Punjabi in Canada: ਬੇਸ਼ੱਕ ਮਾਂ ਬੋਲੀ ਪੰਜਾਬੀ ਨੂੰ ਪੰਜਾਬ ਵਿੱਚ ਬਣਦਾ ਰੁਤਬਾ ਨਹੀਂ ਮਿਲ ਰਿਹਾ ਪਰ ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਬਦੌਲਤ ਪੰਜਾਬੀ ਦਾ ਬੋਲ-ਬਾਲਾ ਹੈ। ਵਿਦੇਸ਼ਾਂ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਈ ਜਾਣ ਲੱਗੀ ਹੈ। ਤਾਜ਼ਾ ਖਬਰ ਕੈਨੇਡਾ ਤੋਂ ਆਈ ਹੈ। ਕੈਨੇਡਾ ਦੇ ਵਿਨੀਪੈਗ ਸ਼ਹਿਰ ਦੇ ਸਕੂਲਾਂ ਵਿੱਚ ਕੇਜੀ ਤੋਂ ਲੈ ਕੇ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਵਿਸ਼ੇ ਵਜੋਂ ਪੜ੍ਹਾਈ ਜਾਵੇਗੀ।
ਦਰਅਸਲ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਾਅਵਾ ਕੀਤਾ ਕਿ ਕੈਨੇਡਾ ਦੇ ਵਿਨੀਪੈਗ ਸ਼ਹਿਰ ਦੇ ਸਕੂਲਾਂ ਵਿੱਚ ਕੇਜੀ ਤੋਂ ਲੈ ਕੇ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਵਿਸ਼ੇ ਵਜੋਂ ਪੜ੍ਹਾਈ ਜਾਵੇਗੀ। ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਗਰੀ ਅੰਮ੍ਰਿਤਸਰ ਤੋਂ ਕੈਨੇਡਾ ਦੇ ਸ਼ਹਿਰ ਵਿਨੀਪੈਗ ਜਾ ਵੱਸੀ ਸੰਦੀਪ ਕੌਰ ਰੰਧਾਵਾ ਨੇ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਹਿੱਤ ਵੱਡਾ ਕਦਮ ਉਠਾਇਆ ਹੈ।
ਉਨ੍ਹਾਂ ਦੱਸਿਆ ਕਿ ਸੰਦੀਪ ਕੌਰ ਰੰਧਾਵਾ ਨੇ ਪੰਜਾਬੀਆਂ ਦੇ ਬੱਚਿਆਂ ਨੂੰ ਮਾਤ ਭਾਸ਼ਾ ਨਾਲ ਮੁੱਢ ਤੋਂ ਜੋੜਨ ਲਈ ‘ਵਿਨੀਪੈਗ ਸਕੂਲ ਡਵੀਜ਼ਨ’ ਨਾਲ ਰਾਬਤਾ ਕਰਕੇ ਸਕੂਲਾਂ ਦੇ ਸਿਲੇਬਸ ’ਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣ ਦੀ ਮੰਗ ਉਠਾਈ ਸੀ। ਉਨ੍ਹਾਂ ਦੀ ਕਈ ਮਹੀਨਿਆਂ ਦੀ ਜੱਦੋਜਹਿਦ ਤੋਂ ਬਾਅਦ ਵਿਨੀਪੈਗ ਸਕੂਲ ਡਵੀਜ਼ਨ ਨੇ ਇਸ ਪ੍ਰਸਤਾਵ ਨੂੰ ਲਿਖਤੀ ਪ੍ਰਵਾਨਗੀ ਦਿੰਦਿਆਂ ਕਿਹਾ ਕਿ ਸਤੰਬਰ ਮਹੀਨੇ ਤੋਂ ਵਿਨੀਪੈਗ ਸ਼ਹਿਰ ਦੇ ਸਕੂਲਾਂ ਵਿੱਚ ਕੇਜੀ ਤੋਂ ਲੈ ਕੇ ਦੂਸਰੀ ਜਮਾਤ ਤਕ ਦੇ ਬੱਚਿਆਂ ਨੂੰ ਪੰਜਾਬੀ ਵਿਸ਼ੇ ਵਜੋਂ ਪੜ੍ਹਾਈ ਜਾਵੇਗੀ।
ਸੰਦੀਪ ਰੰਧਾਵਾ ਨੇ ਕਿਹਾ ਕਿ ਇਹ ਸ਼ੁਰੂਆਤ ਹੈ ਤੇ ਉਹ ਇਸ ਮੁਹਿੰਮ ਨੂੰ ਬਾਰ੍ਹਵੀਂ ਜਮਾਤ ਤਕ ਲੈ ਕੇ ਜਾਣਗੇ। ਸੰਦੀਪ ਰੰਧਾਵਾ ਜਨਵਾਦੀ ਲੇਖਕ ਸੰਘ ਦੇ ਸਕੱਤਰ ਨਾਵਲਕਾਰ ਵਜੀਰ ਸਿੰਘ ਰੰਧਾਵਾ ਦੀ ਨੂੰਹ ਹੈ ਤੇ ਦਮਦਮੀ ਟਕਸਾਲ ਦੇ ਤੇਰਵੇਂ ਮੁਖੀ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪੋਤਰੀ ਤੇ ਭਾਈ ਮਨਜੀਤ ਸਿੰਘ ਦੀ ਬੇਟੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।