NRI News: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਤਿੰਨ ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਮਿਸੀਸਾਗਾ ਵਿੱਚ ਸਕਿਉਰਿਟੀ ਗਾਰਡ ਵਜੋਂ ਤਾਇਨਾਤ ਇੱਕ ਪੰਜਾਬ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਜਗਰਾਜ ਸਿੰਘ ਵਜੋਂ ਹੋਈ ਹੈ।
ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਮਿਸੀਸਾਗਾ ਵਿੱਚ ਸਕਿਉਰਿਟੀ ਗਾਰਡ ਵਜੋਂ ਤਾਇਨਾਤ ਇੱਕ ਪੰਜਾਬ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਜਗਰਾਜ ਸਿੰਘ ਵਜੋਂ ਹੋਈ ਹੈ। ਜਗਰਾਜ ਦੀ ਉਮਰ 28 ਸਾਲ ਸੀ।
ਰਾਏਕੋਟ ਦੇ ਨਥੋਵਾਲ ਦਾ ਰਹਿਣ ਵਾਲਾ ਜਗਰਾਤ ਸਿੰਘ 3 ਮਹੀਨੇ ਪਹਿਲਾਂ ਹੀ ਕੈਨੇਡਾ ਆਇਆ ਸੀ। ਸਟਡੀ ਵੀਜ਼ਾ ਲੈ ਕੇ ਜਗਰਾਜ ਸਿੰਘ ਕੈਨੇਡਾ ਪਹੁੰਚਿਆ ਸੀ। ਪੜ੍ਹਾਈ ਦੇ ਨਾਲ ਨਾਲ ਜਗਰਾਜ ਸਿੰਘ ਮਿਸੀਸਾਗਾ ਦੇ ਯਾਰਡ ਉੱਪਰ ਸਕਿਉਰਿਟੀ ਗਾਰਡ ਵਜੋਂ ਕੰਮ ਕਰਦਾ ਸੀ।
ਬੀਤੀ ਰਾਤ ਕਰੀਬ 11 ਵਜੇ ਕੁੱਝ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਪਾਲਿਆ ਅਤੇ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ।
ਨੱਥੋਵਾਲ ਦੇ ਸੇਵਾਮੁਕਤ ਪੰਜਾਬ ਪੁਲੀਸ ਇੰਸਪੈਕਟਰ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਅੱਜ ਤੜਕੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਗਰਾਜ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਉਸ ਨੂੰ ਕੈਨੇਡਾ ਗਏ ਤਿੰਨ ਮਹੀਨੇ ਹੀ ਹੋਏ ਸਨ। ਨਾਲ ਹੀ, ਉਸਨੇ ਕਦੇ ਵੀ ਪਰਿਵਾਰ ਵਿੱਚ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਦਾ ਜ਼ਿਕਰ ਨਹੀਂ ਕੀਤਾ ਸੀ। ਪਰਿਵਾਰ ਨੂੰ ਉਮੀਦ ਹੈ ਕਿ ਕੈਨੇਡੀਅਨ ਪੁਲਿਸ ਤੋਂ ਜਗਰਾਜ ਦੇ ਕਤਲ ਦਾ ਕਾਰਨ ਪਤਾ ਲੱਗ ਜਾਵੇਗਾ।