Canada News: ਕੈਨੇਡਾ 'ਚ ਪੰਜਾਬੀ ਮੁੰਡੇ ਕਰਨ ਲੱਗੇ ਸ਼ਰਮਨਾਕ ਕਾਰੇ, ਪੁਲਿਸ ਦਾ ਸਖਤ ਐਕਸ਼ਨ
Punjabi Youths Arrested in Canada: ਕੈਨੇਡਾ ਗਏ ਪੰਜਾਬੀ ਨੌਜਵਾਨ ਪੁੱਠੇ ਕੰਮ ਕਰਨ ਲੱਗੇ ਹਨ। ਪੀਲ ਪੁਲਿਸ ਨੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਵਾਲੇ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਨੇ ਪਿਛਲੇ

Punjabi Youths Arrested in Canada: ਕੈਨੇਡਾ ਗਏ ਪੰਜਾਬੀ ਨੌਜਵਾਨ ਪੁੱਠੇ ਕੰਮ ਕਰਨ ਲੱਗੇ ਹਨ। ਪੀਲ ਪੁਲਿਸ ਨੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਵਾਲੇ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਨੇ ਪਿਛਲੇ ਦਿਨੀਂ ਕੁਈਨ ਸਟਰੀਟ ਤੇ ਕੈਨੇਡੀ ਰੋਡ ਦੱਖਣ ਸਥਿਤ ਵਪਾਰਕ ਅਦਾਰੇ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਮਾਲਕ ਨੂੰ ਫੋਨ ਕਰਕੇ ਫਿਰੌਤੀ ਦੀ ਵੱਡੀ ਰਕਮ ਮੰਗੀ ਸੀ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਹਰਪਾਲ ਸਿੰਘ (34), ਰਾਜਨੂਰ ਸਿੰਘ (20) ਤੇ ਏਕਨੂਰ ਸਿੰਘ (22) ਤਿੰਨੇ ਵਾਸੀ ਬਰੈਂਪਟਨ ਵਜੋਂ ਦੱਸੀ ਗਈ ਹੈ।
ਪੀਲ ਪੁਲਿਸ ਦੇ ਡਿਪਟੀ ਚੀਫ ਮਾਰਕ ਐਂਡਰਿਊ ਮੁਤਾਬਕ ਮੁਲਜ਼ਮਾਂ ਨੇ 30 ਅਪਰੈਲ ਨੂੰ ਉਕਤ ਵਪਾਰਕ ਅਦਾਰੇ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਗੋਲੀਆਂ ਚਲਾਉਣ ਤੋਂ ਬਾਅਦ ਉਸ ਦੇ ਮਾਲਕ ਨੂੰ ਫੋਨ ਤੇ ਮੈਸੇਜ ਕਰਕੇ ਫਿਰੌਤੀ ਦੀ ਵੱਡੀ ਰਕਮ ਮੰਗੀ ਅਤੇ ਨਾ ਦੇਣ ਜਾਂ ਪੁਲਿਸ ਨੂੰ ਦੱਸਣ ਬਦਲੇ ਮਾਰ ਦੇਣ ਦੀ ਧਮਕੀ ਵੀ ਦਿੱਤੀ। ਉਂਝ ਗੋਲੀਆਂ ਚਲਾਉਣ ਮੌਕੇ ਵਪਾਰਕ ਅਦਾਰੇ ਅੰਦਰ ਕੋਈ ਨਹੀਂ ਸੀ, ਜਿਸ ਕਾਰਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ ਮੌਕੇ ’ਤੇ ਲੱਗੇ ਸਕਿਓਰਿਟੀ ਉਪਕਰਨਾਂ ਵਿੱਚ ਮੁਲਜ਼ਮਾਂ ਦੀਆਂ ਤਸਵੀਰਾਂ ਤੇ ਹਰਕਤਾਂ ਰਿਕਾਰਡ ਹੋ ਗਈਆਂ।
ਨੇੜਲੇ ਲੋਕਾਂ ਦੀ ਮਦਦ ਨਾਲ ਜਲਦੀ ਹੀ ਇਨ੍ਹਾਂ ਨੌਜਵਾਨਾਂ ਦੀ ਪਛਾਣ ਵੀ ਹੋ ਗਈ ਤੇ 2 ਮਈ ਨੂੰ ਤਿੰਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਗਲੇ ਦਿਨਾਂ ਵਿੱਚ ਉਨ੍ਹਾਂ ਨੂੰ ਚਾਰਜਸ਼ੀਟ ਸਮੇਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਪੀੜਤ ਨੇ ਡਰ ਕਰਕੇ ਅਜੇ ਤੱਕ ਪੁਲੀਸ ਨੂੰ ਨਹੀਂ ਦੱਸਿਆ ਤਾਂ ਉਹ ਖੁੱਲ੍ਹ ਕੇ ਦੱਸ ਸਕਦਾ ਹੈ ਤੇ ਉਸ ਨੂੰ ਮੁਲਜ਼ਮਾਂ ਦੀ ਸ਼ਨਾਖਤ ਕਰਨ ਦਾ ਮੌਕਾ ਦਿੱਤਾ ਜਾਵੇਗਾ।
ਦਰਅਸਲ ਪੰਜਾਬੀ ਮਾਪੇ ਨਸ਼ਿਆਂ ਤੇ ਗੈਂਗਸਟਰਵਾਦ ਦੇ ਡਰੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ। ਦੂਜੇ ਪਾਸੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਵੀ ਪੁੱਠੇ ਰਸਤੇ ਪੈ ਰਹੇ ਹਨ। ਪਿਛਲੇ ਸਮੇਂ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਵਿਦੇਸ਼ਾਂ ਵਿੱਚ ਪੰਜਾਬੀ ਭਾਈਚਾਰੇ ਦੇ ਅਕਸ ਨੂੰ ਵੀ ਢਾਅ ਲੱਗ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















