Russia Ukraine War : ਯੂਕਰੇਨ 'ਤੇ ਰੂਸੀ ਹਮਲੇ ਦਾ ਅੱਜ ਦੂਜਾ ਦਿਨ ਹੈ। ਯੂਕਰੇਨ ਦੇ ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਰੂਸੀ ਬਲ ਰਾਜਧਾਨੀ ਕੀਵ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਇੱਕ ਰੂਸੀ ਫੌਜੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਇਹ ਰੂਸੀ ਫੌਜੀ ਜੰਗ ਦੇ ਮੈਦਾਨ ਵਿੱਚ ਇਹ ਵੀਡੀਓ ਬਣਾ ਰਿਹਾ ਹੈ। ਇਸ ਵੀਡੀਓ 'ਚ ਉਹ ਕਾਫੀ ਖੁਸ਼ ਨਜ਼ਰ ਆ ਰਿਹਾ ਹੈ। ਉਸ ਦੇ ਪਿੱਛੇ ਰੂਸੀ ਰਾਕੇਟ ਲਾਂਚਰ ਲਗਾਤਾਰ ਯੂਕਰੇਨ 'ਤੇ ਰਾਕੇਟ ਦਾਗੇ ਜਾ ਰਹੇ ਹਨ। ਕੀ ਇਹ ਵੀਡੀਓ ਯੁੱਧ ਦੀ ਅਸਲ ਤਸਵੀਰ ਪੇਸ਼ ਕਰ ਰਿਹਾ ਹੈ, ਜਿਸ ਵਿਚ ਰੂਸੀਆਂ ਪੱਲੜਾ ਕਾਫ਼ੀ ਭਾਰੀ ਲੱਗ ਰਿਹਾ ਹੈ?

 

ਪੁਤਿਨ ਯੂਕਰੇਨ ਨਾਲ ਗੱਲਬਾਤ ਲਈ ਤਿਆਰ
  


ਇਸ ਦੌਰਾਨ ਰੂਸੀ ਫੌਜ ਨੇ ਦਾਅਵਾ ਕੀਤਾ ਹੈ ਕਿ ਉਸਨੇ ਕੀਵ ਦੇ ਬਾਹਰ ਇੱਕ ਹਵਾਈ ਅੱਡੇ 'ਤੇ ਕਬਜ਼ਾ ਕਰਕੇ ਪੱਛਮ ਤੋਂ ਰਾਜਧਾਨੀ ਨਾਲ ਸੰਪਰਕ ਕੱਟ ਦਿੱਤਾ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਅਪੀਲ ਕੀਤੀ ਹੈ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਦਾ ਕਹਿਣਾ ਹੈ ਕਿ ਰੂਸ ਬੇਲਾਰੂਸ ਦੀ ਰਾਜਧਾਨੀ ਮਿੰਸਕ ਵਿੱਚ ਯੂਕਰੇਨ ਨਾਲ ਗੱਲਬਾਤ ਲਈ ਤਿਆਰ ਹੈ।

 

ਇਸ ਤੋਂ ਪਹਿਲਾਂ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਵੱਡਾ ਬਿਆਨ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਕ ਵਾਰ ਯੂਕਰੇਨ ਦੀ ਫੌਜ ਆਤਮ ਸਮਰਪਣ ਕਰ ਦੇਵੇਗੀ ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰੂਸ ਯੂਕਰੇਨ ਨੂੰ "ਅੱਤਿਆਚਾਰ ਤੋਂ ਮੁਕਤ" ਕਰਨਾ ਚਾਹੁੰਦਾ ਹੈ ਤਾਂ ਜੋ ਯੂਕਰੇਨ ਦੇ ਲੋਕ ਆਪਣਾ ਭਵਿੱਖ ਤੈਅ ਕਰ ਸਕਣ। ਮਾਸਕੋ 'ਚ ਪ੍ਰੈੱਸ ਕਾਨਫਰੰਸ ਦੌਰਾਨ ਵਿਦੇਸ਼ ਮੰਤਰੀ ਨੇ ਕਿਹਾ ਕਿ ਅਜਿਹੇ ਹਾਲਾਤ 'ਚ ਰੂਸ ਚੁੱਪ ਨਹੀਂ ਰਹਿ ਸਕਦਾ। ਅਸੀਂ ਇਸ ਸਮੇਂ ਯੂਕਰੇਨ ਦੀ ਸਰਕਾਰ ਨਾਲ ਲੋਕਤੰਤਰੀ ਸਰਕਾਰ ਵਜੋਂ ਪੇਸ਼ ਆਉਣ ਦਾ ਕੋਈ ਮੌਕਾ ਨਹੀਂ ਦੇਖਦੇ।