ਪਾਕਿਸਤਾਨ ਦੇ ਲਾਹੌਰ ਦੀ ਜੇਲ੍ਹ ਵਿੱਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦਾ ਕਤਲ ਕਰਨ ਵਾਲੇ ਅੰਡਰਵਰਲਡ ਡਾਨ ਆਮਿਰ ਸਰਫਰਾਜ਼ ਦਾ ਐਤਵਾਰ ਨੂੰ ਕਤਲ ਕਰ ਦਿੱਤਾ ਗਿਆ। ਸਰਫਰਾਜ਼ ਨੂੰ 'ਅਣਪਛਾਤੇ ਹਮਲਾਵਰਾਂ' ਨੇ ਗੋਲੀ ਮਾਰ ਦਿੱਤੀ ਸੀ। ਪਾਕਿਸਤਾਨ ਦੀ ਕੋਟ ਲਖਪਤ ਜੇਲ 'ਚ ਬੰਦ ਭਾਰਤੀ ਨਾਗਰਿਕ ਸਰਬਜੀਤ ਸਿੰਘ ਦਾ 2013 'ਚ ਖੁਫੀਆ ਏਜੰਸੀ ISI ਦੇ ਨਿਰਦੇਸ਼ 'ਤੇ ਸਰਫਰਾਜ਼ ਨੇ ਖੁਦ ਕਤਲ ਕਰ ਦਿੱਤਾ ਸੀ।
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਿੱਖੀਵਿੰਡ ਦਾ ਕਿਸਾਨ ਸਰਬਜੀਤ ਸਿੰਘ 30 ਅਗਸਤ 1990 ਨੂੰ ਗਲਤੀ ਨਾਲ ਪਾਕਿਸਤਾਨ ਚਲਾ ਗਿਆ ਸੀ। ਉਥੇ ਪਾਕਿਸਤਾਨੀ ਫੌਜ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਕੈਦ ਕਰ ਲਿਆ। ਪਾਕਿਸਤਾਨ ਨੇ ਸਰਬਜੀਤ 'ਤੇ ਝੂਠੇ ਕੇਸ ਲਾਏ ਅਤੇ ਦੋਸ਼ ਲਾਇਆ ਕਿ ਲਾਹੌਰ ਅਤੇ ਫੈਸਲਾਬਾਦ 'ਚ ਹੋਏ ਬੰਬ ਧਮਾਕਿਆਂ 'ਚ ਸਰਬਜੀਤ ਸਿੰਘ ਦਾ ਹੱਥ ਸੀ। ਬੰਬ ਧਮਾਕੇ ਵਿੱਚ ਕੁੱਲ 14 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸਰਬਜੀਤ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਸਰਬਜੀਤ ਸਿੰਘ ਦੀ ਭੈਣ ਦਲਬੀਰ ਅਤੇ ਪਤਨੀ ਸੁਖਪ੍ਰੀਤ ਤੋਂ ਇਲਾਵਾ ਭਾਰਤ ਸਰਕਾਰ ਨੇ ਵੀ ਸਰਬਜੀਤ ਨੂੰ ਭਾਰਤ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੀ। ਇਸ ਦੌਰਾਨ ਪਾਕਿਸਤਾਨ ਦੇ ਲਾਹੌਰ ਦੀ ਜੇਲ 'ਚ ਸਰਬਜੀਤ 'ਤੇ ਹਮਲਾ ਹੋਇਆ, ਜਿਸ 'ਚ ਉਸ ਦੀ ਜਾਨ ਚਲੀ ਗਈ।
ਪਿਛਲੇ ਕੁਝ ਸਾਲਾਂ 'ਚ ਪਾਕਿਸਤਾਨ 'ਚ ਇੱਕ-ਇੱਕ ਕਰਕੇ ਭਾਰਤ ਦੇ ਕਈ ਦੁਸ਼ਮਣ ਅੱਤਵਾਦੀ ਮਾਰੇ ਗਏ ਹਨ। 'ਅਣਜਾਣ ਹਮਲਾਵਰ' ਹੁਣ ਤੱਕ ਕਈ ਅੱਤਵਾਦੀਆਂ ਨੂੰ ਮਾਰ ਚੁੱਕੇ ਹਨ। ਹਾਲ ਹੀ 'ਚ ਬ੍ਰਿਟਿਸ਼ ਅਖਬਾਰ 'ਦਿ ਗਾਰਡੀਅਨ' ਨੇ ਆਪਣੀ ਰਿਪੋਰਟ 'ਚ ਦਾਅਵਾ ਕੀਤਾ ਸੀ ਕਿ 2019 'ਚ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਖੁਫੀਆ ਏਜੰਸੀ ਰਾਅ ਨੇ ਵਿਦੇਸ਼ੀ ਧਰਤੀ 'ਤੇ 20 ਲੋਕਾਂ ਦੀ ਹੱਤਿਆ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।