Pakistan News: ਲਾਦੇਨ ਦਾ ਪੁਰਾਣਾ ਸਾਥੀ ਤੇ ਅਲਕਾਇਦਾ ਦਾ ਖ਼ਤਰਨਾਕ ਅੱਤਵਾਦੀ ਪੰਜਾਬ ਚੋਂ ਗ੍ਰਿਫ਼ਤਾਰ, ਨਿਸ਼ਾਨੇ 'ਤੇ ਸੀ ਵੱਡੇ ਅਦਾਰੇ ਤੇ ਸ਼ਖਸੀਅਤਾਂ !
ਪਾਕਿਸਤਾਨ ਨੂੰ ਅੱਤਵਾਦੀਆਂ ਲਈ ਸੁਰੱਖਿਅਤ ਪਨਾਹਗਾਹ ਮੰਨਿਆ ਜਾਂਦਾ ਹੈ ਤੇ ਇਹ ਇੱਕ ਵਾਰ ਫਿਰ ਸਾਬਤ ਹੋ ਗਿਆ ਹੈ। ਦਰਅਸਲ, ਖ਼ੌਫ਼ਨਾਕ ਅੱਤਵਾਦੀ ਸੰਗਠਨ ਅਲਕਾਇਦਾ ਦੇ ਚੋਟੀ ਦੇ ਅੱਤਵਾਦੀ ਅਮੀਨੁਲ ਹੱਕ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
Pakistan News: ਪਾਕਿਸਤਾਨ ਨੂੰ ਅੱਤਵਾਦੀਆਂ ਲਈ ਸੁਰੱਖਿਅਤ ਪਨਾਹਗਾਹ ਮੰਨਿਆ ਜਾਂਦਾ ਹੈ ਤੇ ਇਹ ਇੱਕ ਵਾਰ ਫਿਰ ਸਾਬਤ ਹੋ ਗਿਆ ਹੈ। ਦਰਅਸਲ, ਖ਼ੌਫ਼ਨਾਕ ਅੱਤਵਾਦੀ ਸੰਗਠਨ ਅਲਕਾਇਦਾ ਦੇ ਚੋਟੀ ਦੇ ਅੱਤਵਾਦੀ ਅਮੀਨੁਲ ਹੱਕ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਮੀਨੁਲ ਹੱਕ ਓਸਾਮਾ ਬਿਨ ਲਾਦੇਨ ਦੇ ਕਰੀਬੀ ਸੀ।
ਪਾਕਿਸਤਾਨ ਪੁਲਿਸ ਦੇ ਅੱਤਵਾਦ ਵਿਰੋਧੀ ਵਿਭਾਗ ਨੇ ਸ਼ੁੱਕਰਵਾਰ ਨੂੰ ਅਮੀਨੁਲ ਹੱਕ ਨੂੰ ਗ੍ਰਿਫਤਾਰ ਕੀਤਾ ਹੈ। ਪਾਕਿਸਤਾਨ ਪੁਲਿਸ ਨੇ ਅਮੀਨੁਲ ਹੱਕ ਦੀ ਗ੍ਰਿਫਤਾਰੀ ਨੂੰ ਅੱਤਵਾਦ ਖਿਲਾਫ ਲੜਾਈ 'ਚ ਮਹੱਤਵਪੂਰਨ ਸਫਲਤਾ ਦੱਸਿਆ ਹੈ। ਪੁਲਿਸ ਨੇ ਦੱਸਿਆ ਕਿ ਵੱਖ-ਵੱਖ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਯੋਜਨਾਬੱਧ ਕਾਰਵਾਈ ਕੀਤੀ ਗਈ ਸੀ, ਜਿਸ ਤੋਂ ਬਾਅਦ ਅਮੀਨੁਲ ਹੱਕ ਨੂੰ ਫੜ ਲਿਆ ਗਿਆ ਸੀ। ਪਾਕਿਸਤਾਨ ਪੁਲਿਸ ਨੇ ਕਿਹਾ ਕਿ ਅਮੀਨੁਲ ਹੱਕ 1996 ਤੋਂ ਓਸਾਮਾ ਬਿਨ ਲਾਦੇਨ ਦਾ ਕਰੀਬੀ ਸਾਥੀ ਸੀ।
ਪੰਜਾਬ ਪੁਲਿਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਦੇ ਬੁਲਾਰੇ ਨੇ ਕਿਹਾ ਕਿ ਅੱਤਵਾਦ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਫਲਤਾ ਮਿਲੀ ਹੈ ਕਿਉਂਕਿ ਵਿਭਾਗ ਨੇ ਵੱਖ-ਵੱਖ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਪੰਜਾਬ ਸੂਬੇ ਵਿੱਚ ਇੱਕ ਯੋਜਨਾਬੱਧ ਕਾਰਵਾਈ ਦੌਰਾਨ ਹੱਕ ਨੂੰ ਗ੍ਰਿਫਤਾਰ ਕੀਤਾ ਹੈ।
ਇੱਕ ਬਿਆਨ ਵਿੱਚ, ਪੁਲਿਸ ਬੁਲਾਰੇ ਨੇ ਕਿਹਾ ਕਿ ਹੱਕ 1996 ਤੋਂ ਓਸਾਮਾ ਬਿਨ ਲਾਦੇਨ ਦਾ ਨਜ਼ਦੀਕੀ ਸਾਥੀ ਸੀ ਤੇ ਉਸਨੇ ਕਥਿਤ ਤੌਰ 'ਤੇ ਸੂਬੇ ਭਰ ਵਿੱਚ ਤੋੜ-ਫੋੜ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਈ ਸੀ ਤੇ ਮਹੱਤਵਪੂਰਨ ਅਦਾਰਿਆਂ ਅਤੇ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ।
ਸੀ.ਟੀ.ਡੀ ਨੇ ਗ੍ਰਿਫਤਾਰ ਅੱਤਵਾਦੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਨੂੰ ਪੁੱਛਗਿੱਛ ਲਈ ਅਣਪਛਾਤੀ ਜਗ੍ਹਾ 'ਤੇ ਭੇਜ ਦਿੱਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਹੱਕ ਦੀ ਗ੍ਰਿਫਤਾਰੀ ਪਾਕਿਸਤਾਨ ਅਤੇ ਦੁਨੀਆ ਭਰ ਵਿੱਚ ਅੱਤਵਾਦ ਦਾ ਮੁਕਾਬਲਾ ਕਰਨ ਲਈ ਚੱਲ ਰਹੇ ਯਤਨਾਂ ਵਿੱਚ ਇੱਕ ਵੱਡੀ ਜਿੱਤ ਨੂੰ ਦਰਸਾਉਂਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।