Russia Ukraine War: ਯੂਕਰੇਨ ਨੇ ਭਾਰਤੀ ਵਿਦਿਆਰਥੀਆਂ ਨੂੰ ਬੰਧੀ ਬਣਾਇਆ, ਕਿਹਾ- ਸੁਰੱਖਿਅਤ ਕੱਢਣ 'ਚ ਮਦਦ ਲਈ ਤਿਆਰ ਰੂਸੀ ਫੌਜ
ਰੂਸੀ ਫੌਜ ਖਾਰਕੀਵ 'ਚ ਵੱਡੇ ਪੱਧਰ 'ਤੇ ਗੋਲੀਬਾਰੀ ਕਰ ਰਹੀ ਹੈ ਅਤੇ ਯੂਕ੍ਰੇਨ ਦੀ ਫੌਜ ਨੇ ਉਥੇ ਜ਼ਬਰਦਸਤ ਜਵਾਬੀ ਕਾਰਵਾਈ ਕੀਤੀ ਹੈ। ਪੁਤਿਨ ਨਾਲ ਗੱਲਬਾਤ ਤੋਂ ਪਹਿਲਾਂ ਮੋਦੀ ਨੇ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ
Russia ukraine war : ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਉਸ ਦੇ ਹਥਿਆਰਬੰਦ ਬਲ ਯੂਕਰੇਨੀ ਸ਼ਹਿਰ ਖਾਰਕੀਵ ਤੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ। ਭਾਰਤ ਵਿੱਚ ਰੂਸੀ ਦੂਤਾਵਾਸ ਦੇ ਇੱਕ ਅਧਿਕਾਰੀ ਨੇ ਰੂਸੀ ਰੱਖਿਆ ਮੰਤਰਾਲੇ ਦੀ ਬ੍ਰੀਫਿੰਗ ਦੇ ਵੇਰਵੇ ਸਾਂਝੇ ਕੀਤੇ। ਮਾਸਕੋ ਵਿੱਚ ਇੱਕ ਮੀਡੀਆ ਬ੍ਰੀਫਿੰਗ ਵਿੱਚ ਰੱਖਿਆ ਮੰਤਰਾਲੇ ਨੇ ਇਹ ਵੀ ਇਲਜ਼ਾਮ ਲਾਇਆ ਕਿ ਯੂਕਰੇਨ ਦੇ ਅਧਿਕਾਰੀ ਬੇਲਗੋਰੋਡ ਜਾਣ ਦੀ ਇੱਛਾ ਦੇ ਵਿਰੁੱਧ ਖਾਰਕੀਵ ਵਿੱਚ ਭਾਰਤੀ ਵਿਦਿਆਰਥੀਆਂ ਦੇ ਇੱਕ ਸਮੂਹ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲੈ ਰਹੇ ਹਨ।
Here's Kremlin readout of Russia President Putin's telephone conversation with PM Modi a short while ago on 2 March 2022.
— Kanchan Gupta 🇮🇳 (@KanchanGupta) March 2, 2022
Read: pic.twitter.com/ufNvHnXJp7
ਭਾਰਤ ਵਿੱਚ ਰੂਸੀ ਦੂਤਾਵਾਸ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨ ਦੇ ਸੁਰੱਖਿਆ ਬਲਾਂ ਨੇ ਮਨੁੱਖੀ ਢਾਲ ਵਜੋਂ ਵਰਤਣ ਲਈ ਬੰਧਕ ਬਣਾ ਲਿਆ ਹੈ। ਦੂਤਾਵਾਸ ਨੇ ਟਵੀਟ ਕੀਤਾ ਕਿ ਤਾਜ਼ਾ ਜਾਣਕਾਰੀ ਮੁਤਾਬਕ ਇਨ੍ਹਾਂ ਵਿਦਿਆਰਥੀਆਂ ਨੂੰ ਅਸਲ 'ਚ ਯੂਕਰੇਨ ਦੇ ਸੁਰੱਖਿਆ ਬਲਾਂ ਨੇ ਬੰਧਕ ਬਣਾ ਲਿਆ ਹੈ, ਜੋ ਉਨ੍ਹਾਂ ਨੂੰ ਮਨੁੱਖੀ ਢਾਲ ਦੇ ਰੂਪ 'ਚ ਇਸਤੇਮਾਲ ਕਰ ਰਹੇ ਹਨ ਅਤੇ ਹਰ ਸੰਭਵ ਤਰੀਕੇ ਨਾਲ ਉਨ੍ਹਾਂ ਨੂੰ ਰੂਸ ਜਾਣ ਤੋਂ ਰੋਕ ਰਹੇ ਹਨ। ਇਸ ਲਈ ਕੀਵ ਦੇ ਅਧਿਕਾਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।
ਪੀਐਮ ਮੋਦੀ ਨੇ ਕੀਤੀ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਗੱਲ
ਅਜਿਹੇ 'ਚ ਰੂਸ ਦੀ ਫੌਜੀ ਕਾਰਵਾਈ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਯੂਕਰੇਨ 'ਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਚੱਲ ਰਹੀ ਮੁਹਿੰਮ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕੀਤੀ ਅਤੇ ਯੂਕਰੇਨ ਤੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਫ਼ੋਨ 'ਤੇ ਗੱਲ ਕੀਤੀ।
ਪੀਐਮਓ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਯੂਕਰੇਨ ਦੀ ਸਥਿਤੀ ਦਾ ਜਾਇਜ਼ਾ ਲਿਆ, ਖਾਸ ਕਰਕੇ ਖਾਰਕੀਵ ਵਿੱਚ ਜਿੱਥੇ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਉਨ੍ਹਾਂ ਨੇ ਜੰਗ ਪ੍ਰਭਾਵਿਤ ਖੇਤਰ ਤੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਬਾਰੇ ਚਰਚਾ ਕੀਤੀ। ਇਹ ਗੱਲਬਾਤ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕਿਵ 'ਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਲੈ ਕੇ ਭਾਰਤ 'ਚ ਚਿੰਤਾ ਦਾ ਮਾਹੌਲ ਹੈ।
ਰੂਸੀ ਫੌਜ ਖਾਰਕੀਵ 'ਚ ਵੱਡੇ ਪੱਧਰ 'ਤੇ ਗੋਲੀਬਾਰੀ ਕਰ ਰਹੀ ਹੈ ਅਤੇ ਯੂਕ੍ਰੇਨ ਦੀ ਫੌਜ ਨੇ ਉਥੇ ਜ਼ਬਰਦਸਤ ਜਵਾਬੀ ਕਾਰਵਾਈ ਕੀਤੀ ਹੈ। ਪੁਤਿਨ ਨਾਲ ਗੱਲਬਾਤ ਤੋਂ ਪਹਿਲਾਂ ਮੋਦੀ ਨੇ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੋਂ ਇਲਾਵਾ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।