ਪੜਚੋਲ ਕਰੋ

ਔਰਤ ਨਾਲ ਛੇੜਖਾਨੀ ਦੇ ਮਾਮਲੇ 'ਚ ਪੰਜਾਬੀ ਨੌਜਵਾਨ ਜੇਲ੍ਹ ਜਾਣੋਂ ਬਚਿਆ, ਹੋਣਾ ਪਵੇਗਾ ਭਾਰਤ ਡੀਪੋਰਟ

ਦਰਅਸਲ, ਉਸ ਨੇ ਇੱਕ ਔਰਤ ਨਾਲ ਜਿਨਸੀ ਛੇੜਖਾਨੀ ਕੀਤੀ ਸੀ। ਇਸ ਲਈ ਰਵੀਦੀਪ ਪਰਮਾਰ ਨੂੰ ਨਿਊਜ਼ੀਲੈਂਡ ਤੋਂ ਸਦਾ ਲਈ ਡੀਪੋਰਟ ਕਰਕੇ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਨਿਊਜ਼ੀਲੈਂਡ ਦੇ ਇੱਕ ਅਦਾਲਤੀ ਹੁਕਮ ਮੁਤਾਬਕ ਪੰਜਾਬੀ ਨੌਜਵਾਨ ਰਵੀਦੀਪ ਸਿੰਘ ਪਰਮਾਰ ਜੇਲ੍ਹ ਜਾਣ ਤੋਂ ਬਚ ਗਿਆ ਹੈ ਪਰ ਉਸ ਨੂੰ ਚਾਰ ਮਹੀਨੇ ਘਰ ਅੰਦਰ ਹੀ ਨਜ਼ਰਬੰਦ ਰਹਿਣ ਦੀ ਸਜ਼ਾ ਸੁਣਾਈ ਗਈ ਹੈ। ਦਰਅਸਲ, ਉਸ ਨੇ ਇੱਕ ਔਰਤ ਨਾਲ ਜਿਨਸੀ ਛੇੜਖਾਨੀ ਕੀਤੀ ਸੀ। ਇਸ ਲਈ ਰਵੀਦੀਪ ਪਰਮਾਰ ਨੂੰ ਨਿਊਜ਼ੀਲੈਂਡ ਤੋਂ ਸਦਾ ਲਈ ਡੀਪੋਰਟ ਕਰਕੇ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ ਪਰ ਡੀਪੋਰਟ ਕੀਤੇ ਜਾਣ ਤੋਂ ਪਹਿਲਾਂ ਉਸ ਨੂੰ ਨਜ਼ਰਬੰਦੀ ਦੀ ਸਜ਼ਾ ਵੀ ਪੂਰੀ ਕਰਨੀ ਹੋਵੇਗੀ।

 

ਉਂਝ ਅਦਾਲਤ ਨੇ ਰਵੀਦੀਪ ਸਿੰਘ ਪਰਮਾਰ ਨੂੰ ਕਿਸੇ ਘਰ ਵਿੱਚ ਰਹਿਣ ਦੀ ਥਾਂ ਪਾਮਰਸਟਨ ਦੇ ਗੁਰਦੁਆਰਾ ਸਾਹਿਬ ਵਿੱਚ ਨਜ਼ਰਬੰਦੀ ਦਾ ਸਮਾਂ ਕੱਟਣ ਦੀ ਇਜਾਜ਼ਤ ਦੇ ਦਿੱਤੀ ਹੈ। ਉਂਝ ਇੱਕ ਮਹੀਨਾ ਪਹਿਲਾਂ ਉਹ ਘਰ ਅੰਦਰ ਨਜ਼ਰਬੰਦੀ ਕੱਟ ਚੁੱਕਾ ਹੈ। ਹੁਣ ਉਹ 3 ਮਹੀਨੇ ਗੁਰੂਘਰ ਅੰਦਰ ਹੀ ਬਿਤਾਏਗਾ।

 

ਪ੍ਰਾਪਤ ਜਾਣਕਾਰੀ ਅਨੁਸਾਰ ਰਵੀਦੀਪ ਸਿੰਘ ਪਰਮਾਰ ਨੇ ਸਤੰਬਰ 2019 ’ਚ ਇੱਕ ਔਰਤ ਨੂੰ ਪਹਿਲਾਂ ਤਾਂ ਉਸ ਦੀ ਇਜਾਜ਼ਤ ਤੋਂ ਬਗ਼ੈਰ ਚੁੰਮਿਆ ਸੀ, ਫਿਰ ਉਸ ਨੂੰ ਇੱਕ ਬਿਸਤਰੇ ਉੱਤੇ ਧੱਕਿਆ ਸੀ। ਫਿਰ ਜ਼ਬਰਦਸਤੀ ਉਸ ਦੇ ਕਮਰੇ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਵੀ ਕੀਤੀ ਸੀ।

 

ਬੀਤੇ ਮਈ ਮਹੀਨੇ ਜਦੋਂ ਰਵੀਦੀਪ ਸਿੰਘ ਪਰਮਾਰ ਨੂੰ ਸਜ਼ਾ ਸੁਣਾਈ ਜਾ ਰਹੀ ਸੀ, ਤਦ ਉਹ ਸੁਣਵਾਈ ਦੌਰਾਨ ਆਖ਼ਰ ਤੱਕ ਖ਼ੁਦ ਨੂੰ ਬੇਕਸੂਰ ਦੱਸਦਾ ਰਿਹਾ। ਬਾਅਦ ’ਚ ਇੱਕ ਦੁਭਾਸ਼ੀਏ ਰਾਹੀਂ ਉਸ ਨੇ ਦੱਸਿਆ ਕਿ ਉਸ ਨੇ ਸਿਰਫ਼ ਇਹ ਮਾਮਲਾ ਖ਼ਤਮ ਕਰਨ ਲਈ ਖ਼ੁਦ ਨੂੰ ਕਸੂਰਵਾਰ ਕਰਾਰ ਦੇਣ ਦਿੱਤਾ ਹੈ।

 

ਅਦਾਲਤ ਵੱਲੋਂ ਨਜ਼ਰਬੰਦੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਿਹੜੇ ਘਰ ਵਿੱਚ ਉਸ ਨੇ ਆਪਣੀ ਸਜ਼ਾ ਦਾ ਇੱਕ ਮਹੀਨਾ ਕੱਟਿਆ ਹੈ, ਉਸ ਘਰ ਦਾ ਮਾਲਕ ਹੁਣ ਰਵੀਦੀਪ ਸਿੰਘ ਪਰਮਾਰ ਨੂੰ ਆਪਣੇ ਮਕਾਨ ’ਚ ਨਹੀਂ ਰੱਖਣਾ ਚਾਹੁੰਦਾ। ‘ਸਟੱਫ਼’ ਵੱਲੋਂ ਪ੍ਰਕਾਸ਼ਿਤ ਜੋਨੋ ਗਲੂਜ਼ਕਾ ਦੀ ਰਿਪੋਰਟ ਅਨੁਸਾਰ ਇਸੇ ਲਈ ਅਦਾਲਤ ਨੇ ਉਸ ਨੂੰ ਗੁਰਦੁਆਰਾ ਸਾਹਿਬ ਵਿੱਚ ਆਪਣੀ ਬਾਕੀ ਦੀ ਸਜ਼ਾ ਕੱਟਣ ਦੀ ਇਜਾਜ਼ਤ ਦੇ ਦਿੱਤੀ ਹੈ।

 

ਨਜ਼ਰਬੰਦੀ ਦੀ ਸਜ਼ਾ ਮੁਕੰਮਲ ਹੋਣ ਤੱਕ ਰਵੀਦੀਪ ਸਿੰਘ ਪਰਮਾਰ ਨੂੰ ਨਿਊ ਜ਼ੀਲੈਂਡ ਤੋਂ ਡੀਪੋਰਟ ਵੀ ਨਹੀਂ ਕੀਤਾ ਜਾ ਸਕਦਾ। ਦੂਜੇ, ਹਾਲੇ ਕੋਰੋਨਾਵਾਇਰਸ ਦੀ ਮਹਾਮਾਰੀ ਦਾ ਦੌਰ ਚੱਲ ਰਿਹਾ ਹੈ, ਇਸ ਲਈ ਵੀ ਡੀਪੋਰਟੇਸ਼ਨ ਦਾ ਸਾਹਮਣਾ ਕਰਨ ਵਾਲੇ ਕੈਦੀਆਂ ਨੂੰ ਹਾਲੇ ਹਿਰਾਸਤ ਜਾਂ ਨਜ਼ਰਬੰਦੀ ਅਧੀਨ ਹੀ ਰੱਖਿਆ ਜਾ ਰਿਹਾ ਹੈ।
 
 

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget