(Source: ECI/ABP News/ABP Majha)
Russia Ukraine War: ਰੂਸੀ ਜੰਗੀ ਬੇੜੇ ਦਾ ਡੁੱਬਣਾ ਮਾਸਕੋ ਲਈ ਵੱਡਾ ਝਟਕਾ, ਕੀ ਇਸ ਦੇ ਪਿੱਛੇ ਅਮਰੀਕਾ? ਇਸ ਲਈ ਉੱਠਿਆ ਇਹ ਸਵਾਲ
Russia Ukraine War: ਵ੍ਹਾਈਟ ਹਾਊਸ ਦੇ ਬੁਲਾਰੇ ਜੇਨ ਸਾਕੀ ਨੇ ਕਿਹਾ ਕਿ ਸਾਨੂੰ ਪਹਿਲਾਂ ਪਤਾ ਨਹੀਂ ਸੀ ਕਿ ਯੂਕਰੇਨ ਜਹਾਜ਼ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਹੈ।
Sinking of Russian Warship Moskva: ਰਾਸ਼ਟਰਪਤੀ ਜੋ ਬਾਇਡਨ ਦੇ ਪ੍ਰਸ਼ਾਸਨ ਨੇ ਰੂਸੀ ਮਿਜ਼ਾਈਲ ਨਾਲ ਭਰੇ ਜਹਾਜ਼ ਮੋਸਕਵਾ ਦੇ ਡੁੱਬਣ ਵਿੱਚ ਅਮਰੀਕੀ ਖੁਫੀਆ ਏਜੰਸੀ ਦੀ ਭੂਮਿਕਾ ਨੂੰ ਰੱਦ ਕਰਦੇ ਹੋਏ ਇਸ ਘਟਨਾ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਮੋਸਕਵਾ ਦਾ ਡੁੱਬਣਾ ਉਨ੍ਹਾਂ ਪ੍ਰਮੁੱਖ ਘਟਨਾਵਾਂ ਵਿੱਚੋਂ ਇੱਕ ਹੈ ਜਿਸ ਨੇ ਯੂਕਰੇਨ ਉੱਤੇ ਹਮਲੇ ਤੋਂ ਬਾਅਦ ਰੂਸ ਨੂੰ ਵੱਡਾ ਝਟਕਾ ਦਿੱਤਾ ਸੀ।
ਇੱਕ ਦਿਨ ਪਹਿਲਾਂ ਇੱਕ ਅਮਰੀਕੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਅਮਰੀਕਾ ਨੇ ਯੂਕਰੇਨ ਨੂੰ ਜਹਾਜ਼ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਵ੍ਹਾਈਟ ਹਾਊਸ ਤੇ ਪੈਂਟਾਗਨ ਨੇ ਪਿਛਲੇ ਮਹੀਨੇ ਹੋਏ ਹਮਲੇ 'ਚ ਆਪਣੀ ਸੀਮਤ ਭੂਮਿਕਾ ਦੱਸੀ ਤੇ ਸ਼ੁੱਕਰਵਾਰ ਨੂੰ ਕਿਹਾ ਕਿ ਯੂਕਰੇਨੀ ਫੌਜ ਨੇ ਆਪਣੇ ਫੈਸਲੇ ਖੁਦ ਲਏ ਹਨ। ਇਸ ਅਭਿਆਸ ਤੋਂ ਪਤਾ ਚੱਲਦਾ ਹੈ ਕਿ ਯੂਕਰੇਨ ਦਾ ਸਮਰਥਨ ਕਰਦੇ ਹੋਏ ਰਾਸ਼ਟਰਪਤੀ ਬਾਇਡਨ ਵੀ ਅਮਰੀਕਾ ਅਤੇ ਰੂਸ ਵਿਚਾਲੇ ਕਿਸੇ ਵੀ ਤਰ੍ਹਾਂ ਦੇ ਸਿੱਧੇ ਟਕਰਾਅ ਤੋਂ ਬਚਣਾ ਚਾਹੁੰਦੇ ਹਨ।
'ਯੂਕਰੇਨ ਦੀ ਆਪਣੀ ਖੁਫੀਆ ਸਮਰੱਥਾ'
ਵ੍ਹਾਈਟ ਹਾਊਸ ਦੇ ਬੁਲਾਰੇ ਜੇਨ ਸਾਕੀ ਨੇ ਕਿਹਾ ਕਿ ਸਾਨੂੰ ਪਹਿਲਾਂ ਪਤਾ ਨਹੀਂ ਸੀ ਕਿ ਯੂਕਰੇਨ ਜਹਾਜ਼ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਹੈ। ਯੂਕਰੇਨ ਕੋਲ ਰੂਸੀ ਜਲ ਸੈਨਾ ਦੇ ਜਹਾਜ਼ਾਂ ਦੀ ਨਿਗਰਾਨੀ ਅਤੇ ਨਿਸ਼ਾਨਾ ਬਣਾਉਣ ਲਈ ਆਪਣੀਆਂ ਖੁਫੀਆ ਸਮਰੱਥਾਵਾਂ ਹਨ।
ਯੂਐਸ ਪ੍ਰਸ਼ਾਸਨ ਨੇ ਯੂਕਰੇਨ ਨੂੰ 3.4 ਬਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਪ੍ਰਦਾਨ ਕੀਤੀ ਹੈ ਤੇ ਇਸਦੀ ਫੌਜ ਯੂਕਰੇਨ ਦੇ ਸੈਨਿਕਾਂ ਨੂੰ ਡਰੋਨ ਅਤੇ ਹੋਰ ਲੜਾਕੂ ਉਪਕਰਣਾਂ ਦੀ ਵਰਤੋਂ ਕਰਨ ਲਈ ਸਿਖਲਾਈ ਦੇ ਰਹੀ ਹੈ। ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਪੂਰਬੀ ਯੂਰਪੀਅਨ ਦੇਸ਼ ਨੂੰ 150 ਮਿਲੀਅਨ ਡਾਲਰ ਦੀ ਵਾਧੂ ਫੌਜੀ ਸਹਾਇਤਾ ਦਾ ਐਲਾਨ ਵੀ ਕੀਤਾ।
ਮੋਸਕਵਾ 'ਤੇ ਅਮਰੀਕੀ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਪੈਂਟਾਗਨ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਕਿ ਯੂਕਰੇਨ ਨੂੰ ਅਮਰੀਕਾ ਤੋਂ "ਪ੍ਰਸੰਗਿਕ ਅਤੇ ਸਮੇਂ ਸਿਰ" ਖੁਫੀਆ ਜਾਣਕਾਰੀ ਮਿਲਦੀ ਹੈ ਪਰ ਇਹ ਦੂਜੇ ਦੇਸ਼ਾਂ ਤੋਂ ਵੀ ਸਹਾਇਤਾ ਪ੍ਰਾਪਤ ਕਰਦਾ ਹੈ ਅਤੇ ਆਪਣੇ ਫੈਸਲੇ ਲੈਂਦਾ ਹੈ ਕਿ ਇਸ ਦੀ ਵਰਤੋਂ ਕਿਵੇਂ ਕਰਨੀ ਹੈ। ਪੈਂਟਾਗਨ ਦੇ ਬੁਲਾਰੇ ਨੇ ਕਿਹਾ ਕਿ ਅਮਰੀਕਾ ਨੂੰ ਜਹਾਜ਼ 'ਤੇ ਹਮਲੇ ਦੀ ਪਹਿਲਾਂ ਤੋਂ ਜਾਣਕਾਰੀ ਨਹੀਂ ਸੀ।