ਪੜਚੋਲ ਕਰੋ

UK 'ਚ ਖ਼ਾਲਿਸਤਾਨੀਆਂ ਨੂੰ ਰੈਲੀ ਲਈ ਹਾਂ, ਵਿਰੋਧੀਆਂ ਨੂੰ ਨਾਂਹ

ਲੰਡਨ: ਸਥਾਨਕ ਮੇਅਰ ਸਾਦਿਕ ਖ਼ਾਨ ਨੇ ਟ੍ਰੈਫਲਗਰ ਸਕੁਏਅਰ ਵਿੱਚ ਹੋਣ ਜਾ ਰਹੀ ਖ਼ਾਲਿਸਤਾਨ ਪੱਖੀ ਰੈਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਰੈਲੀ ਸਥਾਨਕ ਸਮੇਂ ਮੁਤਾਬਕ ਬਾਅਦ ਦੁਪਹਿਰ ਤਿੰਨ ਵਜੇ ਤੋਂ ਸ਼ਾਮ ਤਕ ਹੋਣੀ ਹੈ। ਹਾਲਾਂਕਿ, ਇਸੇ ਦਿਨ ਦੁਪਹਿਰ ਇੱਕ ਤੋਂ ਚਾਰ ਵਜੇ ਤਕ ਭਾਰਤ ਦੇ ਸਮਰਥਨ ਵਿੱਚ ਹੋਣ ਜਾ ਰਹੀ ਰੈਲੀ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। 'ਟਾਈਮਜ਼ ਆਫ ਇੰਡੀਆ' ਦੀ ਰਿਪੋਰਟ ਮੁਤਾਬਕ ਲੰਦਨ ਮੇਅਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਮਰਥਕ ਰੈਲੀ ਨੂੰ ਇਜਾਜ਼ਤ ਨਹੀਂ ਦਿੱਤੀ ਗਈ ਹੈ, ਕਿਉਂਕਿ ਉਨ੍ਹਾਂ ਕੋਲ ਮਨਜ਼ੂਰੀ ਨਹੀਂ ਸੀ। ਖਾਲਿਸਤਾਨ ਸਮਰਥਕ ਰੈਲੀ, ਲੰਦਨ ਡੈਕਲੇਰੇਸ਼ਨ ਨੂੰ ਅਮਰੀਕਾ ਦੀ ਸੰਸਥਾ ਸਿੱਖ ਫਾਰ ਜਸਟਿਸ (SFJ) ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਰੈਲੀ ਦਾ ਮਕਸਦ ਪੰਜਾਬ ਦੀ ਆਜ਼ਾਦੀ ਲਈ 2020 ਨੂੰ ਇੱਕ ਗ਼ੈਰ ਰੁਕਾਵਟੀ ਲੋਕ ਰਾਇਸ਼ੁਮਾਰੀ ਦੀ ਮੰਗ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ। ਰੈਲੀ ਨੂੰ ਸਾਬਕਾ ਸੰਸਦ ਜੌਰਜ ਗੈਲੋਵੇ ਵੀ ਸੰਬੋਧਨ ਕਰ ਜਾ ਰਹੇ ਹਨ। ਦੂਜੇ ਪਾਸੇ, ਭਾਰਤ ਦੇ ਸਮਰਥਨ ਵਿੱਚ ਹੋਣ ਵਾਲੀ ਰੈਲੀ ਦਾ ਪ੍ਰਚਾਰ ਮੁੱਖ ਤੌਰ 'ਤੇ ਫੇਸਬੁੱਕ ਰਾਹੀਂ ਹੀ ਕੀਤਾ ਗਿਆ ਹੈ। 'ਵੀ ਇੰਡੀਅਨਜ਼' ਨਾਂ ਦੇ ਸਮੂਹ ਨੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਹੈ ਕਿ ਉਹ ਐਤਵਾਰ ਨੂੰ ਟ੍ਰੈਫਲਗਰ ਸਕੁਏਅਰ 'ਤੇ ਹੀ ਭਾਰਤ ਦੀ ਆਜ਼ਾਦੀ ਦੀ 71ਵੀਂ ਵਰ੍ਹੇਗੰਢ ਮਨਾਉਣ ਲਈ ਰੈਲੀ ਕਰਵਾ ਰਿਹਾ ਹੈ। ਇਹ ਗਰੁੱਪ ਛੇ ਮਹੀਨੇ ਪਹਿਲਾਂ ਹੀ ਬਣਾਇਆ ਗਿਆ ਹੈ। ਹਾਲਾਂਕਿ, ਇਸ ਸਮੂਹ ਦਾ ਕਹਿਣਾ ਹੈ ਕਿ ਰੈਲੀ ਨੂੰ ਆਜ਼ਾਦੀ-ਦਿਹਾੜੇ ਦਾ ਜਸ਼ਨ ਮਨਾਉ ਲਈ ਕੀਤਾ ਜਾ ਰਿਹਾ ਹੈ, ਪਰ ਗਰੁੱਪ ਦੇ ਕਨਵੀਨਰ ਮਨੋਜ ਖੰਨਾ ਨੇ ਕਿਹਾ ਕਿ ਇਹ ਰੈਲੀ SFJ ਦੀ ਰੈਲੀ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ। ਜਦ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਮਿਲੀ ਤਾਂ ਖੰਨਾ ਨੇ ਕਿਹਾ ਕਿ ਅਸੀਂ ਕੁਝ ਵੀ ਰਸਮੀ ਤੌਰ 'ਤੇ ਨਹੀਂ ਕਰ ਰਹੇ। ਅਸੀਂ ਸਿਰਫ਼ ਆਜ਼ਾਦੀ ਦਾ ਜਸ਼ਨ ਮਨਾ ਰਹੇ ਹਾਂ। ਅਜਿਹਾ ਕਰਨ ਤੋਂ ਸਾਨੂੰ ਕੋਈ ਨਹੀਂ ਰੋਕ ਸਕਦਾ ਤੇ ਅਸੀਂ ਪੁਲਿਸ ਨੂੰ ਵੀ ਸਾਡੀ ਆਮਦ ਬਾਰੇ ਸੂਚਿਤ ਕਰ ਦਿੱਤਾ ਹੈ।

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget