ਜੰਗ 'ਤੇ ਜਾਣ ਤੋਂ ਪਹਿਲਾਂ ਬੇਟੀ ਨੂੰ ਮਿਲਿਆ ਪਿਤਾ, ਰੂਸ- ਯੂਕਰੇਨ ਯੁੱਧ 'ਚ ਵਾਇਰਲ ਹੋ ਰਿਹਾ ਇਹ ਇਮੋਸ਼ਨਲ ਵੀਡੀਓ
Russia Ukraine Conflict : ਰੂਸ ਦੇ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਵੀਡੀਓ ਵਾਇਰਲ ਹੋ ਰਹੇ ਹਨ। ਕੁਝ ਵੀਡੀਓ 'ਚ ਰੂਸ ਦੁਆਰਾ ਮਚਾਈ ਗਈ ਤਬਾਹੀ ਦਾ ਮੰਜ਼ਰ ਨਜ਼ਰ ਆ ਰਿਹਾ ਹੈ
Russia Ukraine Conflict : ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਐਲਾਨ ਤੋਂ ਬਾਅਦ ਰੂਸੀ ਫੌਜ ਨੇ ਵੀਰਵਾਰ ਨੂੰ ਯੂਕਰੇਨ 'ਤੇ ਹਮਲਾ ਕਰ ਦਿੱਤਾ। ਯੂਕਰੇਨ ਦੀ ਰਾਜਧਾਨੀ ਕੀਵ 'ਚ ਕਈ ਥਾਵਾਂ 'ਤੇ ਧਮਾਕੇ ਕੀਤੇ ਗਏ। ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਰੂਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਯੂਕਰੇਨ ਦੇ ਏਅਰ ਡਿਫੈਂਸ ਸਿਸਟਮ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਅਜਿਹੇ 'ਚ ਯੁੱਧ ਦੇ ਹਾਲਾਤ 'ਚ ਯੂਕਰੇਨ ਦੇ ਨਾਗਰਿਕਾਂ ਨੂੰ ਫੌਜ 'ਚ ਭਰਤੀ ਕੀਤਾ ਜਾ ਰਿਹਾ ਹੈ।
ਰੂਸ ਦੇ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਵੀਡੀਓ ਵਾਇਰਲ ਹੋ ਰਹੇ ਹਨ। ਕੁਝ ਵੀਡੀਓ 'ਚ ਰੂਸ ਦੁਆਰਾ ਮਚਾਈ ਗਈ ਤਬਾਹੀ ਦਾ ਮੰਜ਼ਰ ਨਜ਼ਰ ਆ ਰਿਹਾ ਹੈ ਤਾਂ ਕੁਝ ਵੀਡੀਓ 'ਚ ਲੋਕ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਣ ਦਾ ਇੰਤਜ਼ਾਮ ਕਰਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਇਕ ਵੀਡੀਓ ਯੂਕਰੇਨ ਦੇ ਬਾਪ-ਬੇਟੀ ਦਾ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਸ਼ਖ਼ਸ ਆਪਣੀ ਬੇਟੀ ਤੇ ਫੈਮਲੀ ਨੂੰ ਗੁੱਡ ਬੁਆਏ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਤੁਸੀਂ ਵੀ ਦੇਖੋ ਇਹ ਇਮੋਸ਼ਨਲ ਵੀਡੀਓ।
A Ukrainian father says goodbye to his family, while he stays behind to fight the Russians😭#Ukraine #StopWar pic.twitter.com/g3DuFKM5Op
— Lil (@lil_whind) February 24, 2022
ਰੂਸ ਦੇ ਹਮਲੇ ਤੋਂ ਬਾਅਦ ਯੂਕਰੇਨ ਦੇ ਕੁਝ ਇਲਾਕਿਆਂ 'ਚ ਫੌਜ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਅਜਿਹੇ 'ਚ ਯੂਕਰੇਨ ਦੇ ਨਾਗਰਿਕ ਫੌਜ 'ਚ ਜਾ ਰਹੇ ਹਨ। ਲੋਕ ਰੂਸ ਨਾਲ ਲੜਣ ਤੋਂ ਪਹਿਲਾਂ ਆਪਣੇ ਪਰਿਵਾਰਾਂ ਨੂੰ ਮਿਲ ਰਹੇ ਹਨ ਤੇ ਗੁੱਡ ਬੁਆਏ ਕਹਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਪੂਰੀ ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬੱਚੀ ਆਪਣੇ ਪਿਤਾ ਨਾਲ ਮਿਲ ਰਹੀ ਹੈ ਤੇ ਦੋਵਾਂ ਦੇ ਅੱਖਾਂ 'ਚ ਹੰਝੂ ਹਨ ਦੋਵੇਂ ਇਕ ਦੂਜੇ ਦੇ ਗਲੇ ਲੱਗ ਕੇ ਰੋ ਰਹੇ ਹਨ।
ਵੀਡੀਓ ਬਹੁਤ ਹੀ ਇਮੋਸ਼ਨਲ ਹੈ ਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਨੇਟੀਜਨਜ਼ ਵੀਡੀਓ ਨੂੰ ਦੇਖ ਕੇ ਹੰਝੂ ਨਹੀਂ ਰੋਕ ਪਾ ਰਹੇ। ਤੁਸੀਂ ਵੀ ਦੇਖੋ ਇਹ ਇਮੋਸ਼ਨਲ ਵੀਡੀਓ।ਜੰਗ 'ਤੇ ਜਾਣ ਤੋਂ ਪਹਿਲਾਂ ਬੇਟੀ ਨੂੰ ਮਿਲਿਆ ਪਿਤਾ, ਰੂਸ- ਯੂਕਰੇਨ ਯੁੱਧ 'ਚ ਵਾਇਰਲ ਹੋ ਰਿਹਾ ਇਹ ਇਮੋਸ਼ਨਲ ਵੀਡੀਓ
ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਐਲਾਨ ਤੋਂ ਬਾਅਦ ਰੂਸੀ ਫੌਜ ਨੇ ਵੀਰਵਾਰ ਨੂੰ ਯੂਕਰੇਨ 'ਤੇ ਹਮਲਾ ਕਰ ਦਿੱਤਾ। ਯੂਕਰੇਨ ਦੀ ਰਾਜਧਾਨੀ ਕੀਵ 'ਚ ਕਈ ਥਾਵਾਂ 'ਤੇ ਧਮਾਕੇ ਕੀਤੇ ਗਏ। ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਰੂਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਯੂਕਰੇਨ ਦੇ ਏਅਰ ਡਿਫੈਂਸ ਸਿਸਟਮ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਅਜਿਹੇ 'ਚ ਯੁੱਧ ਦੇ ਹਾਲਾਤ 'ਚ ਯੂਕਰੇਨ ਦੇ ਨਾਗਰਿਕਾਂ ਨੂੰ ਫੌਜ 'ਚ ਭਰਤੀ ਕੀਤਾ ਜਾ ਰਿਹਾ ਹੈ।