ਮਨਪ੍ਰੀਤ ਕੌਰ ਦੀ ਰਿਪੋਰਟPunjabi language in Australia: 2021 ਦੀ ਮਰਦਮਸ਼ੁਮਾਰੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਪੰਜਾਬੀ ਆਸਟ੍ਰੇਲੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਭਾਸ਼ਾ ਬਣ ਗਈ ਹੈ, ਜਿਸ ਵਿੱਚ 239,000 ਤੋਂ ਵੱਧ ਲੋਕ ਘਰ ਵਿੱਚ ਇਸਦੀ ਵਰਤੋਂ ਕਰਦੇ ਹਨ, ਜੋ 2016 ਤੋਂ 80 ਪ੍ਰਤੀਸ਼ਤ ਵੱਧ ਹੈ। ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਆਸਟਰੇਲੀਆ ਵਿੱਚ ਪੰਜਾਬੀ ਪੰਜਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਵਜੋਂ ਉਭਰ ਕੇ ਸਾਹਮਣੇ ਆਈ ਹੈ। ਆਸਟ੍ਰੇਲੀਆ ਵਿੱਚ ਪੰਜਾਬੀ ਬੋਲਣ ਵਾਲੇ ਭਾਰਤੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਸਮੂਹ ਹੈ ਅਤੇ ਪੰਜਾਬੀ ਹੁਣ ਘਰ ਵਿੱਚ ਪੰਜਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। 2016 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਅਨੁਸਾਰ ਪੰਜਾਬੀ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ 10 ਭਾਸ਼ਾਵਾਂ ਵਿਚ ਸ਼ਾਮਲ ਸੀ ਅਤੇ 2021 ਦੇ ਅੰਕੜਿਆਂ ਅਨੁਸਾਰ ਪੰਜਾਬੀ ਸਿਖਰਲੀਆਂ 5 ਭਾਸ਼ਾਵਾਂ ਵਿੱਚ ਪਹੁੰਚ ਗਈ ਹੈ ਜੋ ਕਿ ਮਾਣ ਵਾਲੀ ਗੱਲ ਹੈ। ਆਸਟ੍ਰੇਲੀਆ ਦੀ ਭਾਸ਼ਾਈ ਵਿਭਿੰਨਤਾ ਵਧ ਰਹੀ ਹੈ ਕਿਉਂਕਿ ਘਰ ਵਿੱਚ ਅੰਗਰੇਜ਼ੀ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਗਿਣਤੀ 2016 ਤੋਂ ਤਕਰੀਬਨ 800,000 ਵਧ ਕੇ 5.5 ਮਿਲੀਅਨ (5,663,709) ਹੋ ਗਈ ਹੈ। ਮਰਦਮਸ਼ੁਮਾਰੀ ਦੇ ਨਤੀਜੇ ਦੱਸਦੇ ਹਨ ਕਿ ਅੱਧੇ ਤੋਂ ਵੱਧ ਆਸਟ੍ਰੇਲੀਆਈ ਪਹਿਲੀ ਜਾਂ ਦੂਜੀ ਪੀੜ੍ਹੀ ਦੇ ਪ੍ਰਵਾਸੀ ਹਨ, ਪੰਜਾਬੀ ਬੋਲਣ ਵਾਲੇ ਹੁਣ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਸਮੂਹ ਹੈ ਅਤੇ ਪੰਜਾਬੀ ਹੁਣ ਘਰ ਵਿੱਚ ਪੰਜਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਸਭ ਤੋਂ ਵੱਡਾ ਲਾਭ ਆਸਟ੍ਰੇਲੀਆ ਵਿੱਚ ਪੰਜਾਬੀ ਬੋਲਣ ਵਾਲੇ ਭਾਈਚਾਰੇ ਨੂੰ ਹੋਇਆ ਹੈ। ਆਸਟ੍ਰੇਲੀਅਨ ਬਿਊਰੋ ਆਫ ਸਟੈਟਿਸਟਿਕਸ ਵੱਲੋਂ ਜਾਰੀ ਜਨਗਣਨਾ 2021 ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 80 ਪ੍ਰਤੀਸ਼ਤ ਵਧ ਕੇ 239,000 ਤੋਂ ਵੱਧ ਹੋ ਗਈ ਹੈ। ਦਸ ਦਈਏ ਕਿ ਪੰਜਾਬੀ ਸਭ ਤੋਂ ਵੱਧ ਪ੍ਰਸਿੱਧ ਭਾਰਤੀ ਉਪ-ਮਹਾਂਦੀਪੀ ਭਾਸ਼ਾ ਵਜੋਂ ਉਭਰੀ ਹੈ, ਇਸ ਤੋਂ ਬਾਅਦ ਹਿੰਦੀ (197,132) ਅਤੇ ਨੇਪਾਲੀ (133,068) ਹਨ। ਆਸਟ੍ਰੇਲੀਆ ਵਿਚ ਪੰਜਾਬੀ ਬੋਲਣ ਵਾਲਿਆਂ ਦੇ ਰਾਜਾਂ ਦੇ ਅੰਕੜੇਵਿਕਟੋਰੀਆ - 104,949NSW - 53,460ਕੁਈਨਜ਼ਲੈਂਡ - 30,873ਪੱਛਮੀ ਆਸਟ੍ਰੇਲੀਆ - 20,613ਦੱਖਣੀ ਆਸਟ੍ਰੇਲੀਆ - 20,004ਆਸਟ੍ਰੇਲੀਅਨ ਕੈਪੀਟਲ ਟੈਰੀਟੋਰੀ (ਐਕਟ) - 5,019ਤਸਮਾਨੀਆ - 2,556ਉੱਤਰੀ ਖੇਤਰ - 1,563