ਸਿੱਖਾਂ 'ਤੇ ਮਿਹਰਬਾਨ ਹੋਈ ਪਾਕਿਸਤਾਨ ਸਰਕਾਰ, ਦਿੱਤਾ ਵੱਡਾ ਤੋਹਫ਼ਾ
ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ 'ਬਾਬਾ ਗੁਰੂ ਨਾਨਕ ਰੇਲਵੇ ਸਟੇਸ਼ਨ' ਰੱਖ ਦਿੱਤਾ ਗਿਆ ਹੈ। ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਨੇ ਇਸ ਦਾ ਰਸਮੀ ਐਲਾਨ ਕਰ ਦਿੱਤਾ ਹੈ।
ਚੰਡੀਗੜ੍ਹ: ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ 'ਬਾਬਾ ਗੁਰੂ ਨਾਨਕ ਰੇਲਵੇ ਸਟੇਸ਼ਨ' ਰੱਖ ਦਿੱਤਾ ਗਿਆ ਹੈ। ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਨੇ ਇਸ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਪਾਕਿਸਤਾਨ ਵਿੱਚ ਯੂਨੀਵਰਸਿਟੀ ਵੀ ਬਣਾਈ ਜਾ ਰਹੀ ਹੈ।
ਇੱਕ ਪਾਸੇ ਤਾਂ ਭਾਰਤ ਤੇ ਗੁਆਂਢੀ ਮੁਲਕ ਪਾਕਿਸਤਾਨ ਵਿਚਾਲੇ ਗੰਭੀਰ ਤਣਾਅ ਚੱਲ ਰਿਹਾ ਹੈ ਤੇ ਦੂਜੇ ਪਾਸੇ ਸ੍ਰੀ ਗੁਰੂ ਨਾਨਾਕ ਦੇਵ ਜੀ ਨੇ ਦੋਵਾਂ ਮੁਲਕਾਂ ਨੂੰ ਆਪਸ ਵਿੱਚ ਜੋੜ ਕੇ ਰੱਖਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਦੇ ਸਬੰਧ ਵਿੱਚ ਭਾਰਤ ਦੇ ਨਾਲ-ਨਾਲ ਪਾਕਿਸਤਾਨ ਵੱਲੋਂ ਵੀ ਜ਼ੋਰਾਂ-ਸ਼ੋਰਾਂ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਨਵੰਬਰ ਵਿੱਚ ਸਮਾਗਮ ਹੋਣਗੇ। ਸਾਬਕਾ ਐਸਜੀਪੀਸੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪਾਕਿਸਤਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਦੇ ਨਾਲ-ਨਾਲ ਮੌਜੂਦਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਗੋੰਵਾਲ ਨੇ ਵੀ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ ।