ਪੜਚੋਲ ਕਰੋ

ਰੂਸ-ਯੂਕਰੇਨ ਸੰਕਟ 'ਤੇ ਭਾਰਤ ਦਾ ਸਟੈਂਡ ਆਇਆ ਸਾਹਮਣੇ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਹੀ ਵੱਡੀ ਗੱਲ

Ukraine crisis: ਰੂਸ ਤੇ ਯੂਕਰੇਨ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਤੇ ਹੁਣ ਬਣੀ ਜੰਗ ਦੀ ਸਥਿਤੀ ਨੇ ਪੂਰੀ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇੱਕ ਪਾਸੇ ਜਿੱਥੇ ਕਈ ਦੇਸ਼ ਯੂਕਰੇਨ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ

Ukraine crisis: ਰੂਸ ਤੇ ਯੂਕਰੇਨ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਤੇ ਹੁਣ ਬਣੀ ਜੰਗ ਦੀ ਸਥਿਤੀ ਨੇ ਪੂਰੀ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇੱਕ ਪਾਸੇ ਜਿੱਥੇ ਕਈ ਦੇਸ਼ ਯੂਕਰੇਨ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ, ਉੱਥੇ ਹੀ ਕਈ ਦੇਸ਼ ਰੂਸ ਦਾ ਸਮਰਥਨ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਦੇਸ਼ ਅਜਿਹੇ ਹਨ ਜੋ ਨਿਰਪੱਖ ਰਹਿੰਦੇ ਹਨ। ਭਾਰਤ ਵੀ ਇਨ੍ਹਾਂ ਦੇਸ਼ਾਂ ਵਿੱਚੋਂ ਇੱਕ ਹੈ ਜੋ ਨਿਰਪੱਖ ਹੈ।

ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਹੰਗਾਮੀ ਬੈਠਕ 'ਚ ਇਹੀ ਸਟੈਂਡ ਅਪਣਾਉਂਦੇ ਹੋਏ ਕਿਹਾ ਸੀ ਕਿ ਸ਼ਾਂਤੀਪੂਰਨ ਗੱਲਬਾਤ ਰਾਹੀਂ ਇਸ ਵਿਵਾਦ ਦਾ ਹੱਲ ਕੱਢਣ ਦੀ ਲੋੜ ਹੈ। ਹੁਣ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਵੀ ਇਸ ਮੁੱਦੇ 'ਤੇ ਆਪਣਾ ਸਟੈਂਡ ਸਪਸ਼ਟ ਕੀਤਾ ਹੈ।

30 ਸਾਲਾਂ ਦੀ ਮੌਜੂਦਾ ਸਥਿਤੀ ਦੇ ਨਤੀਜੇ
ਫਰਾਂਸ ਪੁੱਜੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਉਥੇ ਇੱਕ ਅਖਬਾਰ ਨਾਲ ਗੱਲਬਾਤ ਦੌਰਾਨ ਕਿਹਾ ਕਿ ਯੂਕਰੇਨ ਤੇ ਰੂਸ ਵਿਚਾਲੇ ਗਤੀਰੋਧ ਦੀਆਂ ਜੜ੍ਹਾਂ ਸੋਵੀਅਤ ਸੰਘ ਤੋਂ ਬਾਅਦ ਦੀ ਰਾਜਨੀਤੀ ਵਿੱਚ ਹਨ। ਉਨ੍ਹਾਂ ਇਹ ਵੀ ਕਿਹਾ ਕਿ ਯੂਕਰੇਨ ਦੀ ਮੌਜੂਦਾ ਸਥਿਤੀ ਨਾਟੋ (NATO) ਦੇ ਵਿਸਥਾਰ ਤੇ ਯੂਰਪੀ ਦੇਸ਼ਾਂ ਨਾਲ ਰੂਸ ਦੇ ਬਦਲਦੇ ਸਬੰਧਾਂ ਨਾਲ ਵੀ ਜੁੜੀ ਹੋਈ ਹੈ। ਇਹ ਸਥਿਤੀ ਅੱਜ ਜਾਂ ਕੱਲ੍ਹ ਵਿੱਚ ਨਹੀਂ ਬਣੀ, ਸਗੋਂ ਪਿਛਲੇ 30 ਸਾਲਾਂ ਦਾ ਨਤੀਜਾ ਹੈ।

ਜੰਗ ਨਾਲ ਸਮੱਸਿਆ ਹੋਰ ਵਿਗੜ ਜਾਵੇਗੀ
ਜੈਸ਼ੰਕਰ ਨੂੰ ਜਦੋਂ ਭਾਰਤ ਵੱਲੋਂ ਰੂਸ ਵੱਲੋਂ ਫੌਜਾਂ ਦੀ ਤਾਇਨਾਤੀ ਦੀ ਨਿੰਦਾ ਨਾ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਦੁਨੀਆ ਇਸ ਸਮੇਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਅਜਿਹੇ 'ਚ ਜੰਗ ਦੀ ਸਥਿਤੀ ਕੌਮਾਂਤਰੀ ਚੁਣੌਤੀਆਂ ਨੂੰ ਹੋਰ ਵਧਾ ਦਿੰਦੀ ਹੈ। ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਹੋਰ ਮੈਂਬਰਾਂ ਦੇ ਨਾਲ ਇਸ ਮਾਮਲੇ ਵਿੱਚ ਰੂਸ ਨਾਲ ਗੱਲ ਕਰ ਸਕਦਾ ਹੈ। ਭਾਰਤ ਫਰਾਂਸ ਵਰਗੀਆਂ ਪਹਿਲਕਦਮੀਆਂ ਦਾ ਸਮਰਥਨ ਕਰਦਾ ਹੈ।

Quad 'ਤੇ ਵਿਚਾਰ
ਜੈਸ਼ੰਕਰ ਨੇ QUAD ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ QUAD ਖੇਤਰੀ ਅਤੇ ਗਲੋਬਲ ਚੁਣੌਤੀਆਂ ਵਿੱਚ ਮਦਦ ਕਰੇਗਾ। QUAD ਦੇ ਪਿੱਛੇ ਸਾਡਾ ਮਨੋਰਥ ਇਹ ਹੈ ਕਿ ਅਸੀਂ ਚਾਰੇ ਇੱਕ ਦੂਜੇ ਨਾਲ ਕੰਮ ਕਰਨ ਵਿੱਚ ਅਰਾਮਦੇਹ ਹਾਂ ਅਤੇ ਸਾਡੇ ਮਜ਼ਬੂਤ ਦੁਵੱਲੇ ਸਬੰਧ ਹਨ। ਤੁਹਾਨੂੰ ਦੱਸ ਦੇਈਏ ਕਿ ਜੈਸ਼ੰਕਰ ਨੇ ਪਿਛਲੇ ਦਿਨੀਂ ਕਵਾਡ ਨੂੰ ਏਸ਼ੀਅਨ ਨਾਟੋ ਕਹਿ ਕੇ ਨੀਂਦ ਉਡਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਹ ਗੁੰਮਰਾਹਕੁੰਨ ਸ਼ਬਦਾਵਲੀ ਹੈ। 

ਇਹ ਵੀ ਪੜ੍ਹੋ : Coronavirus in India: ਭਾਰਤ 'ਚ ਕੋਰੋਨਾ ਕੇਸਾਂ 'ਚ 12.6 ਫੀਸਦੀ ਦਾ ਵਾਧਾ, ਪਿਛਲੇ 24 ਘੰਟਿਆਂ 'ਚ 15102 ਨਵੇਂ ਕੇਸ ਹੋਏ ਦਰਜ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget