ਵੈਨਕੂਵਰ : ਇੱਕ ਪੰਜਾਬੀ ਟਰੱਕ ਡਰਾਈਵਰ ਦੀ ਸਿਆਟਲ ਖੇਤਰ ਵਿੱਚ ਹੋਏ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਦਿਉਲ ਵਜੋਂ ਹੋਈ ਹੈ। ਦਿਉਲ ਦਾ ਸਬੰਧ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਡਾਂਗੋ ਨਾਲ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਪਰਿਵਾਰ ਨਾਲ ਐਬਟਸਫੋਰਡ ਵਿੱਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਟਰੱਕ ਲੈ ਕੇ ਸਿਆਟਲ ਤੋਂ ਆ ਰਿਹਾ ਸੀ ਤਾਂ ਰਸਤੇ ਵਿੱਚ ਦੀ ਗੱਡੀ ਦਾ ਦੂਜੇ ਵਾਹਨ ਨਾਲ ਐਕਸੀਡੈਂਟ ਹੋ ਗਿਆ। ਜਿਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਘਟਨਾ ਕਾਰਨ ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਹੈ।