ਹਾਫਿਜ਼ ਸਈਦ ਨੇ ਕਿਹਾ ਕਿ ਪਾਕਿਸਤਾਨ ਉਸ ਅਮਰੀਕਾ ਦੀ ਮਦਦ ਕਰ ਰਿਹਾ ਹੈ, ਜਿਹੜਾ ਦੁਨੀਆ ਦਾ ਸਭ ਤੋਂ ਵੱਡਾ ਅੱਤਵਾਦੀ ਹੈ ਤੇ ਅਮਰੀਕਾ ਵਿੱਚ ਹਰ ਸਾਲ ਹੋ ਰਹੀ ਲੱਖਾਂ ਲੋਕਾਂ ਦੀ ਹੱਤਿਆ ਵਿੱਚ ਉਹ ਸ਼ਾਮਲ ਹੈ। ਉਸ ਨੇ ਕਿਹਾ ਕਿ ਅਮਰੀਕਾ ਖੁਦ ਹੀ ਅੱਤਵਾਦੀਆਂ ਨੂੰ ਸ਼ਰਨ ਦੇਣ ਵਾਲਿਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ।
ਹਾਫਿਜ਼ ਨੇ ਕਿਹਾ ਕਿ ਅਫਗਾਨਿਸਤਾਨ ਉੱਤੇ ਡਰੋਨ ਹਮਲੇ ਕਰਨ ਲਈ ਪਾਕਿਸਤਾਨ ਅਮਰੀਕਾ ਨੂੰ ਆਪਣੀ ਧਰਤੀ ਦੀ ਵਰਤੋਂ ਕਰਨ ਦੀ ਆਗਿਆ ਦਿੰਦਾ ਆ ਰਿਹਾ ਹੈ। ਉਸ ਨੇ ਕਿਹਾ ਕਿ ਪਾਕਿਸਤਾਨ ਦੇ ਹਾਕਮ ਇਹ ਸੋਚ ਕੇ ਚੁੱਪ ਹਨ ਕਿ ਅਮਰੀਕਾ ਖੁਸ਼ ਹੋ ਰਿਹਾ ਹੈ, ਪਰ ਅਮਰੀਕਾ ਨੇ ਅਫਗਾਨਿਸਤਾਨ ਵਿੱਚ ਆਪਣੀ ਹਾਰ ਦਾ ਭਾਂਡਾ ਪਾਕਿਸਤਾਨ ਸਿਰ ਭੰਨ ਕੇ ਉਸ ਦੀ 3300 ਕਰੋੜ ਡਾਲਰ ਦੀ ਮਦਦ ਰੋਕ ਦਿੱਤੀ ਹੈ। ਹਾਫਿਜ਼ ਸਈਦ ਨੇ ਭਾਰਤ ਵਿਰੁੱਧ ਵੀ ਭੜਾਸ ਕੱਢੀ ਅਤੇ ਕਿਹਾ ਕਿ ਉਹ ਅਮਰੀਕਾ ਨਾਲ ਮਿਲ ਕੇ ਪਾਕਿਸਤਾਨ ਨੂੰ ਘੇਰ ਰਿਹਾ ਹੈ।