ਵਾਸ਼ਿੰਗਟਨ: ਪੱਛਮੀ ਇਰਾਕ ਵਿਚ ਏਅਰ ਫੋਰਸ ਦੇ ਇੱਕ ਬੇਸ 'ਤੇ ਰਾਕੇਟ ਨਾਲ ਹਮਲੇ ਵਿਚ ਇੱਕ ਅਮਰੀਕੀ ਠੇਕੇਦਾਰ ਦੀ ਮੌਤ ਹੋ ਗਈ। ਯੂਐਸ ਡਿਫੈਂਸ ਹੈੱਡਕੁਆਰਟਰ ਪੈਂਟਾਗਨ ਨੇ ਕਿਹਾ ਕਿ ਹਵਾਈ ਸੈਨਾ ਦੇ ਬੇਸ 'ਤੇ 10 ਰਾਕੇਟ ਦਾਗੇ ਗਏ, ਜਿੱਥੇ ਅਮਰੀਕੀ ਅਤੇ ਹੋਰ ਗੱਠਜੋੜ ਦੀਆਂ ਫੌਜਾਂ ਤਾਇਨਾਤ ਹਨ।
ਪੈਂਟਾਗਨ ਦੇ ਬੁਲਾਰੇ ਜੌਹਨ ਕਿਰਬੀ ਨੇ ਕਿਹਾ ਕਿ ਠੇਕੇਦਾਰ ਨੂੰ ਹਮਲੇ ਤੋਂ ਬੱਚਣ ਦੌਰਾ ਦਿਲ ਦਾ ਦੌਰਾ ਪਿਆ ਅਤੇ ਉਸ ਤੋਂ ਥੋੜ੍ਹੀ ਦੇਰ ਬਾਅਦ ਉਸਦੀ ਮੌਤ ਹੋ ਗਈ। ਹਮਲੇ ਵਿਚ ਕੋਈ ਸੈਨਿਕ ਜ਼ਖਮੀ ਨਹੀਂ ਹੋਇਆ ਹੈ।
ਅਮਰੀਕਾ ਨੇ ਪਿਛਲੇ ਹਫਤੇ ਇਰਾਕ-ਸੀਰੀਆ ਸਰਹੱਦ 'ਤੇ ਇਰਾਨ ਨਾਲ ਸਬੰਧਤ ਇੱਕ ਮਿਲਿਸ਼ੀਆ ਨੂੰ ਨਿਸ਼ਾਨਾ ਬਣਾਇਆ ਅਤੇ ਮਿਲਿਸ਼ੀਆ ਦੇ ਇੱਕ ਮੈਂਬਰ ਨੂੰ ਮਾਰ ਦਿੱਤਾ ਸੀ। ਉਸ ਤੋਂ ਬਾਅਦ ਇਹ ਪਹਿਲਾ ਹਮਲਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਵਾਬੀ ਹਮਲਿਆਂ ਦਾ ਦੌਰ ਮੁੜ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਹਮਲਿਆਂ ਵਿੱਚ ਅਮਰੀਕੀ ਡਰੋਨ ਦੇ ਹਮਲੇ ਵਿੱਚ ਇਰਾਨ ਦੇ ਜਨਰਲ ਕਾਸਿਮ ਸੁਲੇਮਾਨੀ ਬਗਦਾਦ ਵਿੱਚ ਮਾਰਿਆ ਗਿਆ ਸੀ।
ਬੁੱਧਵਾਰ ਨੂੰ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ। ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਪੋਪ ਫਰਾਂਸਿਸ ਦੋ ਦਿਨਾਂ ਬਾਅਦ ਦੇਸ਼ ਦਾ ਦੌਰਾ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣ 2021: ਭਾਜਪਾ ਕੇਂਦਰੀ ਚੋਣ ਕਮੇਟੀ ਦੀ ਹੋਵੇਗੀ ਅਹਿਮ ਮੀਟਿੰਗ, ਉਮੀਦਵਾਰਾਂ ਦੀ ਪਹਿਲੀ ਸੂਚੀ ‘ਤੇ ਮੰਥਨ ਦੀ ਤਿਆਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin