ਪੜਚੋਲ ਕਰੋ

ਅਫ਼ਗ਼ਾਨਿਸਤਾਨ ਬੰਬ ਧਮਾਕੇ ’ਚ ਪੀੜਤ ਸਿੱਖਾਂ ਦੀ ਸ਼੍ਰੋਮਣੀ ਕਮੇਟੀ ਨੇ ਫੜੀ ਬਾਂਹ

  ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਗ਼ਾਨਿਸਤਾਨ ਵਿੱਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਚੁੱਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਿੱਤੀ। ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਅਤੇ ਅਫਗਾਨਿਸਤਾਨ ਦੇ ਕੁਝ ਸਿੱਖਾਂ ’ਤੇ ਆਧਾਰਿਤ ਉੱਚ ਪੱਧਰੀ ਵਫ਼ਦ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਨ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਅਫ਼ਗ਼ਾਨਿਸਤਾਨ ਅੰਦਰ ਸਿੱਖਾਂ ’ਤੇ ਹੋਏ ਹਮਲੇ ਸਬੰਧੀ ਵਿਸਥਾਰ ’ਚ ਗੱਲਬਾਤ ਕੀਤੀ ਗਈ। ਉਨ੍ਹਾਂ ਉੱਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕਣ ਲਈ ਵੀ ਕਿਹਾ ਹੈ। ਵਫਦ ਨੇ ਕੇਂਦਰੀ ਮੰਤਰੀ ਨੂੰ ਜਲਦੀ ਤੋਂ ਜਲਦੀ ਇੱਕ ਸਰਕਾਰੀ ਵਫਦ ਅਫ਼ਗ਼ਾਨਿਸਤਾਨ ਭੇਜਣ ਲਈ ਕਿਹਾ, ਜਿਸ ਵਿੱਚ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਨੁਮਾਇੰਦੇ ਵੀ ਸ਼ਾਮਲ ਹੋਣ। ਇਸ ਦੌਰਾਨ ਸੁਸ਼ਮਾ ਸਵਰਾਜ ਨੂੰ ਹਮਲੇ ਦੌਰਾਨ ਮਾਰੇ ਗਏ ਤੇ ਜ਼ਖ਼ਮੀ ਸਿੱਖਾਂ ਲਈ ਸਰਕਾਰੀ ਤੌਰ ’ਤੇ ਵਿਸ਼ੇਸ਼ ਸਹਾਇਤਾ ਦੇਣ ਦੀ ਵੀ ਅਪੀਲ ਕੀਤੀ ਗਈ। ਵਫਦ ਮੈਂਬਰਾਂ ਨੇ ਇਹ ਵੀ ਕਿਹਾ ਕਿ ਜੇ ਜ਼ਖ਼ਮੀਆਂ ਨੂੰ ਇਲਾਜ ਲਈ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਬਿਹਤਰ ਹੋਵੇਗਾ, ਕਿਉਂਕਿ ਇਸ ਵਕਤ ਪੀੜਤਾਂ ਨੂੰ ਵੱਡੇ ਢਾਰਸ ਦੀ ਲੋੜ ਹੈ। ਬੁਲਾਰੇ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੇ ਵਫਦ ਨੂੰ ਭਰੋਸਾ ਦਿਵਾਇਆ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਲਈ ਕਾਰਗਰ ਯਤਨ ਕੀਤੇ ਜਾਣਗੇ ਤੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਿਚਾਰ ਕੀਤਾ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Embed widget