ਹੁਸ਼ਿਆਰਪੁਰ: ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਉਹ ਮੁਕੇਰੀਆਂ ਨੇੜਲੇ ਪਿੰਡ ਉਮਰਪੁਰ ਦਾ ਰਹਿਣਾ ਵਾਲਾ ਸੀ। ਜਸਵਿੰਦਰ ਸਿੰਘ ਨਾਂ ਦਾ ਨੌਜਵਾਨ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ ਜਿਸ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ ਹੈ।
ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਪਰਿਵਾਰ ਨੇ ਕਿਹਾ ਹੈ ਕਿ ਜਸਵਿੰਦਰ ਸਿੰਘ ਦੀ ਮੌਤ ਸ਼ੱਕੀ ਹਾਲਤ ਵਿੱਚ ਹੋਈ ਹੈ। ਇਸ ਲਈ ਕਤਲ ਦਾ ਵੀ ਖਦਸ਼ਾ ਹੈ।
ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨਿਊਜਰਸੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਬੀਤੀ ਰਾਤ ਜਦੋਂ ਜਸਵਿੰਦਰ ਸਿੰਘ ਦਾ ਮਕਾਨ ਮਾਲਕ ਆਪਣਾ ਕਿਰਾਇਆ ਲੈਣ ਲਈ ਕਮਰੇ ’ਚ ਪੁੱਜਾ ਤਾਂ ਅੰਦਰ ਜਸਵਿੰਦਰ ਦੀ ਲਾਸ਼ ਪਈ ਸੀ।