Donald Trump Won President Election: ਅਮਰੀਕਾ ਨੇ ਤੈਅ ਕਰ ਲਿਆ ਹੈ ਕਿ ਉਨ੍ਹਾਂ ਦੇ ਅਗਲੇ ਰਾਸ਼ਟਰਪਤੀ ਡੋਨਾਲਡ ਟਰੰਪ ਹੋਣਗੇ। ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣ ਜਿੱਤ ਲਈ ਹੈ। ਉਹ ਸਾਲ 2025 ਵਿੱਚ ਰਾਸ਼ਟਰਪਤੀ ਵਜੋਂ ਆਪਣਾ ਦੂਜਾ ਕਾਰਜਕਾਲ ਸੰਭਾਲਣਗੇ।


ਦੁਨੀਆ ਦੇ ਹਰ ਦੇਸ਼ ਵਿੱਚ ਅਮਰੀਕੀ ਚੋਣਾਂ ਦੀ ਚਰਚਾ ਹੋ ਰਹੀ ਹੈ। ਡੋਨਾਲਡ ਟਰੰਪ ਪਾਕਿਸਤਾਨ ਵਿਚ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਹਾਲਾਂਕਿ ਪਾਕਿਸਤਾਨੀ ਯੂਟਿਊਬ ਚੈਨਲ ਰੀਅਲ ਐਂਟਰਟੇਨਮੈਂਟ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਟਰੰਪ ਦੀ ਜਿੱਤ ਤੋਂ ਖੁਸ਼ ਹੋ ਕੇ ਇੱਕ ਮੁਸਲਿਮ ਕੁੜੀ ਕਹਿ ਰਹੀ ਹੈ ਕਿ ਹੁਣ ਬੰਗਲਾਦੇਸ਼ ਵਿੱਚ ਹਿੰਦੂਆਂ 'ਤੇ ਹੋਏ ਅੱਤਿਆਚਾਰ ਦਾ ਬਦਲਾ ਲੈਣ ਦਾ ਸਮਾਂ ਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨੀ ਯੂਟਿਊਬਰ ਸ਼ੋਏਬ ਚੌਧਰੀ ਨੇ ਭਾਰਤੀ ਦੀ ਰਹਿਣ ਵਾਲੀ ਨਾਜ਼ੀਆ ਇਲਾਹੀ ਖਾਨ ਨੂੰ ਆਪਣੇ ਸ਼ੋਅ ਵਿੱਚ ਬੁਲਾਇਆ ਸੀ। ਸ਼ੋਅ ਦੌਰਾਨ ਇਸ ਗੱਲ 'ਤੇ ਚਰਚਾ ਹੋਈ ਕਿ ਟਰੰਪ ਦੀ ਜਿੱਤ ਦਾ ਭਾਰਤ ਨੂੰ ਕੀ ਫਾਇਦਾ ਹੋਵੇਗਾ।



ਨਾਜ਼ੀਆ ਨੇ ਕਿਹਾ ਕਿ ਜਿਵੇਂ ਭਾਰਤ ਵਿੱਚ ਪੀਐਮ ਮੋਦੀ ਅਤੇ ਯੋਗੀ ਦੀ ਜੋੜੀ ਹੈ, ਉਸੇ ਤਰ੍ਹਾਂ ਹੁਣ ਅਮਰੀਕਾ ਵਿੱਚ ਐਲਨ ਮਸਕ ਅਤੇ ਟਰੰਪ ਦੀ ਜੋੜੀ ਹੋ ਗਈ ਹੈ। 2016 ਵਿੱਚ ਵੀ ਟਰੰਪ ਦੇ ਬਿਆਨ ਤੋਂ ਲੱਗਿਆ ਸੀ ਕਿ ਉਨ੍ਹਾਂ ਦੇ ਅੰਦਰ ਭਾਰਤੀ ਹਿੰਦੂਆਂ ਲਈ ਜਜ਼ਬਾਤ ਹਨ। ਇਸ ਵਾਰ ਵੀ ਅਜਿਹਾ ਹੀ ਦੇਖਣ ਨੂੰ ਮਿਲਿਆ ਪਰ ਕਮਲਾ ਹੈਰਿਸ ਨੇ ਖੁੱਲ੍ਹ ਕੇ ਹਿੰਦੂਆਂ ਦਾ ਸਮਰਥਨ ਨਹੀਂ ਕੀਤਾ। ਇਲਾਹੀ ਖਾਨ ਨੇ ਅੱਗੇ ਕਿਹਾ ਕਿ ਟਰੰਪ ਨੇ ਆਪਣੀ ਮੁਹਿੰਮ ਦੌਰਾਨ ਬੰਗਲਾਦੇਸ਼ ਵਿਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰਾਂ ਖਿਲਾਫ ਆਵਾਜ਼ ਉਠਾਈ ਸੀ। ਉਨ੍ਹਾਂ ਦੀ ਜਿੱਤ ਤੋਂ ਬਾਅਦ ਹੁਣ ਸਹੀ ਸਮਾਂ ਆ ਗਿਆ ਹੈ ਕਿ ਹਿੰਦੂ ਆਪਣੇ 'ਤੇ ਹੋਏ ਅੱਤਿਆਚਾਰ ਦਾ ਬਦਲਾ ਲੈਣ।


ਪੀਐਮ ਮੋਦੀ ਨੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਇਤਿਹਾਸਕ ਜਿੱਤ 'ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਟਰੰਪ ਨੂੰ ਵ੍ਹਾਈਟ ਹਾਊਸ ਪਰਤਣ 'ਚ ਵਾਪਸੀ ਹੋਣ 'ਤੇ ਵਧਾਈ ਦਿੰਦਿਆਂ ਹੋਇਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਉਤਸ਼ਾਹਿਤ ਹਨ। ਬੁੱਧਵਾਰ (6 ਨਵੰਬਰ) ਨੂੰ ਦੋਹਾਂ ਨੇਤਾਵਾਂ ਵਿਚਾਲੇ ਫੋਨ 'ਤੇ ਗੱਲਬਾਤ ਹੋਈ, ਜਿਸ 'ਚ ਪ੍ਰਧਾਨ ਮੰਤਰੀ ਮੋਦੀ ਨੇ ਸਾਂਝੇ ਰਣਨੀਤਕ ਟੀਚਿਆਂ 'ਤੇ ਸਹਿਯੋਗ ਕਰਨ ਦੀ ਇੱਛਾ ਜ਼ਾਹਰ ਕੀਤੀ।