Pakistan News: ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਨਾਲ ਤਸ਼ੱਦਦ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸੇ ਤਹਿਤ ਪਾਕਿਸਤਾਨ ਦੀ ਇੱਕ ਸਰਕਾਰੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਹਿੰਦੂ ਧਰਮ ਦੇ ਇੱਕ ਤਿਉਹਾਰ ਮਨਾਉਣ 'ਤੇ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਹ ਘਟਨਾ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਸਥਿਤ ਸਰਕਾਰੀ ਕਾਇਦ ਏ ਆਜ਼ਮ ਯੂਨੀਵਰਸਿਟੀ ਵਿੱਚ ਵਾਪਰੀ ਹੈ।
ਦਰਅਸਲ ਕਾਇਦ ਏ ਆਜ਼ਮ ਯੂਨੀਵਰਸਿਟੀ ਦੇ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਹੋਲੀ ਖੇਡਣਾ ਮਹਿੰਗਾ ਪੈ ਗਿਆ ਹੈ। ਇਸ ਤਹਿਤ ਕਾਇਦ ਏ ਆਜ਼ਮ ਯੂਨੀਵਰਸਿਟੀ ਨੇ ਕੈਂਪਸ ਵਿੱਚ ਹੋਲੀ ਮਨਾਉਣ 'ਤੇ ਅਨੁਸ਼ਾਸਨ ਭੰਗ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ 12 ਜੂਨ ਨੂੰ ਕੈਂਪਸ ਅੰਦਰ ਖੋਲੀ ਖੇਡੀ ਸੀ। ਇਹ ਸਮਾਗਮ ਕਾਇਦ ਏ ਆਜ਼ਮ ਯੂਨੀਵਰਸਿਟੀ ਦੀ ਮਹਿਰਾਨ ਵਿਦਿਆਰਥੀ ਕੌਂਸਲ ਵੱਲੋਂ ਕਰਵਾਇਆ ਗਿਆ ਸੀ ਜੋ ਯੂਨੀਵਰਸਿਟੀ ਦਾ ਇੱਕ ਗੈਰ ਸਿਆਸੀ ਸਭਿਆਚਾਰਕ ਸੰਗਠਨ ਹੈ।
ਕਾਇਦ ਏ ਆਜ਼ਮ ਯੂਨੀਵਰਸਿਟੀ ਕੈਂਪਸ ਵਿੱਚ ਹੋਲੀ ਮਨਾਉਂਦਿਆਂ ਸੈਂਕੜੇ ਦੀ ਗਿਣਤੀ ਵਿੱਚ ਵਿਦਿਆਰਥੀ ਦੇਖੇ ਜਾ ਸਕਦੇ ਹਨ। ਇਨ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਪੇਜਾਂ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਸੋਸ਼ਲ ਮੀਡੀਆ ਪੇਜ਼ਾਂ ਦੇ ਕੈਪਸ਼ਨ ਵਿੱਚ ਇਹ ਲਿਖਿਆ ਹੈ ਕਿ ਤੁਸੀਂ ਜੋ ਪਾਕਿਸਤਾਨ ਟੀਵੀ ਚੈਨਲਾਂ 'ਤੇ ਦੇਖਦੇ ਹੋ ਹਕੀਕਤ ਵਿੱਚ ਇਸ ਤਰ੍ਹਾਂ ਦਾ ਨਹੀਂ ਹੈ। ਪਾਕਿਸਤਾਨ ਦਾ ਸਭ ਤੋਂ ਵੱਡਾ ਹੋਲੀ ਦਾ ਜਸ਼ਨ ਕਾਇਦ ਏ ਆਜ਼ਮ ਯੂਨੀਵਰਸਿਟੀ ਦੇ ਕੈਂਪਸ ਵਿੱਚ।
ਦਰਅਸਲ 18 ਮਈ ਨੂੰ ਕਾਇਦ ਏ ਆਜ਼ਮ ਯੂਨੀਵਰਸਿਟੀ ਦੇ ਰਜਿਸਟਰਾਰ ਦਫ਼ਤਰ ਨੇ ਇੱਕ ਨੋਟਿਸ ਜਾਰੀ ਕਰਦਿਆਂ ਕਿਹਾ ਸੀ ਕਿ ਕਾਇਦ ਏ ਆਜ਼ਮ ਯੂਨੀਵਰਸਿਟੀ ਪ੍ਰਸ਼ਾਸਨ ਦੀ ਮਨਜੂਰੀ ਤੋਂ ਬਿਨਾਂ ਕੈਂਪਸ ਵਿੱਚ ਕੋਈ ਵੀ ਤਿਉਹਾਰ ਨਹੀਂ ਮਨਾਇਆ ਜਾ ਸਕਦਾ ਹੈ। ਇਨ੍ਹਾਂ ਅਣ ਅਧਿਕਾਰਤ ਜਸ਼ਨਾ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਨੂੰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।