ਅਮਰੀਕੀ ਰਾਸ਼ਟਰਪਤੀ ਦੇ ਸਰਜਨ ਜਨਰਲ ਬਣੇ ਭਾਰਤੀ ਮੂਲ ਦੇ ਵਿਵੇਕ ਮੂਰਤੀ
ਭਾਰਤੀ-ਅਮਰੀਕੀ ਡਾਕਟਰ ਵਿਵੇਕ ਮੂਰਤੀ ਨੂੰ ਰਾਸ਼ਟਰਪਤੀ ਜੋਅ ਬਾਇਡਨ ਦਾ ਸਰਜਨ ਜਨਰਲ ਚੁਣਿਆ ਗਿਆ ਹੈ। ਅਮਰੀਕੀ ਸੈਨੇਟ ਨੇ ਉਸ ਦੀ ਨਿਯੁਕਤੀ ਨੂੰ 57-43 ਵੋਟਾਂ ਦੇ ਫਰਕ ਨਾਲ ਮਨਜ਼ੂਰੀ ਦਿੱਤੀ ਹੈ।
ਵਾਸ਼ਿੰਗਟਨ: ਭਾਰਤ ਨੂੰ ਅਮਰੀਕੀ ਡਾਕਟਰ ਵਿਵੇਕ ਮੂਰਤੀ 'ਤੇ ਮਾਣ ਹੈ ਕਿਉਂਕਿ ਭਾਰਤੀ-ਅਮਰੀਕੀ ਡਾਕਟਰ ਵਿਵੇਕ ਮੂਰਤੀ ਨੂੰ ਰਾਸ਼ਟਰਪਤੀ ਜੋਅ ਬਾਇਡਨ ਦਾ ਸਰਜਨ ਜਨਰਲ ਨਿਯੁਕਤ ਕੀਤਾ ਗਿਆ ਹੈ। ਅਮਰੀਕੀ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ 57-43 ਵੋਟਾਂ ਦੇ ਫਰਕ ਨਾਲ ਮਨਜ਼ੂਰੀ ਦਿੱਤੀ ਹੈ ਜਿਸ ਤੋਂ ਬਾਅਦ ਅਮਰੀਕਾ ਤੇ ਭਾਰਤ ਵਿਚ ਖੁਸ਼ੀ ਦੀ ਲਹਿਰ ਹੈ।
ਉਧਰ ਯੂਐਸ ਪ੍ਰਸ਼ਾਸਨ ਮੁਤਾਬਕ ਡਾਕਟਰ ਵਿਵੇਕ ਮੂਰਤੀ ਨੂੰ ਕੋਰੋਨਾਵਾਇਰਸ ਵਿਰੁੱਧ ਲੜਾਈ ਵਿੱਚ ਇੱਕ ਉੱਚ ਜਨਤਕ ਸਿਹਤ ਅਧਿਕਾਰੀ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ ਵੀ ਡਾਕਟਰ ਵਿਵੇਕ ਮੂਰਤੀ ਨੂੰ ਓਬਾਮਾ ਪ੍ਰਸ਼ਾਸਨ ਅਧੀਨ ਸਰਜਨ ਜਨਰਲ ਨਿਯੁਕਤ ਕੀਤਾ ਜਾ ਚੁੱਕਾ ਹੈ, ਪਰ ਜਦੋਂ ਟਰੰਪ ਦੀ ਸਰਕਾਰ ਆਈ ਤਾਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਸੀ। ਹੁਣ ਇੱਕ ਵਾਰ ਫਿਰ ਉਨ੍ਹਾਂ ਨੂੰ ਸਰਜਨ ਜਨਰਲ ਚੁਣਿਆ ਗਿਆ, ਜਿਸ ਦਾ ਡਾਕਟਰ ਵਿਵੇਕ ਨੇ ਧੰਨਵਾਦ ਕੀਤਾ ਹੈ।
ਡਾ: ਵਿਵੇਕ ਨੇ ਟਵੀਟ ਕੀਤਾ
ਡਾ: ਵਿਵੇਕ ਨੇ ਟਵੀਟ ਕਰਕੇ ਖੁਦ ਨੂੰ ਸਰਜਨ ਜਨਰਲ ਚੁਣੇ ਜਾਣ ਦੀ ਖੁਸ਼ੀ ਦੱਸੀ। ਟਵੀਟ ਵਿੱਚ ਉਨ੍ਹਾਂ ਨੇ ਲਿਖਿਆ, ‘ਦੇਸ਼ ਨੂੰ ਬਿਹਤਰ ਬਣਾਉਣ ਤੇ ਆਪਣੇ ਬੱਚਿਆਂ ਦਾ ਭਵਿੱਖ ਬਣਾਉਣ ਵਿੱਚ ਮਦਦ ਕਰਨ ਲਈ ਮੈਂ ਤੁਹਾਡੇ ਨਾਲ ਕੰਮ ਕਰਨ ਲਈ ਉਤਸੁਕ ਹਾਂ’।
ਉਨ੍ਹਾਂ ਇਹ ਵੀ ਕਿਹਾ ਕਿ ਮੈਂ ਇੱਕ ਵਾਰ ਫਿਰ ਸੇਵਾ ਕਰਨ ਤੇ ਇਸ ਅਹੁਦੇ ਲਈ ਚੁਣੇ ਜਾਣ ਲਈ ਤਹਿ ਦਿਲੋਂ ਧੰਨਵਾਦੀ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕੋਰੋਨਾਵਾਇਰਸ ਕਾਰਨ ਸੰਯੁਕਤ ਰਾਜ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ: IND Vs ENG: ਪਹਿਲੇ ਵਨਡੇ ਮੈਚ 'ਚ ਜਿੱਤ ਮਗਰੋਂ ਵਿਰਾਟ ਕੋਹਲੀ ਨੇ ਗੇਂਦਬਾਜ਼ਾਂ ਲਈ ਕਹੀ ਇਹ ਵੱਡੀ ਗੱਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904