ਪੜਚੋਲ ਕਰੋ

Qatar Residence Permit : ਕਤਰ 'ਚ ਬਦਲੇ ਵੀਜ਼ਾ ਨਿਯਮ ! ਸਮੇਂ ਤੋਂ ਵੱਧ ਰਹਿਣ 'ਤੇ ਹਰ ਰੋਜ਼ ਦੇਣਾ ਪਵੇਗਾ ਭਾਰੀ ਜੁਰਮਾਨਾ

Qatar Residence Permit  : ਖਾੜੀ ਦੇਸ਼ ਕਤਰ ਵਿੱਚ ਨੌਕਰੀ ਜਾਂ ਕਾਰੋਬਾਰ ਕਰਨ ਵਾਲੇ ਪ੍ਰਵਾਸੀ ਨਾਗਰਿਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।

Qatar Residence Permit  : ਖਾੜੀ ਦੇਸ਼ ਕਤਰ ਵਿੱਚ ਨੌਕਰੀ ਜਾਂ ਕਾਰੋਬਾਰ ਕਰਨ ਵਾਲੇ ਪ੍ਰਵਾਸੀ ਨਾਗਰਿਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਰ ਸਰਕਾਰ ਨੇ ਨਵਾਂ ਨਿਯਮ ਲਾਗੂ ਕਰਦੇ ਹੋਏ ਰਿਹਾਇਸ਼ੀ ਪਰਮਿਟ (Residence Permit) ਰੱਦ ਹੋਣ ਤੋਂ ਬਾਅਦ ਦੇਸ਼ ਵਿੱਚ ਰਹਿਣ ਲਈ ਦਿੱਤੀ ਜਾਣ ਵਾਲੀ ਮਿਆਦ ਅੱਧੀ ਕਰ ਦਿੱਤੀ ਹੈ। ਹੁਣ ਪ੍ਰਵਾਸੀਆਂ ਨੂੰ ਵੀਜ਼ਾ ਜਾਂ ਰਿਹਾਇਸ਼ੀ ਪਰਮਿਟ ਰੱਦ ਹੋਣ ਤੋਂ ਬਾਅਦ ਦੇਸ਼ ਛੱਡਣ ਜਾਂ ਆਪਣਾ ਸਟੇਟਸ ਕਾਨੂੰਨੀ ਤੌਰ 'ਤੇ ਠੀਕ ਕਰਨ ਲਈ ਕੇਵਲ 14 ਦਿਨਾਂ ਦਾ ਸਮਾਂ ਮਿਲੇਗਾ।

ਗਲਫ ਨਿਊਜ਼ ਦੀ ਰਿਪੋਰਟ ਮੁਤਾਬਕ, ਪਹਿਲਾਂ ਮਿਲਣ ਵਾਲਾ 30 ਦਿਨਾਂ ਦਾ "ਗ੍ਰੇਸ ਪੀਰੀਅਡ" ਹੁਣ ਘਟਾ ਕੇ 14 ਦਿਨ ਕਰ ਦਿੱਤਾ ਗਿਆ ਹੈ। ਇਸ ਤਬਦੀਲੀ ਦੀ ਜਾਣਕਾਰੀ ਗ੍ਰਹਿ ਮੰਤਰਾਲੇ ਦੇ ਜਨ ਸੰਪਰਕ ਵਿਭਾਗ ਵੱਲੋਂ ਸੁਰੱਖਿਅਤ ਯਾਤਰਾ ਪ੍ਰਕਿਰਿਆਵਾਂ ਸਬੰਧੀ ਆਯੋਜਿਤ ਇੱਕ ਵੈਬਿਨਾਰ ਦੌਰਾਨ ਦਿੱਤੀ ਗਈ।

ਐਅਰਪੋਰਟ ਪਾਸਪੋਰਟ ਵਿਭਾਗ ਦੇ ਕੈਪਟਨ ਅਲੀ ਅਹਿਮਦ ਅਲੀ ਅਲ ਕੁਵਾਰੀ ਨੇ ਦੱਸਿਆ ਕਿ ਰਿਹਾਇਸ਼ੀ ਪਰਮਿਟ ਰੱਦ ਹੋਣ ਤੋਂ ਬਾਅਦ ਜੇ ਕੋਈ ਵਿਅਕਤੀ 14 ਦਿਨਾਂ ਤੋਂ ਵੱਧ ਕਤਰ ਵਿੱਚ ਰਹਿੰਦਾ ਹੈ ਤਾਂ ਉਸ ਨੂੰ ਹਰ ਰੋਜ਼ 10 ਕਤਰੀ ਰਿਆਲ (ਲਗਭਗ ₹230 ਭਾਰਤੀ ਰੁਪਏ) ਜੁਰਮਾਨਾ ਦੇਣਾ ਪਵੇਗਾ।

ਇਹ ਐਲਾਨ ਕਤਰ ਵਿੱਚ ਰਹਿ ਰਹੇ ਅਤੇ ਕੰਮ ਕਰ ਰਹੇ ਹਜ਼ਾਰਾਂ ਭਾਰਤੀ ਪ੍ਰਵਾਸੀਆਂ ਲਈ ਬਹੁਤ ਮਹੱਤਵਪੂਰਨ ਹੈ। ਹੁਣ ਉਨ੍ਹਾਂ ਨੂੰ ਰਿਹਾਇਸ਼ੀ ਪਰਮਿਟ ਰੱਦ ਹੋਣ ਦੇ ਤੁਰੰਤ ਬਾਅਦ ਦੇਸ਼ ਛੱਡਣ ਜਾਂ ਨਵੀਂ ਨੌਕਰੀ ਦੀ ਵਿਵਸਥਾ ਕਰਨ ਲਈ ਤੇਜ਼ੀ ਨਾਲ ਕਦਮ ਚੁੱਕਣੇ ਪੈਣਗੇ।

ਅਲ ਕੁਵਾਰੀ ਨੇ ਯਾਤਰੀਆਂ ਨੂੰ ਆਪਣੇ ਵੀਜ਼ੇ ਦੀ ਮਿਆਦ ਅਤੇ ਪਾਸਪੋਰਟ 'ਤੇ ਲੱਗੇ ਵੀਜ਼ਾ ਸਟੈਂਪ ਵਿੱਚ ਦਰਜ ਰਹਿਣ ਦੀ ਮਿਆਦ ਧਿਆਨ ਨਾਲ ਜਾਂਚਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਵਿਜ਼ਿਟ ਵੀਜ਼ਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਕਤਰ ਵਿੱਚ ਰਹਿਣ 'ਤੇ ਹਰ ਰੋਜ਼ 200 ਕਤਰੀ ਰਿਆਲ (ਲਗਭਗ ₹4,600 ਭਾਰਤੀ ਰੁਪਏ) ਦਾ ਭਾਰੀ ਜੁਰਮਾਨਾ ਲੱਗੇਗਾ।

ਯਾਤਰੀਆਂ ਨੂੰ ਯਾਤਰਾ ਤੋਂ ਪਹਿਲਾਂ Metrash ਮੋਬਾਈਲ ਐਪ ਰਾਹੀਂ ਆਪਣੇ ਵੀਜ਼ਾ ਦੀ ਸਥਿਤੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਗਈ ਹੈ। ਅਧਿਕਾਰੀ ਦੇ ਅਨੁਸਾਰ, ਐਪ ਵਿੱਚ ਟ੍ਰੈਫਿਕ ਚਲਾਨ, ਓਵਰਸਟੇ ਜੁਰਮਾਨਾ ਜਾਂ ਹੋਰ ਕੋਈ ਬਕਾਇਆ ਰਕਮ ਵੀ ਚੈੱਕ ਕਰਨੀ ਚਾਹੀਦੀ ਹੈ, ਕਿਉਂਕਿ ਇਹ ਯਾਤਰਾ 'ਤੇ ਅਸਰ ਪਾ ਸਕਦੀ ਹੈ।

ਇਸ ਤੋਂ ਇਲਾਵਾ, ਉਨ੍ਹਾਂ ਨੇ ਯਾਤਰੀਆਂ ਨੂੰ ਇਮੀਗ੍ਰੇਸ਼ਨ ਪ੍ਰਕਿਰਿਆ ਤੇਜ਼ ਕਰਨ ਲਈ ਹਮਾਦ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਪਲਬਧ ਇਲੈਕਟ੍ਰਾਨਿਕ ਗੇਟ (E-Gate) ਸਿਸਟਮ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਇਸ ਵੇਲੇ ਐਅਰਪੋਰਟ ਪਾਸਪੋਰਟ ਵਿਭਾਗ ਆਗਮਨ ਅਤੇ ਰਵਾਨਗੀ ਟਰਮੀਨਲਾਂ 'ਤੇ ਕੁੱਲ 76 ਈ-ਗੇਟ ਚਲਾ ਰਿਹਾ ਹੈ।

Advertisement

ਟਾਪ ਹੈਡਲਾਈਨ

Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget