ਪੜਚੋਲ ਕਰੋ
(Source: ECI/ABP News)
ਕੈਨੇਡਾ 'ਚ ਪੰਜਾਬੀ ਗੈਂਗਸਟਰਾਂ ਦੀ ਦਹਿਸ਼ਤ, ਵੈਨਕੂਵਰ ਪੁਲਿਸ ਨੇ ਤਸਵੀਰਾਂ ਜਾਰੀ ਕਰਕੇ ਕੀਤਾ ਚੌਕਸ
ਕੈਨੇਡਾ ਵਿੱਚ ਪੰਜਾਬੀਆਂ ਦੀ ਗੈਂਗਵਾਰ ਮਗਰੋਂ ਪੁਲਿਸ ਚੌਕਸ ਹੋ ਗਈ ਹੈ। ਵੈਨਕੂਵਰ ਪੁਲਿਸ ਨੇ ਚਾਰ ਪੰਜਾਬੀਆਂ ਸਮੇਤ 6 ਵਿਅਕਤੀਆਂ ਨੂੰ ਗੈਂਗਸਟਰ ਕਰਾਰ ਦਿੰਦਿਆਂ ਉਨ੍ਹਾਂ ਦੇ ਨਾਂ ਤੇ ਫੋਟੋਆਂ ਜਾਰੀ ਕੀਤੀਆਂ ਹਨ। ਪੁਲਿਸ ਨੇ ਲੋਕਾਂ ਨੂੰ ਚੌਕਸ ਕੀਤਾ ਹੈ ਕਿ ਇਨ੍ਹਾਂ ਤੋਂ ਬਚ ਕੇ ਰਿਹਾ ਜਾਵੇ ਤੇ ਪਤਾ ਲੱਗਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
![ਕੈਨੇਡਾ 'ਚ ਪੰਜਾਬੀ ਗੈਂਗਸਟਰਾਂ ਦੀ ਦਹਿਸ਼ਤ, ਵੈਨਕੂਵਰ ਪੁਲਿਸ ਨੇ ਤਸਵੀਰਾਂ ਜਾਰੀ ਕਰਕੇ ਕੀਤਾ ਚੌਕਸ Punjabi gangsters in Canada, Vancouver police alert, releases pictures of Gangsters ਕੈਨੇਡਾ 'ਚ ਪੰਜਾਬੀ ਗੈਂਗਸਟਰਾਂ ਦੀ ਦਹਿਸ਼ਤ, ਵੈਨਕੂਵਰ ਪੁਲਿਸ ਨੇ ਤਸਵੀਰਾਂ ਜਾਰੀ ਕਰਕੇ ਕੀਤਾ ਚੌਕਸ](https://feeds.abplive.com/onecms/images/uploaded-images/2021/05/19/65c098eb5b13999fa88d6a473f406aae_original.png?impolicy=abp_cdn&imwidth=1200&height=675)
ਕੈਨੇਡਾ 'ਚ ਪੰਜਾਬੀ ਗੈਂਗਸਟਰਾਂ ਦੀ ਦਹਿਸ਼ਤ, ਵੈਨਕੂਵਰ ਪੁਲਿਸ ਨੇ ਤਸਵੀਰਾਂ ਜਾਰੀ ਕਰਕੇ ਕੀਤਾ ਚੌਕਸ
ਵੈਨਕੂਵਰ: ਕੈਨੇਡਾ ਵਿੱਚ ਪੰਜਾਬੀਆਂ ਦੀ ਗੈਂਗਵਾਰ ਮਗਰੋਂ ਪੁਲਿਸ ਚੌਕਸ ਹੋ ਗਈ ਹੈ। ਵੈਨਕੂਵਰ ਪੁਲਿਸ ਨੇ ਚਾਰ ਪੰਜਾਬੀਆਂ ਸਮੇਤ 6 ਵਿਅਕਤੀਆਂ ਨੂੰ ਗੈਂਗਸਟਰ ਕਰਾਰ ਦਿੰਦਿਆਂ ਉਨ੍ਹਾਂ ਦੇ ਨਾਂ ਤੇ ਫੋਟੋਆਂ ਜਾਰੀ ਕੀਤੀਆਂ ਹਨ। ਪੁਲਿਸ ਨੇ ਲੋਕਾਂ ਨੂੰ ਚੌਕਸ ਕੀਤਾ ਹੈ ਕਿ ਇਨ੍ਹਾਂ ਤੋਂ ਬਚ ਕੇ ਰਿਹਾ ਜਾਵੇ ਤੇ ਪਤਾ ਲੱਗਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਪੁਲਿਸ ਮੁਖੀ ਐਡਮ ਪਾਲਮਰ ਅਨੁਸਾਰ ਇਨ੍ਹਾਂ ਗੈਂਗਸਟਰਾਂ ਦਾ ਆਮ ਲੋਕਾਂ ਵਿੱਚ ਵਿਚਰਨਾ ਹੋਰਾਂ ਲਈ ਖ਼ਤਰੇ ਤੋਂ ਖਾਲੀ ਨਹੀਂ। ਉਨ੍ਹਾਂ ਦੱਸਿਆ ਕਿ ਲੰਘੇ ਸਾਢੇ ਚਾਰ ਮਹੀਨਿਆਂ ਦੌਰਾਨ ਖੇਤਰ ਵਿੱਚ ਗੈਂਗਸਟਰਾਂ ਦੀ ਬਦਲਾਖੋਰੀ ਵਿੱਚ 20 ਜਣੇ ਮਾਰੇ ਗਏ ਤੇ 20 ਹੋਰ ਜ਼ਖ਼ਮੀ ਹੋਏ।
ਪੁਲਿਸ ਵੱਲੋਂ ਜਾਰੀ 6 ਨਾਵਾਂ ਵਿੱਚ ਹਰਜੀਤ ਦਿਓ (35) ਤੇ ਗੁਰਿੰਦਰ ਦਿਓ (38) ਸਕੇ ਭਰਾ, ਬਰਿੰਦਰ ਧਾਲੀਵਾਲ (38) ਤੇ ਮਨਿੰਦਰ ਧਾਲੀਵਾਲ (28) ਸਕੇ ਭਰਾ ਤੇ 21 ਤੇ 41 ਸਾਲਾ ਦੋ ਲੋਕ ਹੋਰ ਭਾਈਚਾਰਿਆਂ ’ਚੋਂ ਹਨ। ਦਿਓ ਭਰਾਵਾਂ ਦਾ ਵੱਡਾ ਭਰਾ ਪੰਜ ਸਾਲ ਪਹਿਲਾਂ ਟਰਾਂਟੋ ਵਿੱਚ ਮਾਰਿਆ ਗਿਆ ਸੀ।
![ਕੈਨੇਡਾ 'ਚ ਪੰਜਾਬੀ ਗੈਂਗਸਟਰਾਂ ਦੀ ਦਹਿਸ਼ਤ, ਵੈਨਕੂਵਰ ਪੁਲਿਸ ਨੇ ਤਸਵੀਰਾਂ ਜਾਰੀ ਕਰਕੇ ਕੀਤਾ ਚੌਕਸ](https://feeds.abplive.com/onecms/images/uploaded-images/2021/05/19/9733b1eaf549844b00b0d17435d81c24_original.jpg)
ਕੁਝ ਦਿਨਾਂ ਤੋਂ ਗੈਂਗਸਟਰ ਘਟਨਾਵਾਂ ਵਿੱਚ ਤੇਜ਼ੀ ਆਉਨ ਕਾਰਨ ਸਰਕਾਰ ਦੀ ਫਿਕਰਮੰਦੀ ਵਧੀ ਹੋਈ ਹੈ। ਇਸੇ ਸਬੰਧ ਵਿੱਚ ਦੋ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੋਈ ਗੋਲੀਬਾਰੀ ਨੇ ਉੱਥੋਂ ਦੀ ਸੁਰੱਖਿਆ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਸੀ।
ਬੇਸ਼ਕ ਇਸ ਨੂੰ ਅੰਦਰੂਨੀ ਮਾਮਲਾ ਕਹਿਕੇ ਟਾਲਾ ਵੱਟਣ ਦਾ ਯਤਨ ਕੀਤਾ ਜਾ ਰਿਹਾ ਹੈ, ਪਰ ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਸਖ਼ਤੀ ਕਰਕੇ ਅਪਰਾਧਾਂ ਨੂੰ ਬ੍ਰੇਕ ਲਾਉਣ ਦੀਆਂ ਹਦਾਇਤਾਂ ਆ ਚੁੱਕੀਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)