ਪੜਚੋਲ ਕਰੋ

ਰੂਸ-ਯੂਕਰੇਨ ਦੀ ਜੰਗ 'ਚ ਭਾਰਤ ਨੂੰ ਲੱਗ ਸਕਦਾ ਝਟਕਾ! ਅਮਰੀਕਾ ਵੱਲੋਂ ਪਾਬੰਦੀਆਂ ਲਾਉਣ ਦੀ ਤਿਆਰੀ

Russia Ukraine war : ਰੂਸ ਤੋਂ ਐਸ-400 ਮਿਜ਼ਾਈਲ ਡਿਫੈਂਸ ਸਿਸਟਮ ਦੀ ਖਰੀਦ ਮਾਮਲੇ ’ਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਸੀਏਏਟੀਐਸਏ ਕਾਨੂੰਨ ਤਹਿਤ ਭਾਰਤ ’ਤੇ ਪਾਬੰਦੀਆਂ ਲਗਾਉਣ ਜਾਂ ਨਾ ਲਗਾਉਣ ਬਾਰੇ ਫ਼ੈਸਲਾ ਕਰਨਗੇ।

ਵਾਸ਼ਿੰਗਟਨ: ਰੂਸ-ਯੂਕਰੇਨ (Russia Ukraine war ) ਦੀ ਜੰਗ ਦਾ ਭਾਰਤ ਉੱਪਰ ਵੀ ਸਾਇਆ ਹੈ। ਇੱਕ ਪਾਸੇ ਭਾਰਤ ਅੰਦਰ ਮਹਿੰਗਾਈ ਵਧ ਰਹੀ ਹੈ ਤੇ ਦੂਜੇ ਪਾਸੇ ਭਾਰਤ ਨੂੰ ਅਮਰੀਕਾ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਵੱਲੋਂ ਨਿਰਪੱਖ ਰਹਿਣ ਦੀ ਰਣਨੀਤੀ ਤੋਂ ਅਮਰੀਕਾ ਕਾਫੀ ਖਫਾ ਹੈ। ਇਸ ਲਈ ਅਮਰੀਕਾ ਜਲਦ ਹੀ ਭਾਰਤ ਨੂੰ ਵੱਡਾ ਝਟਕਾ ਦੇ ਸਕਦਾ ਹੈ।

ਚਰਚਾ ਹੈ ਕਿ ਰੂਸ ਤੋਂ ਐਸ-400 ਮਿਜ਼ਾਈਲ ਡਿਫੈਂਸ ਸਿਸਟਮ (S-400 missile defense system) ਦੀ ਖਰੀਦ ਮਾਮਲੇ ’ਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਸੀਏਏਟੀਐਸਏ ਕਾਨੂੰਨ ਤਹਿਤ ਭਾਰਤ ’ਤੇ ਪਾਬੰਦੀਆਂ ਲਗਾਉਣ ਜਾਂ ਨਾ ਲਗਾਉਣ ਬਾਰੇ ਫ਼ੈਸਲਾ ਕਰਨਗੇ। ਬਾਇਡਨ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਇਹ ਜਾਣਕਾਰੀ ਦਿੱਤੀ ਹੈ।

ਦੱਸ ਦਈਏ ਕਿ ਕਾਊਂਟਰਿੰਗ ਅਮਰੀਕਾਜ਼ ਐਡਵਰਸਰੀਜ਼ ਥਰੂ ਸੈਂਕਸ਼ਨ ਐਕਟ (ਸੀਏਏਟੀਐਸਏ) ਤਹਿਤ ਅਮਰੀਕੀ ਪ੍ਰਸ਼ਾਸਨ ਕੋਲ ਇਰਾਨ, ਉੱਤਰੀ ਕੋਰੀਆ ਜਾਂ ਰੂਸ ਨਾਲ ਮਹੱਤਵਪੂਰਨ ਲੈਣ-ਦੇਣ ਵਾਲੇ ਕਿਸੇ ਵੀ ਦੇਸ਼ ਖ਼ਿਲਾਫ਼ ਪਾਬੰਦੀਆਂ ਲਗਾਉਣ ਦਾ ਅਧਿਕਾਰ ਹੈ।

ਇਸ ਬਾਰੇ ਅਮਰੀਕੀ ਡਿਪਲੋਮੈਟ ਲੂ ਨੇ ਕਿਹਾ ਕਿ ਬਿਡੇਨ ਪ੍ਰਸ਼ਾਸਨ 'ਤੇ ਦਬਾਅ ਵਧਿਆ ਹੈ, ਪਰ ਉਨ੍ਹਾਂ ਨੇ ਪਾਬੰਦੀਆਂ 'ਤੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ, ''ਮੈਂ ਸਿਰਫ ਇਹ ਕਹਿ ਸਕਦਾ ਹਾਂ ਕਿ ਭਾਰਤ ਹੁਣ ਸਾਡਾ ਮਹੱਤਵਪੂਰਨ ਸੁਰੱਖਿਆ ਭਾਈਵਾਲ ਹੈ ਤੇ ਅਸੀਂ ਇਸ ਭਾਈਵਾਲੀ ਨਾਲ ਅੱਗੇ ਵਧਣ ਦੀ ਕਦਰ ਕਰਦੇ ਹਾਂ।''

ਦਰਅਸਲ, ਬਿਡੇਨ ਪ੍ਰਸ਼ਾਸਨ ਦੀ ਮੁਸ਼ਕਲ ਇਹ ਹੈ ਕਿ ਚੀਨ ਨੂੰ ਸੰਤੁਲਿਤ ਕਰਨ ਦੇ ਮਾਮਲੇ ਵਿੱਚ ਭਾਰਤ ਤੋਂ ਵੱਡੀ ਕੋਈ ਖੇਤਰੀ ਸ਼ਕਤੀ ਨਹੀਂ। ਇਸ ਕਾਰਨ ਇਹ CATSA ਤਹਿਤ ਪਾਬੰਦੀਆਂ ਦੇ ਫੈਸਲੇ ਨੂੰ ਟਾਲ ਰਿਹਾ ਹੈ।

ਦਰਅਸਲ, ਰੂਸ ਖਿਲਾਫ ਸੁਰੱਖਿਆ ਪ੍ਰੀਸ਼ਦ 'ਚ ਲਿਆਂਦੇ ਮਤੇ 'ਤੇ ਵੋਟਿੰਗ ਤੋਂ ਭਾਰਤ ਦੀ ਦੂਰੀ ਤੋਂ ਅਮਰੀਕਾ ਪ੍ਰੇਸ਼ਾਨ ਹੈ। ਅਮਰੀਕੀ ਸੰਸਦ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇੱਕ ਆਵਾਜ਼ 'ਚ ਭਾਰਤ ਨੂੰ ਵੋਟਿੰਗ 'ਚ ਹਿੱਸਾ ਨਾ ਲੈਣ ਵਾਲੇ 35 ਦੇਸ਼ਾਂ 'ਚ ਸ਼ਾਮਲ ਕੀਤੇ ਜਾਣ 'ਤੇ ਇਤਰਾਜ਼ ਜਤਾਇਆ।

ਉਨ੍ਹਾਂ ਨੇ ਸੰਸਦ ਦੀਆਂ ਬਹਿਸਾਂ ਵਿੱਚ ਹਿੱਸਾ ਲੈਂਦੇ ਹੋਏ ਭਾਰਤ-ਅਮਰੀਕਾ ਰੱਖਿਆ ਸੁਰੱਖਿਆ ਸਹਿਯੋਗ ਦਾ ਵਾਰ-ਵਾਰ ਜ਼ਿਕਰ ਕੀਤਾ ਹੈ ਤੇ ਇਹ ਵੀ ਪੁੱਛਿਆ ਹੈ ਕਿ ਕੀ ਹਮਲਾਵਰ ਰੂਸ 'ਤੇ ਭਾਰਤ ਦਾ ਰੁਖ ਜਾਣਨ ਤੋਂ ਬਾਅਦ ਰੂਸ ਤੋਂ ਐਸ-400 ਟ੍ਰਾਇੰਫ ਮਿਜ਼ਾਈਲ ਰੱਖਿਆ ਪ੍ਰਣਾਲੀ ਖਰੀਦਣ 'ਤੇ ਕਾਟਸਾ ਪਾਬੰਦੀਆਂ ਲਾਈਆਂ ਜਾਣਗੀਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget