(Source: ECI/ABP News)
ਪ੍ਰਧਾਨ ਮੰਤਰੀ ਮੋਦੀ ਦਾ ਸੰਯੁਕਤ ਰਾਸ਼ਟਰ ਬਾਹਰ ਜਬਰਦਸਤ ਵਿਰੋਧ
ਬਾਕੀ ਦੀਆਂ ਤਿੰਨ ਜਥੇਬੰਦੀਆਂ ਦੇ ਪ੍ਰਬੰਧਕਾਂ ਨੇ ਆਪਣੇ ਆਪ ਨੂੰ ਖਾਲਿਸਤਾਨ ਪੱਖੀਆਂ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਵੱਖਰੇ ਤੌਰ ’ਤੇ ਪ੍ਰਦਰਸ਼ਨ ਕਰ ਰਹੇ ਹਨ।

ਸੰਯੁਕਤ ਰਾਸ਼ਟਰ: ਅਮਰੀਕਾ ਦੌਰੇ ਉੱਪਰ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਹੋਇਆ ਹੈ। ਉਹ ਜਿਸ ਵੇਲੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰ ਰਹੇ ਸੀ ਤਾਂ ਬਾਹਰ ਰੋਸ ਪ੍ਰਦਰਸ਼ਨ ਹੋ ਰਹੇ ਸੀ। ਖਬਰ ਏਜੰਸੀ ਆਈਏਐਨਐਸ ਮੁਤਾਬਕ ਮੋਦੀ ਖਿਲਾਫ ਚਾਰ ਵੱਖ-ਵੱਖ ਰੋਸ ਪ੍ਰਦਰਸ਼ਨ ਹੋਏ।
ਰਿਪੋਰਟ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਖਾਲਿਸਤਾਨ ਪੱਖੀ, ਨੈਸ਼ਨਲ ਓਵਰਸੀਜ਼ ਕਾਂਗਰਸ, ਕਿਸਾਨਾਂ ਦੀ ਹਮਾਇਤ ’ਚ ਸਥਾਨਕ ਗੁਰਦੁਆਰਾ ਕਮੇਟੀ ਤੇ ਹਿੰਦੂਜ਼ ਫਾਰ ਹਿਊਮਨ ਰਾਈਟਸ ਨੂੰ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਵਿਰੋਧ ਕਰਨ ਵਾਲਿਆਂ ’ਚ ਖਾਲਿਸਤਾਨ ਪੱਖੀ ਸਿੱਖਾਂ ਦਾ ਜਥਾ ਸਭ ਤੋਂ ਵੱਡਾ ਸੀ ਤੇ ਉਹ ਕੇਸਰੀ ਝੰਡੇ ਝੁਲਾ ਰਹੇ ਸਨ ਤੇ ਉਨ੍ਹਾਂ ਹੱਥਾਂ ’ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀਆਂ ਤਸਵੀਰਾਂ ਫੜੀਆਂ ਹੋਈਆਂ ਸਨ।
ਇਸ ਤੋਂ ਇਲਾਵਾ ਬਾਕੀ ਦੀਆਂ ਤਿੰਨ ਜਥੇਬੰਦੀਆਂ ਦੇ ਪ੍ਰਬੰਧਕਾਂ ਨੇ ਆਪਣੇ ਆਪ ਨੂੰ ਖਾਲਿਸਤਾਨ ਪੱਖੀਆਂ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਵੱਖਰੇ ਤੌਰ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇੰਡੀਅਨ ਨੈਸ਼ਨਲ ਓਵਰਸੀਜ਼ ਕਾਂਗਰਸ ਨੇ ਭਾਰਤ ’ਚ ਮਨੁੱਖੀ ਹੱਕਾਂ ਦੇ ਘਾਣ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਕੀਤਾ।
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਦੇ ਪੱਖ ’ਚ ਆਵਾਜ਼ ਬੁਲੰਦ ਕਰਦਿਆਂ ਸਥਾਨਕ ਗੁਰਦੁਆਰਾ ਕਮੇਟੀ ਨੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਸਿਰਾਂ ’ਤੇ ਹਰੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ। ਹਿੰਦੂਜ਼ ਫਾਰ ਹਿਊਮਨ ਰਾਈਟਜ਼ ਦੇ ਪ੍ਰਬੰਧਕਾਂ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਐਕਟ (ਸੀਏਏ), ਕੌਮੀ ਨਾਗਰਿਕਤਾ ਰਜਿਸਟਰ (ਐਨਆਰਸੀ), ਭਾਰਤ ’ਚ ਕਾਰਕੁਨਾਂ ਨੂੰ ਜੇਲ੍ਹਾਂ ਅੰਦਰ ਡੱਕਣ ਅਤੇ ਹੋਰ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਜਿਨ੍ਹਾਂ ਨੂੰ ਉਨ੍ਹਾਂ ਮਨੁੱਖੀ ਹੱਕਾਂ ਦਾ ਘਾਣ ਕਰਾਰ ਦਿੱਤਾ।
ਉਨ੍ਹਾਂ ਨਾਲ ਨਿਊਯਾਰਕ ਦੇ ਗਿਰਜਾਘਰਾਂ ਦੀ ਪਰਿਸ਼ਦ ਦੇ ਨੁਮਾਇੰਦੇ ਵੀ ਮੌਜੂਦ ਸਨ। ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੂੰ ਸੰਯੁਕਤ ਰਾਸ਼ਟਰ ’ਚ ਭਾਰਤੀ ਮਿਸ਼ਨ ਦੇ ਬਾਹਰ ਪੁਲਿਸ ਨੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਤੇ ਉਹ ਕਾਰਾਂ ’ਚ ਕੇਸਰੀ ਝੰਡੇ ਲਹਿਰਾਉਂਦੇ ਹੋਏ ਨਾਅਰੇਬਾਜ਼ੀ ਕਰਦੇ ਰਹੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
