(Source: ECI/ABP News/ABP Majha)
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਨੇ ਖੋਲ੍ਹਿਆ ਮੋਰਚਾ, 900 ਵਿਦਿਆਰਥੀਆਂ 'ਤੇ ਡਿਪੋਰਟ ਦੀ ਤਲਵਾਰ
ਕੈਨੇਡਾ 'ਚ ਸਟੱਡੀ ਵੀਜ਼ਾ 'ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ (fake documents of students) ਫੜ ਕੇ ਉਨ੍ਹਾਂ ਨੂੰ ਉੱਥੋਂ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ..
ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ
Punjabi Students Protest in Canada : ਕੈਨੇਡਾ 'ਚ ਸਟੱਡੀ ਵੀਜ਼ਾ 'ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ (fake documents of students) ਫੜ ਕੇ ਉਨ੍ਹਾਂ ਨੂੰ ਉੱਥੋਂ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸੌਗਾ ਵਿੱਚ ਪੱਕਾ ਮੋਰਚਾ ਲਾ ਦਿੱਤਾ ਹੈ।
ਵਿਦਿਆਰਥੀ ਕਰ ਰਹੇ ਇਹ ਮੰਗ
ਉੱਥੇ ਹੀ ਵਿਦਿਆਰਥੀਆਂ ਨੇ ਖੁੱਲ੍ਹੇ ਅਸਮਾਨ ਹੇਠ ਆਪਣਾ ਧਰਨਾ ਸ਼ੁਰੂ ਕੀਤਾ ਹੈ। ਉਹ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨਾਲ ਧੋਖਾ ਹੋਇਆ ਹੈ, ਉਨ੍ਹਾਂ ਨੂੰ ਕੈਨੇਡਾ ਦੇ ਵਿਦਿਅਕ ਅਦਾਰਿਆਂ ਵਿੱਚ ਐਡਜਸਟ ਕੀਤਾ ਜਾਵੇ। ਦੱਸ ਦੇਈਏ ਕਿ ਇਸ ਸਮੇਂ ਲਗਪਗ 200 ਹੋਰ ਵਿਦਿਆਰਥੀਆਂ ਦੀ ਜਾਂਚ ਚੱਲ ਰਹੀ ਹੈ।
ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ
ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਵਿੱਚ ਵਿਦਿਆਰਥੀ ਨੂੰ ਡਿਪੋਰਟ ਕਰਨ ਦੀ ਕਾਰਵਾਈ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਫਰਾਡ ਏਜੰਟਾਂ ਕਾਰਨ ਲੱਖਾਂ ਰੁਪਏ ਖਰਚ ਕੇ ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ’ਤੇ ਤਲਵਾਰ ਲਟਕ ਰਹੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ ਹੈ।
ਹਰਸਿਮਰਤ ਨੇ ਵਿਦੇਸ਼ ਮੰਤਰਾਲੇ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਕੈਨੇਡਾ ਡਿਪੋਰਟੇਸ਼ਨ ਦੇ ਅੱਗੇ ਧਰਨੇ 'ਤੇ ਬੈਠੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ 'ਚ ਮਦਦ ਕੀਤੀ ਜਾਵੇ ਤੇ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਵਿਦਿਅਕ ਅਦਾਰਿਆਂ 'ਚ ਦਾਖਲਾ ਦਿਵਾਉਣ 'ਚ ਮਦਦ ਕੀਤੀ ਜਾਵੇ। ਹਰਸਿਮਰਤ ਕੌਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੇ ਕੋਈ ਧੋਖਾਧੜੀ ਨਹੀਂ ਕੀਤੀ ਸਗੋਂ ਉਨ੍ਹਾਂ ਨਾਲ ਧੋਖਾ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ