'ਦੁਬਈ ਇੰਟਰਨੈਸ਼ਨਲ ਬਿਜ਼ਨੈਸ ਐਵਾਰਡ' 'ਚ ਪੰਜਾਬੀ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੂੰ 'ਬੈਸਟ ਜਰਨਲਿਸਟ ਆਫ ਪੰਜਾਬੀ ਡਾਇਸਪੋਰਾ' ਐਵਾਰਡ ਨਾਲ ਕੀਤਾ ਸਨਮਾਨਤ
ਦੁਬਈ ਵਿਖੇ 'ਦੁਬਈ ਇੰਟਰਨੈਸ਼ਨਲ ਬਿਜ਼ਨੈਸ ਐਵਾਰਡ' ਪਿਕਸੀ ਜਾਬ ਐਂਡ ਪੰਜ ਦਰਿਆ ਯੂ.ਕੇ. ਵਲੋਂ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੂੰ 'ਬੈਸਟ ਜਰਨਲਿਸਟ ਆਫ ਪੰਜਾਬੀ ਡਾਇਸਪੋਰਾ' ਦਾ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ।
ਦੁਬਈ ਵਿਖੇ 'ਦੁਬਈ ਇੰਟਰਨੈਸ਼ਨਲ ਬਿਜ਼ਨੈਸ ਐਵਾਰਡ' ਪਿਕਸੀ ਜਾਬ ਐਂਡ ਪੰਜ ਦਰਿਆ ਯੂ.ਕੇ. ਵਲੋਂ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੂੰ 'ਬੈਸਟ ਜਰਨਲਿਸਟ ਆਫ ਪੰਜਾਬੀ ਡਾਇਸਪੋਰਾ' ਦਾ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ। ਇਸ ਤੋਂ ਪਹਿਲਾਂ ਰਮਨਦੀਪ ਨੂੰ ਕੈਨੇਡਾ ਵਿਖੇ 'ਗਲੋਬਲ ਪ੍ਰਾਈਡ ਪੰਜਾਬੀ' ਐਵਾਰਡ ਨਾਲ ਵੀ ਨਵਾਜਿਆ ਗਿਆ ਸੀ। ਰਮਨਦੀਪ ਸਿੰਘ ਸੋਢੀ ਦੁਨੀਆ ਦੇ ਵੱਖ-ਵੱਖ ਦੇਸ਼ਾਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਯੂਨਾਈਟਿਡ ਕਿੰਗਡਮ, ਦੁਬਈ, ਨਿਊਜ਼ੀਲੈਂਡ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵਿਚ ਪੰਜਾਬੀ ਪੱਤਰਕਾਰੀ ਰਾਹੀਂ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਦੇ ਪ੍ਰਸਿੱਧ ਸ਼ੋਅ 'ਨੇਤਾ ਜੀ ਸਤਿ ਸ੍ਰੀ ਅਕਾਲ' ਅਤੇ 'ਜਨਤਾ ਦੀ ਸੱਥ' ਪੰਜਾਬੀ ਡਾਇਸਪੋਰਾ ਵਿਚ ਬਹੁਤ ਜ਼ਿਆਦਾ ਪਸੰਦ ਕੀਤੇ ਜਾਣ ਵਾਲੇ ਪ੍ਰੋਗਰਾਮਾਂ ’ਚੋਂ ਇਕ ਹਨ।
ਉਨ੍ਹਾਂ ਦੇ ਯੋਗਦਾਨ ਨੂੰ ਮੁੱਖ ਰੱਖਦਿਆਂ ਬੈਸਟ ਜਰਨਲਿਸਟ ਆਫ ਪੰਜਾਬੀ ਡਾਇਸਪੋਰਾ ਦੇ ਐਵਾਰਡ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਐਵਾਰਡ ਪ੍ਰਾਪਤ ਕਰਨ 'ਤੇ ਆਪਣੇ ਪਰਿਵਾਰ ਨੂੰ ਤੇ ਖ਼ਾਸ ਤੌਰ ਆਪਣੀ ਪਤਨੀ ਸੰਦੀਪ ਕੌਰ ਨੂੰ ਵੀ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਮਾਤਾ ਪਿਤਾ ਦੇ ਵੀ ਦਿਲੋਂ ਧੰਨਵਾਦੀ ਹਨ ਤੇ ਕਿਹਾ ਕਿ ਕਿਸੇ ਵਿਅਕਤੀ ਦੀ ਤਰੱਕੀ ਦੇਖ ਕੇ ਉਸ ਦੇ ਮਾਤਾ-ਪਿਤਾ ਤੋਂ ਇਲਾਵਾ ਹੋਰ ਕਿਸੇ ਨੂੰ ਇੰਨੀ ਖੁਸ਼ੀ ਨਹੀਂ ਹੋ ਸਕਦੀ।
ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦੀ ਤਰੱਕੀ ਪਿੱਛੇ ਸਭ ਤੋਂ ਵੱਡਾ ਹੱਥ ਮਾਂ-ਬਾਪ ਦਾ ਹੁੰਦਾ ਹੈ। ਦੁਨੀਆ 'ਤੇ ਸਿਰਫ਼ ਮਾਤਾ-ਪਿਤਾ ਹੀ ਅਜਿਹੇ ਲੋਕ ਹੁੰਦੇ ਹਨ, ਜੋ ਤੁਹਾਨੂੰ ਤਰੱਕੀ ਕਰਦੇ ਦੇਖਣਾ ਚਾਹੁੰਦੇ ਹਨ ਤੇ ਉਹੀ ਹੁੰਦੇ ਹਨ ਜੋ ਤੁਹਾਨੂੰ ਖ਼ੁਦ ਤੋਂ ਉੱਚਾ ਉੱਠਦਿਆਂ ਦੇਖ ਕੇ ਖੁਸ਼ ਹੁੰਦੇ ਹਨ। ਉਨ੍ਹਾਂ ਦੀ ਔਲਾਦ ਜਦੋਂ ਉਨ੍ਹਾਂ ਤੋਂ ਵੀ ਜ਼ਿਆਦਾ ਸਫ਼ਲ ਹੋ ਜਾਂਦੀ ਹੈ ਤਾਂ ਇਕ ਪਿਉ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਹਿੰਦਾ।