Russia-Ukraine War:  ਯੂਕਰੇਨ-ਰੂਸ ਤਣਾਅ ਦਰਮਿਆਨ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਫੌਜੀ ਕਾਰਵਾਈ ਦਾ ਹੁਕਮ ਦਿੱਤਾ ਹੈ। ਪੁਤਿਨ ਨੇ ਕਿਹਾ ਕਿ ਯੂਕਰੇਨ ਦੀ ਫੌਜ ਨੂੰ ਹਥਿਆਰ ਸੁੱਟ ਦੇਣੇ ਚਾਹੀਦੇ ਹਨ। ਇਸ ਤੋਂ ਬਾਅਦ ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ ਤੋਂ ਲਗਾਤਾਰ ਧਮਾਕਿਆਂ ਦੀਆਂ ਖਬਰਾਂ ਆ ਰਹੀਆਂ ਹਨ। AFP ਮੁਤਾਬਕ ਪੁਤਿਨ ਨੇ ਯੂਕਰੇਨ 'ਤੇ ਫੌਜੀ ਕਾਰਵਾਈ ਦਾ ਹੁਕਮ ਦਿੰਦੇ ਹੋਏ ਕਿਹਾ ਕਿ ਰੂਸ ਦਾ ਇਸ 'ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ਨਹੀਂ ਹੈ। ਪਰ ਜੇਕਰ ਕੋਈ ਬਾਹਰੀ ਖਤਰਾ ਹੈ, ਤਾਂ ਉਸ ਦਾ ਤੁਰੰਤ ਜਵਾਬ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਰੂਸ ਨੇ ਯੂਕਰੇਨ ਨਾਲ ਲੱਗਦੀ ਸਰਹੱਦ ਨੇੜੇ ਕਰੀਬ 2 ਲੱਖ ਸੈਨਿਕ ਤਾਇਨਾਤ ਕੀਤੇ ਹਨ। ਇਧਰ ਯੂਕਰੇਨ ਦੀ ਰਾਜਧਾਨੀ ਕੀਵ 'ਚ ਧਮਾਕੇ ਦੀਆਂ ਕਈ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਯੂਕਰੇਨ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਕ੍ਰੇਮਟੋਰਸਕ ਅਤੇ ਓਡੇਸਾ ਵਿੱਚ ਧਮਾਕੇ ਦੀ ਆਵਾਜ਼ ਸੁਣੀ ਜਾ ਸਕਦੀ ਹੈ।


 





ਯੂਕਰੇਨ ਨੇ ਦੇਸ਼ ਵਿਆਪੀ ਐਮਰਜੈਂਸੀ ਦਾ ਐਲਾਨ


ਇਸ ਤੋਂ ਪਹਿਲਾਂ ਯੂਕਰੇਨ ਨੇ ਬੁੱਧਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਆਪਣੇ ਦੇਸ਼ ਤੋਂ ਬਾਹਰ ਫੌਜੀ ਤਾਕਤ ਦੀ ਵਰਤੋਂ ਕਰਨ ਦਾ ਅਧਿਕਾਰ ਦਿੱਤੇ ਜਾਣ ਤੋਂ ਬਾਅਦ ਦੇਸ਼ ਵਿਆਪੀ ਐਮਰਜੈਂਸੀ ਦਾ ਐਲਾਨ ਕੀਤਾ। ਇਸ ਦੌਰਾਨ ਪੱਛਮੀ ਦੇਸ਼ਾਂ ਨੇ ਰੂਸ ਦੇ ਖਿਲਾਫ ਕਈ ਪਾਬੰਦੀਆਂ ਦੀ ਐਲਾਨ ਕੀਤੀ ਅਤੇ ਮਾਸਕੋ ਨੇ ਯੂਕਰੇਨ ਵਿੱਚ ਆਪਣੇ ਦੂਤਾਵਾਸ ਦੇ ਅਹਾਤੇ ਨੂੰ ਖਾਲੀ ਕਰ ਦਿੱਤਾ ਅਤੇ ਡਿਪਲੋਮੈਟਿਕ ਕਰਮਚਾਰੀਆਂ ਨੂੰ ਬਾਹਰ ਕੱਢਿਆ। ਯੂਕਰੇਨ ਦੇ ਸੰਸਦ ਮੈਂਬਰਾਂ ਨੇ ਦੇਸ਼ ਵਿਆਪੀ ਐਮਰਜੈਂਸੀ ਲਾਗੂ ਕਰਨ ਦੇ ਰਾਸ਼ਟਰਪਤੀ ਵੋਲੋਡੀਮਰ ਜ਼ੇਲੇਨਸਕੀ ਦੇ ਆਦੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਵੀਰਵਾਰ ਤੋਂ ਸ਼ੁਰੂ ਹੋ ਕੇ 30 ਦਿਨਾਂ ਤੱਕ ਚੱਲੇਗੀ।


ਯੂਕਰੇਨ ਦੇ ਰਾਸ਼ਟਰਪਤੀ ਦੀ ਰੂਸ ਨੂੰ ਭਾਵੁਕ ਅਪੀਲ


ਇੱਥੇ ਯੂਕਰੇਨ ਦੇ ਰਾਸ਼ਟਰਪਤੀ ਵਲਾਦਿਮੀਰ ਜ਼ੇਲੇਨਸਕੀ ਨੇ ਟੀਵੀ 'ਤੇ ਲਾਈਵ ਆ ਕੇ ਰੂਸ ਨੂੰ ਫੌਜੀ ਆਦੇਸ਼ ਦੇਣ ਤੋਂ ਪਹਿਲਾਂ ਸਰਹੱਦ 'ਤੇ ਲਗਾਤਾਰ ਵਧ ਰਹੇ ਤਣਾਅ ਦੇ ਵਿਚਕਾਰ ਜੰਗ ਨੂੰ ਟਾਲਣ ਦੀ ਭਾਵੁਕ ਅਪੀਲ ਕੀਤੀ। ਉਨ੍ਹਾਂ ਰੂਸੀ ਲੋਕਾਂ ਨੂੰ ਰੂਸ-ਯੂਕਰੇਨ ਦੇ ਸਾਂਝੇ ਇਤਿਹਾਸ ਅਤੇ ਸੱਭਿਆਚਾਰ ਦੀ ਵੀ ਯਾਦ ਦਿਵਾਈ। ਜ਼ੇਲੇਂਸਕੀ ਨੇ ਕਿਹਾ ਕਿ ਉਨ੍ਹਾਂ ਵਲਾਦਿਮੀਰ ਪੁਤਿਨ ਨੂੰ ਵੀ ਬੁਲਾਇਆ ਸੀ, ਪਰ ਕੋਈ ਜਵਾਬ ਨਹੀਂ ਮਿਲਿਆ। ਯੂਕਰੇਨ ਦੇ ਰਾਸ਼ਟਰਪਤੀ ਨੇ ਕਿਹਾ ਕਿ ਉਹ ਦਾ ਦੇਸ਼ ਦੀ ਸ਼ਾਂਤੀ ਚਾਹੁੰਦੇ ਹਨ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 






 





https://play.google.com/store/apps/details?id=com.winit.starnews.hin
https://apps.apple.com/in/app/abp-live-news/id811114904