ਪੜਚੋਲ ਕਰੋ

Tariff War: ਟਰੰਪ ਨੇ ਕੀਤੀਆਂ ਸਾਰੀਆਂ ਹੱਦਾਂ ਪਾਰ! ਭਾਰਤ ਨੂੰ ਕਿਹਾ 'ਡੈੱਡ ਇਕੌਨਮੀ'...ਰਾਹੁਲ ਗਾਂਧੀ ਦਾ ਦਾਅਵਾ...ਸਭ ਅਡਾਨੀ ਕਰਕੇ ਹੋਇਆ

Tariff War: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤੀ ਅਰਥਵਿਵਸਥਾ ਨੂੰ ਮਰੀ ਹੋਈ ਅਰਥਵਿਵਸਥਾ (ਡੈੱਡ ਅਕੌਨਮੀ) ਕਹਿਣ 'ਤੇ ਮੋਦੀ ਸਰਕਾਰ ਨੂੰ ਘੇਰਿਆ ਹੈ।

Tariff War: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤੀ ਅਰਥਵਿਵਸਥਾ ਨੂੰ ਮਰੀ ਹੋਈ ਅਰਥਵਿਵਸਥਾ (ਡੈੱਡ ਅਕੌਨਮੀ) ਕਹਿਣ 'ਤੇ ਮੋਦੀ ਸਰਕਾਰ ਨੂੰ ਘੇਰਿਆ ਹੈ।

ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੇ ਇਹ ਸੱਚਾਈ ਦੱਸੀ ਹੈ। ਰਾਹੁਲ ਨੇ ਕਿਹਾ ਕਿ ਪੂਰੀ ਦੁਨੀਆ ਜਾਣਦੀ ਹੈ ਕਿ ਭਾਜਪਾ ਨੇ ਅਡਾਨੀ ਦੀ ਮਦਦ ਕਰਨ ਲਈ ਭਾਰਤੀ ਅਰਥਵਿਵਸਥਾ ਨੂੰ ਬਰਬਾਦ ਕਰ ਦਿੱਤਾ ਹੈ। ਟਰੰਪ ਸਹੀ ਹਨ। ਮੇਰਾ ਮਤਲਬ ਹੈ ਕਿ ਪ੍ਰਧਾਨ ਮੰਤਰੀ ਮੋਦੀ ਤੇ ਵਿੱਤ ਮੰਤਰੀ ਨੂੰ ਛੱਡ ਕੇ ਹਰ ਕੋਈ ਜਾਣਦਾ ਹੈ ਕਿ ਭਾਰਤ ਦੀ ਅਰਥਵਿਵਸਥਾ ਮਰੀ ਹੋਈ ਹੈ।

ਰਾਹੁਲ ਦਾ ਇਹ ਬਿਆਨ ਟਰੰਪ ਦੇ ਉਸ ਬਿਆਨ ਤੋਂ ਬਾਅਦ ਆਇਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਪ੍ਰਵਾਹ ਨਹੀਂ ਕਿ ਰੂਸ ਤੇ ਭਾਰਤ ਆਪਣੀ ਮਰੀ ਹੋਈ ਅਰਥਵਿਵਸਥਾ ਨੂੰ ਕਿਵੇਂ ਸੰਭਾਲਦੇ ਹਨ। ਦਰਅਸਲ ਬੁੱਧਵਾਰ ਨੂੰ ਅਮਰੀਕਾ ਨੇ ਭਾਰਤ 'ਤੇ 25% ਟੈਰਿਫ ਲਾਉਣ ਦਾ ਐਲਾਨ ਕੀਤਾ। ਉਦੋਂ ਤੋਂ ਕਾਂਗਰਸ ਸਮੇਤ ਕਈ ਪਾਰਟੀਆਂ ਨਾਲ ਜੁੜੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਤੇ ਮੋਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। 

ਰਾਹੁਲ ਗਾਂਧੀ ਨੇ ਆਪਣੇ ਐਕਸ 'ਤੇ ਪੋਸਟ ਕੀਤਾ - ਭਾਰਤ ਦੀ ਅਰਥਵਿਵਸਥਾ ਮਰੀ ਹੋਈ ਹੈ। ਮੋਦੀ ਨੇ ਇਸ ਨੂੰ ਮਾਰ ਦਿੱਤਾ।

1. ਮੋਦੀ-ਅਡਾਨੀ ਸਾਂਝੇਦਾਰੀ

2. ਨੋਟਬੰਦੀ ਤੇ ਖਾਮੀਆਂ ਵਾਲਾ ਜੀਐਸਟੀ

3. 'ਅਸੈਂਬਲ ਇੰਡੀਆ' ਅਸਫਲ ਰਿਹਾ। (ਰਾਹੁਲ ਮੇਕ ਇਨ ਇੰਡੀਆ ਨੂੰ ਅਸੈਂਬਲ ਇੰਡੀਆ ਕਹਿੰਦੇ ਹਨ)

4. ਐਮਐਸਐਮਈ ਯਾਨੀ ਛੋਟੇ-ਮੱਧਮ ਉਦਯੋਗ ਖਤਮ ਹੋ ਗਏ ਹਨ।

5. ਕਿਸਾਨਾਂ ਨੂੰ ਦਬਾਇਆ ਗਿਆ।

ਮੋਦੀ ਨੇ ਭਾਰਤ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ ਕਿਉਂਕਿ ਨੌਕਰੀਆਂ ਨਹੀਂ।

ਜਾਣੋ ਹੋਰ ਲੀਡਰਾਂ ਨੇ ਕੀ ਕਿਹਾ....

ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ: ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਾਰਿਆਂ ਨੇ ਦੇਖਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਨੇ ਟੈਰਿਫ 'ਤੇ ਕੀ ਕਿਹਾ। ਪ੍ਰਧਾਨ ਮੰਤਰੀ ਮੋਦੀ ਹਰ ਜਗ੍ਹਾ ਜਾਂਦੇ ਹਨ, ਦੋਸਤ ਬਣਾਉਂਦੇ ਹਨ ਤੇ ਫਿਰ ਸਾਨੂੰ ਬਦਲੇ ਵਿੱਚ ਇਹ ਮਿਲਦਾ ਹੈ।

ਕਾਂਗਰਸ ਦੇ ਰਾਜੀਵ ਸ਼ੁਕਲਾ: ਰਾਜੀਵ ਸ਼ੁਕਲਾ ਨੇ ਕਿਹਾ, "ਟਰੰਪ ਦੇਸ਼ਾਂ ਨੂੰ ਧਮਕੀ ਦੇ ਰਿਹਾ ਹੈ। ਉਹ ਭਾਰਤ ਨੂੰ ਰੂਸ ਨਾਲ ਵਪਾਰ ਨਾ ਕਰਨ ਲਈ ਕਹਿ ਰਹੇ ਹਨ। ਇਹ ਬਹੁਤ ਗਲਤ ਹੈ। ਅਮਰੀਕਾ ਭਾਰਤ ਦਾ ਸਮਰਥਨ ਨਹੀਂ ਕਰ ਰਿਹਾ। ਅਸੀਂ ਟਰੰਪ ਨਾਲ ਦੋਸਤੀ ਦਾ ਦਾਅਵਾ ਕਰ ਰਹੇ ਸੀ। ਉਹ ਕਿੱਥੇ ਹੈ। ਉਹ ਕਹਿੰਦੇ ਹਨ, ਮੋਦੀ ਮੇਰਾ ਦੋਸਤ ਹੈ, ਪਰ 25% ਟੈਰਿਫ ਲਗਾਉਣ ਦਾ ਕੀ ਮਤਲਬ ਹੈ। ਉਹ ਭਾਰਤ ਨਾਲ ਬੇਇਨਸਾਫ਼ੀ ਕਰ ਰਿਹਾ ਹੈ।"

ਰਾਜ ਸਭਾ ਸੰਸਦ ਮੈਂਬਰ ਜੈਰਾਮ ਰਮੇਸ਼: ਜੈਰਾਮ ਨੇ ਕਿਹਾ- ਹਾਉਡੀ ਮੋਦੀ ਤੇ ਨਮਸਤੇ ਟਰੰਪ ਨੇ ਮਦਦ ਨਹੀਂ ਕੀਤੀ। ਇਸ ਦੋਸਤੀ ਤੋਂ ਸਾਨੂੰ ਕੀ ਮਿਲਿਆ। ਇਹ ਸਾਡੇ ਦੇਸ਼, ਸਾਡੀ ਆਰਥਿਕਤਾ ਲਈ ਇੱਕ ਵੱਡਾ ਝਟਕਾ ਹੈ। ਪ੍ਰਧਾਨ ਮੰਤਰੀ ਨੂੰ ਡਰਨਾ ਨਹੀਂ ਚਾਹੀਦਾ। ਅਮਰੀਕਾ ਦੀ ਬਲੈਕਮੇਲਿੰਗ ਸਾਡੇ ਲਈ ਮੁਸੀਬਤ ਦਾ ਸਮਾਂ ਹੈ। ਅਸੀਂ ਸੋਚਦੇ ਸੀ ਕਿ ਸਾਡੇ ਸਾਹਮਣੇ ਦੋ ਵੱਡੀਆਂ ਚੁਣੌਤੀਆਂ ਹਨ, ਪਾਕਿਸਤਾਨ ਤੇ ਚੀਨ ਪਰ ਅਮਰੀਕਾ ਤੀਜੀ ਵੱਡੀ ਸਮੱਸਿਆ ਬਣ ਕੇ ਉਭਰਿਆ ਹੈ।

ਜੇਡੀਯੂ ਦੇ ਸੰਸਦ ਮੈਂਬਰ ਸੰਜੇ ਕੁਮਾਰ ਝਾਅ: ਜੇਡੀਯੂ ਦੇ ਸੰਸਦ ਮੈਂਬਰ ਸੰਜੇ ਕੁਮਾਰ ਝਾਅ ਨੇ ਕਿਹਾ, ਇਹ ਕੋਈ ਨਵੀਂ ਗੱਲ ਨਹੀਂ। ਜਾਣਕਾਰੀ ਮਿਲੀ ਹੈ ਕਿ ਵੱਖ-ਵੱਖ ਦੇਸ਼ਾਂ ਨੇ ਵੱਖ-ਵੱਖ ਦਰਾਂ 'ਤੇ ਟੈਰਿਫ ਲਗਾਏ ਹਨ। ਸਰਕਾਰ ਉਹ ਕਰੇਗੀ ਜੋ ਦੇਸ਼ ਦੇ ਹਿੱਤ ਵਿੱਚ ਹੈ। ਸਰਕਾਰ ਖੇਤੀਬਾੜੀ ਤੇ ਐਮਐਸਐਮਈ ਸੈਕਟਰ ਦੇ ਹਿੱਤ ਵਿੱਚ ਕੰਮ ਕਰੇਗੀ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਗੱਲਬਾਤ ਚੱਲ ਰਹੀ ਹੈ। ਸਰਕਾਰ ਤੇ ਪ੍ਰਧਾਨ ਮੰਤਰੀ ਮੋਦੀ ਹੱਲ ਲੱਭਣ ਦੇ ਸਮਰੱਥ ਹਨ।

ਟਰੰਪ ਨੇ ਭਾਰਤ 'ਤੇ 25% ਟੈਰਿਫ ਦਾ ਐਲਾਨ ਕੀਤਾ

ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 30 ਜੁਲਾਈ ਨੂੰ 1 ਅਗਸਤ ਤੋਂ ਭਾਰਤ 'ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਤੇ ਲਿਖਿਆ ਕਿ ਭਾਰਤ ਰੂਸ ਤੋਂ ਹਥਿਆਰ ਤੇ ਤੇਲ ਖਰੀਦ ਰਿਹਾ ਹੈ, ਇਸ ਲਈ ਅਸੀਂ ਇਸ 'ਤੇ ਜੁਰਮਾਨਾ ਵੀ ਲਗਾਵਾਂਗੇ। ਇੱਕ ਹੋਰ ਪੋਸਟ ਵਿੱਚ, ਟਰੰਪ ਨੇ ਕਿਹਾ ਕਿ ਅਮਰੀਕਾ ਨਾਲ ਭਾਰਤ ਦਾ ਵਪਾਰ ਘਾਟਾ ਬਹੁਤ ਜ਼ਿਆਦਾ ਹੈ, ਇਸ ਲਈ ਉਹ ਭਾਰਤੀ ਸਾਮਾਨਾਂ 'ਤੇ ਟੈਰਿਫ ਲਗਾ ਰਹੇ ਹਨ। ਰਾਸ਼ਟਰਪਤੀ ਟਰੰਪ ਦੇ ਫੈਸਲਿਆਂ 'ਤੇ, ਭਾਰਤ ਸਰਕਾਰ ਨੇ ਕਿਹਾ ਹੈ ਕਿ ਉਹ ਇਸ ਫੈਸਲੇ ਦੇ ਪ੍ਰਭਾਵ ਨੂੰ ਸਮਝਦੀ ਹੈ ਤੇ ਦੇਸ਼ ਦੇ ਹਿੱਤਾਂ ਦੀ ਰੱਖਿਆ ਲਈ ਹਰ ਜ਼ਰੂਰੀ ਕਦਮ ਚੁੱਕੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget