ਪੜਚੋਲ ਕਰੋ

ਪੰਜਾਬੀ ਵਿਦਿਆਰਥੀ 3 ਗੁਣਾ ਮਹਿੰਗੇ ਟਿਕਟ ਲੈ ਕੇ ਵੀ ਪੁੱਜ ਰਹੇ ਕੈਨੇਡਾ, ਕੋਰੋਨਾ ਪਾਬੰਦੀਆਂ ਕਾਰਨ ਯਾਤਰਾ ’ਚ ਲੱਗ ਰਹੇ ਇੱਕ ਤੋਂ ਦੋ ਹਫ਼ਤੇ

ਜਲੰਧਰ ਦੇ ਹਰਮਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਸਰਬੀਆ ਤੇ ਫਿਰ ਫ਼੍ਰੈਂਕਫ਼ਰਟ ਜਾਣਾ ਪਿਆ ਸੀ ਤੇ ਉਸ ਤੋਂ ਬਾਅਦ ਕੈਨੇਡਾ ਪੁੱਜੇ ਸਨ।

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਕੋਵਿਡ-19 ਦੇ ਨਿੱਤ ਸਾਹਮਣੇ ਆ ਰਹੇ ਬਦਲਵੇਂ ਰੂਪ (ਵੇਰੀਐਂਟ) ਤੇ ਉਨ੍ਹਾਂ ਕਰਕੇ ਲਾਗੂ ਪਾਬੰਦੀਆਂ ਨੇ ਪੂਰੀ ਦੁਨੀਆ ਨੂੰ ਵਖ਼ਤ ਪਾ ਕੇ ਰੱਖਿਆ ਹੋਇਆ ਹੈ। ਲਗਪਗ ਸਾਰੇ ਹੀ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਕੋਰੋਨਾਵਾਇਰਸ ਮਹਾਮਾਰੀ ਦੀ ਲਾਗ ਤੋਂ ਬਚਾਉਣ ਲਈ ਹੋਰਨਾਂ ਦੇਸ਼ਾਂ ਦੇ ਯਾਤਰੀਆਂ ਦੀ ਆਮਦ ਉੱਤੇ ਪਾਬੰਦੀ ਲਾਈ ਹੋਈ ਹੈ। ਕੈਨੇਡਾ ਨੇ ਵੀ ਭਾਰਤੀ ਯਾਤਰੀਆਂ ਦੀ ਆਮਦ ਉੱਤੇ ਬੀਤੀ 22 ਅਪ੍ਰੈਲ ਨੂੰ ਪਾਬੰਦੀ ਲਾ ਦਿੱਤੀ ਸੀ। ਹੁਣ ਉਹ ਪਾਬੰਦੀ 21 ਅਗਸਤ ਤੱਕ ਲਈ ਵਧਾ ਦਿੱਤੀ ਗਈ ਹੈ।

ਅਜਿਹੇ ਹਾਲਾਤ ਵਿੱਚ ਜਿਹੜੇ ਵਿਦਿਆਰਥੀਆਂ ਦੀਆਂ ਕੈਨੇਡਾ ਵਿੱਚ ਕਲਾਸਾਂ ਸ਼ੁਰੂ ਹੋ ਰਹੀਆਂ ਹਨ, ਉਨ੍ਹਾਂ ਨੂੰ ਤਿੰਨ ਗੁਣਾ ਮਹਿੰਗੀਆਂ ਫ਼ਲਾਈਟ ਟਿਕਟਾਂ ਲੈ ਕੇ ਵੀ ਕੈਨੇਡਾ ਜਾਣਾ ਪੈ ਰਿਹਾ ਹੈ। ਉੱਤੋਂ ਉਨ੍ਹਾਂ ਨੂੰ ਭਾਰਤ ਤੋਂ ਕੈਨੇਡਾ ਜਾਣ ਲਈ ਇੱਕ ਤੋਂ ਦੋ ਹਫ਼ਤਿਆਂ ਦਾ ਸਮਾਂ ਵੀ ਲੱਗ ਰਿਹਾ ਹੈ; ਜਦ ਕਿ ਆਮ ਸੁਖਾਵੇਂ ਹਾਲਾਤ ਵਿੱਚ ਨਵੀਂ ਦਿੱਲੀ ਤੋਂ ਫ਼ਲਾਈਟ 16 ਘੰਟਿਆਂ ਵਿੱਚ ਟੋਰਾਂਟੋ ਪੁੱਜ ਜਾਂਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਵਿਦਿਆਰਥੀਆਂ ਨੂੰ ਪਹਿਲਾਂ ਮਾਸਕੋ, ਮੈਕਸੀਕੋ, ਸਰਬੀਆ, ਕਤਰ, ਦੁਬਈ ਜਾਂ ਅਜਿਹੇ ਹੋਰ ਦੇਸ਼ਾਂ ਵਿੱਚ ਜਾ ਕੇ ਆਪਣਾ RT-PCR ਟੈਸਟ ਕਰਵਾਉਣਾ ਪੈਂਦਾ ਹੈ। ਉੱਥੋਂ ਨੈਗੇਟਿਵ ਰਿਪੋਰਟ ਲੈ ਕੇ ਹੀ ਅੱਗੇ ਵਧਣ ਦਿੱਤਾ ਜਾਂਦਾ ਹੈ। ਜੇ ਕਿਤੇ ਰਿਪੋਰਟ ਪੌਜ਼ਿਟਿਵ ਆ ਜਾਵੇ, ਤਾਂ ਆਪਣੇ ਖ਼ਰਚੇ ’ਤੇ 14 ਦਿਨਾਂ ਦੀ ਆਈਸੋਲੇਸ਼ਨ ਕੱਟਣੀ ਪੈਂਦੀ ਹੈ ਤੇ ਇਲਾਜ ਵੀ ਕਰਵਾਉਣਾ ਪੈਂਦਾ ਹੈ।

ਜਲੰਧਰ ਦੇ ਹਰਮਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਸਰਬੀਆ ਤੇ ਫਿਰ ਫ਼੍ਰੈਂਕਫ਼ਰਟ ਜਾਣਾ ਪਿਆ ਸੀ ਤੇ ਉਸ ਤੋਂ ਬਾਅਦ ਕੈਨੇਡਾ ਪੁੱਜੇ ਸਨ। ਉਨ੍ਹਾਂ ਨੂੰ ਤਿੰਨ ਦਿਨ ਸਰਬੀਆ ਤੇ ਇੱਕ ਦਿਨ ਫ਼੍ਰੈਂਕਫ਼ਰਟ ’ਚ ਰੁਕਣਾ ਪਿਆ ਸੀ। ਇੱਕ ਹੋਰ ਵਿਦਿਆਰਥੀ ਰਮਣੀਕ ਸਿੰਘ ਨੂੰ ਤਾਂ ਕੋਵਿਡ-19 ਨਾਲ ਸਬੰਧਤ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ 7 ਦਿਨ ਸਰਬੀਆ ’ਚ ਬਿਤਾਉਣੇ ਪਏ ਸਨ। ਇੰਝ ਉਨ੍ਹਾਂ ਦਾ ਖ਼ਰਚਾ ਵੀ ਬਹੁਤ ਜ਼ਿਆਦਾ ਹੋ ਗਿਆ ਸੀ।

ਕੈਨੇਡਾ ਸਰਕਾਰ ਵੱਲੋਂ ਵਾਰ-ਵਾਰ ਭਾਰਤੀ ਯਾਤਰੀਆਂ ਦੀ ਆਮਦ ਉੱਤੇ ਲਾਈ ਪਾਬੰਦੀ ਨੂੰ ਇੱਕ-ਇੱਕ ਮਹੀਨੇ ਲਈ ਅੱਗੇ ਵਧਾਇਆ ਜਾ ਰਿਹਾ ਹੈ; ਜਿਸ ਕਾਰਣ ਪੰਜਾਬ ਦੇ ਉਹ ਵਿਦਿਆਰਥੀ ਤੇ ਵਿਦਿਆਰਥਣਾਂ ਡਾਢੇ ਪਰੇਸ਼ਾਨ ਹਨ, ਜਿਨ੍ਹਾਂ ਨੇ ਕੈਨੇਡੀਅਨ ਕਾਲਜਾਂ ਵਿੱਚ ਦਾਖ਼ਲੇ ਲਏ ਹੋਏ ਹਨ। ਪਹਿਲਾ ਸੀਮੈਸਟਰ ਤਾਂ ਉਨ੍ਹਾਂ ਕਿਵੇਂ ਨਾ ਕਿਵੇਂ ਔਨਲਾਈਨ ਕਲਾਸਾਂ ਲਾ ਕੇ ਕੱਢ ਲਿਆ ਪਰ ਅਗਲੇ ਸੀਮੈਸਟਰਜ਼ ਲਈ ਉਨ੍ਹਾਂ ਨੂੰ ਕੈਨੇਡਾ ਜਾਣਾ ਹੀ ਪੈਣਾ ਹੈ।

ਆਮ ਹਾਲਾਤ ਵਿੱਚ ਭਾਰਤ ਤੋਂ ਕੈਨੇਡਾ ਦੀ ਇੱਕ ਪਾਸੇ ਦੀ ਟਿਕਟ 50,000 ਰੁਪਏ ’ਚ ਮਿਲ ਜਾਂਦੀ ਹੈ ਪਰ ਹੁਣ ਇਸ ਲਈ ਡੇਢ ਲੱਖ ਰੁਪਏ ਤੋਂ ਵੀ ਵੱਧ ਦੀ ਰਕਮ ਪੰਜਾਬੀ ਵਿਦਿਆਰਥੀਆਂ ਨੂੰ ਖ਼ਰਚ ਕਰਨੀ ਪੈ ਰਹੀ ਹੈ। ਉੱਪਰੋਂ ਰਾਹ ਵਿੱਚ ਹੋਟਲਾਂ ’ਚ ਰਹਿਣ ਤੇ ਲੋੜ ਪੈਣ ’ਤੇ ਆਈਸੋਲੇਸ਼ਨ ਜਾਂ ਇਲਾਜ ਦੇ ਖ਼ਰਚੇ ਵੱਖਰੇ ਹਨ। ‘ਇੰਡੀਅਨ ਐਕਸਪ੍ਰੈੱਸ’ ਦੀ ਰਿਪੋਰਟ ਅਨੁਸਾਰ ਉਂਝ ਕੈਨੇਡਾ ’ਚ ਹੁਣ ਹਾਲਾਤ ਆਮ ਵਰਗੇ ਹੁੰਦੇ ਜਾ ਰਹੇ ਹਨ ਕਿਉਂਕਿ ਉੱਥੇ ਸਭ ਦਾ ਕੋਰੋਨਾ ਟੀਕਾਕਰਣ ਮੁਕੰਮਲ ਹੋ ਚੁੱਕਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget