PSGPC ਦੇ ਪ੍ਰਧਾਨ ਬਣੇ ਰਮੇਸ਼ ਅਰੋੜ, ਸਤਵੰਤ ਕੌਰ ਬਣੇ ਜਨਰਲ ਸਕੱਤਰ, SGPC ਪ੍ਰਧਾਨ ਨੇ ਦਿੱਤੀ ਸਲਾਹ
ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਸਮੁੱਚੀ ਕਮੇਟੀ ਵਿੱਚ ਇਕਲੌਤੀ ਮਹਿਲਾ ਸਤਵੰਤ ਕੌਰ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ
Pakistan Sikh News: ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਸਮੁੱਚੀ ਕਮੇਟੀ ਵਿੱਚ ਇਕਲੌਤੀ ਮਹਿਲਾ ਸਤਵੰਤ ਕੌਰ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਰਮੇਸ਼ ਅਰੋੜਾ ਨੂੰ ਪੀਐਸਜੀਪੀਸੀ ਦੀ ਜ਼ਿੰਮੇਵਾਰੀ ਦੇ ਨਾਲ-ਨਾਲ ਕਰਤਾਰਪੁਰ ਲਾਂਘੇ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ।
ਨਵਾਜ਼ ਸ਼ਰੀਫ਼ ਦੀ ਪਾਰਟੀ ਤੋਂ ਵਿਧਾਇਕ ਵੀ ਹਨ ਰਮੇਸ਼ ਅਰੋੜਾ
ਇਸ ਤੋਂ ਪਹਿਲਾਂ ਰਮੇਸ਼ ਅਰੋੜਾ ਪਾਕਿਸਤਾਨ 'ਚ ਹੋਈਆਂ ਆਮ ਚੋਣਾਂ 'ਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਦੀ ਟਿਕਟ 'ਤੇ ਚੋਣ ਲੜ ਕੇ ਘੱਟ ਗਿਣਤੀ ਸੀਟ 'ਤੇ ਪੰਜਾਬ ਸੂਬਾਈ ਅਸੈਂਬਲੀ ਦੇ ਮੈਂਬਰ ਵੀ ਚੁਣੇ ਗਏ ਸਨ। ਅਰੋੜਾ ਦੀ ਇਸ ਜਿੱਤ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ ਅਤੇ ਨਾਲ ਹੀ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਸੇਵਾ ਮਰਿਆਦਾ ਅਨੁਸਾਰ ਕਰਨ ਦੀ ਸਲਾਹ ਦਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦਿੱਤੀ ਸਲਾਹ
ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਬੁਲਾਰੇ ਆਮਿਰ ਹਾਸ਼ਿਮੀ ਨੇ ਦੱਸਿਆ ਕਿ ਬੋਰਡ ਦੇ ਚੇਅਰਮੈਨ ਅਰਸ਼ਦ ਫਰੀਦ ਖਾਨ ਦੀ ਪ੍ਰਧਾਨਗੀ ਹੇਠ ਪੀਐਸਜੀਪੀਸੀ ਦੀ ਮੀਟਿੰਗ ਹੋਈ, ਜਿਸ ਵਿੱਚ ਰਮੇਸ਼ ਅਰੋੜਾ ਨੂੰ ਪ੍ਰਧਾਨ ਚੁਣਿਆ ਗਿਆ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅਰੋੜਾ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਸਾਰੇ ਗੁਰਦੁਆਰਿਆਂ ਦੀ ਮਰਿਆਦਾ ਨਾਲ ਸੇਵਾ ਸੰਭਾਲ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ