾਨ ਵੱਲੋਂ ਭਾਰਤ ਨਾਲ ਵਧਦੇ ਤਣਾਅ ਨੂੰ ਘਟਾਉਣ ਲਈ ਕੀਤੇ ਗਏ ਯਤਨਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਬੀਤੇ ਕੱਲ੍ਹ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕੌਮੀ ਸਦਨ ਦੇ ਸਕੱਤਰੇਤ ਵਿੱਚ ਮਤਾ ਸੌਂਪਿਆ ਹੈ। ਇਸ ਮਤੇ ’ਤੇ ਅੱਜ ਸੰਸਦ ਵਿੱਚ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।

ਪੀਐਮ ਇਮਰਾਨ ਖ਼ਾਨ ਦੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਵਾਪਸ ਸੌਪਣ ਦੇ ਫੈਸਲੇ ਮਗਰੋਂ ਹਰ ਪਾਸੇ ਉਨ੍ਹਾਂ ਦੇ ਯਤਨ ਦੀ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਦੇ ਸ਼ਾਂਤੀ ਵੱਲ ਪੁੱਟੇ ਕਦਮ ਕਦਮ ਕਰਕੇ ਲੋਕ ਉਨ੍ਹਾਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਲਗਾਤਾਰ ਮੰਗ ਕਰ ਰਹੇ ਹਨ।

ਸਬੰਧਿਤ ਖ਼ਬਰ- ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਉੱਠੀ ਮੰਗ