ਵਿਸਾਖੀ ਮੌਕੇ ਭਾਰਤ ਤੋਂ ਸਿੱਖ ਜਥਾ ਪਾਕਿਸਤਾਨ ਸਥਿਤ ਪੰਜਾ ਸਾਹਿਬ ਵਿਖੇ ਖਾਲਸਾ ਪੰਥ ਦਾ ਸਥਾਪਨਾ ਦਿਵਸ ਮਨਾਉਣ ਲਈ ਜਾਂਦਾ ਹੈ। ਅਜਿਹੇ 'ਚ ਕੋਰੋਨਾ ਵਾਇਰਸ ਨੂੰ ਦੇਖਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨੀ ਸਿੱਖ, ਹਿੰਦੂਆਂ, ਮੁਸਲਮਾਨਾਂ ਦੇ ਵਿਸਾਖੀ ਦੌਰਾਨ ਪੰਜਾ ਸਾਹਿਬ ਆਉਣ 'ਤੇ ਪਾਬੰਦੀ ਲਾ ਦਿੱਤੀ ਹੈ।


ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਨੂੰ ਧਿਆਨ 'ਚ ਰੱਖਦਿਆਂ ਫੈਸਲਾ ਕੀਤਾ ਗਿਆ ਕਿ ਦੂਜੇ ਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਹਿਫਾਜ਼ਤ ਆਜੀਜ਼ ਹੈ। ਜਦਕਿ ਪਾਕਿਸਤਾਨ ਦੇ ਰਹਿਣ ਵਾਲੇ ਲੋਕ ਤਾਂ ਸਾਲ 'ਚ ਕਦੋਂ ਵੀ ਪੰਜਾ ਸਾਹਿਬ ਨਤਮਸਤਕ ਹੋ ਸਕਦੇ ਹਨ। ਇਸ ਲਈ ਹੁਣ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਦਾ ਖਾਸ ਖਿਆਲ ਰੱਖਿਆ ਜਾਵੇ।


ਇਸ ਲਈ ਭਾਰਤ ਤੋਂ ਆਉਣ ਵਾਲੇ 1100 ਸਿੱਖ ਸ਼ਰਧਾਲੂਆਂ ਨੂੰ ਦਰਸ਼ਨ ਦੀਦਾਰ ਕਰਨ ਦਾ ਮੌਕਾ ਦਿਉ ਤੇ ਘਰ ਬੈਠ ਕੇ ਇਬਾਦਤ ਕਰੋ। ਖੁਦ ਨੂੰ ਵੀ ਬਚਾਓ ਤੇ ਉਨ੍ਹਾਂ ਨੂੰ ਵੀ ਬਚਾਓ। ਜੇਕਰ ਕੋਈ ਵੀ ਪਾਕਿਸਤਾਨੀ ਨਾਗਰਿਕ ਖੁਦ ਜਾਂ ਪਰਿਵਾਰ ਨਾਲ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜਾਂਦਾ ਹੈ ਤਾਂ ਉਸ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਲਈ ਪਰੇਸ਼ਾਨੀ ਤੋਂ ਬਚਣ ਲਈ ਵਿਸਾਖੀ ਤੇ ਪਾਕਿਸਤਾਨੀ ਯਾਤਰੀ ਗੁਰਦੁਆਰਾ ਸਾਹਿਬ ਨਾ ਜਾਣ। ਕਿਉਂਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ।


ਇਹ ਵੀ ਪੜ੍ਹੋDeep Sidhu Case Hearing: ਦੀਪੂ ਸਿੱਧੂ ਕੇਸ ਦੀ ਅਗਲੀ ਸੁਣਵਾਈ 12 ਨੂੰ


 


ਇਹ ਵੀ ਪੜ੍ਹੋOnline Exam: ਕੋਰੋਨਾ ਦੇ ਕਹਿਰ 'ਚ ਹੋਣਗੇ 10ਵੀਂ ਤੇ 12ਵੀਂ ਦੀ ਪ੍ਰੀਖਿਆ? 1 ਲੱਖ ਤੋਂ ਵੱਧ ਵਿਦਿਆਰਥੀ ਚਾਹੁੰਦੇ ਨਾ ਹੋਣ ਪ੍ਰੀਖਿਆਵਾਂ, ਜਾਣੋ CBSE ਦਾ ਜਵਾਬ


 


ਇਹ ਵੀ ਪੜ੍ਹੋਹਰਿਆਣਾ ਦੇ ਆੜ੍ਹਤੀ ਵੀ ਹੋ ਗਏ ਬਾਗੀ, ਪੂਰੇ ਸੂਬੇ 'ਚ ਕੰਮ ਕਰਨ ਤੋਂ ਇਨਕਾਰ, ਮਜ਼ਦੂਰ ਕਰ ਰਹੇ ਮੰਡੀਆਂ 'ਚ ਆਰਾਮ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904