ਟੋਰਾਂਟੋ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ’ਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਇਸ ਵਾਰ ਪ੍ਰਕਾਸ਼ ਦਿਹਾੜੇ ਮੌਕੇ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰ ਸਕਣਗੇ। ਉੱਥੇ ਹੀ ਦੇਸ਼ ਦੇ ਕੋਨੇ-ਕੋਨੇ ’ਚ ਵੀ ਪ੍ਰਕਾਸ਼ ਦਿਹਾੜੇ ਨੂੰ ਲੈਕੇ ਤਿਆਰੀਆਂ ਚੱਲ ਰਹੀਆਂ ਹਨ।
ਕੈਨੇਡਾ ’ਚ ਬਾਬੇ ਨਾਨਕ ਦੇ ਨਾਂ ਤੇ ਸੜ੍ਹਕ ਦਾ ਨਾਂ ਰੱਖਿਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਉਨਟਾਰਿਓ ਦੇ ਬਰੈਂਪਟਨ ਸ਼ਹਿਰ ਦੀ ਨਗਰ ਕੌਂਸਲ ਨੇ ਇੱਕ ਸੜ੍ਹਕ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਰੱਖਣ ਦਾ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਜਿਸ ’ਚ ਸੜ੍ਹਕ ਦਾ ਨਾਂ ਗੁਰੂ ਨਾਨਕ ਸਟ੍ਰੀਟ ਜਾਂ ਗੁਰੂ ਨਾਨਕ ਰੋਡ ਰਹੇਗਾ।
ਜਾਣਕਾਰੀ ਮੁਤਾਬਿਕ ਬਾਬਾ ਨਾਨਕ ਦੇ ਨਾਂ 'ਤੇ ਸੜ੍ਹਕ ਲਈ ਮਤਾ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿਲੋਂ ਅਤੇ ਨਗਰ ਕੌਂਸਰ ਹਰਕੀਰਤ ਸਿੰਘ ਨੇ ਪੇਸ਼ ਕੀਤਾ ਸੀ। ਇਸ ਮਤੇ ਤੋਂ ਬਾਅਦ ਡਿਕਸੀ ਰੋਡ ਅਤੇ ਗ੍ਰੇਟ ਲੇਕਸ ਵਾਲੀ ਸੜ੍ਹਕ ਦੇ ਵਿਚਕਾਰ ਪੀਟਰ ਰਾਬਰਟਸਨ ਬੂਲੇਵਾਰਡ ਦੇ ਸੈਕਸ਼ਨ ਨੂੰ ਬਾਬਾ ਨਾਨਕ ਦਾ ਨਾਂ ਦਿੱਤਾ ਜਾਵੇਗਾ। ਨਾਲ ਹੀ ਇੱਕ ਗੁਰਦੁਆਰੇ ਦਾ ਨਿਰਮਾਣ ਵੀ ਕੀਤਾ ਜਾਵੇਗਾ।
ਬਾਬੇ ਨਾਨਕ ਦੇ ਨਾਂ ‘ਤੇ ਕੈਨੇਡਾ ‘ਚ ਹੋਵੇਗੀ ਸੜਕ, ਸਿੱਖਾਂ ‘ਚ ਖੁਸ਼ੀ ਦੀ ਲਹਿਰ
ਏਬੀਪੀ ਸਾਂਝਾ
Updated at:
26 Oct 2019 12:41 PM (IST)
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ’ਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਇਸ ਵਾਰ ਪ੍ਰਕਾਸ਼ ਦਿਹਾੜੇ ਮੌਕੇ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰ ਸਕਣਗੇ।
- - - - - - - - - Advertisement - - - - - - - - -