India-Pak Tension: ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਪਾਕਿਸਤਾਨ ਵੀ ਬਹੁਤ ਜ਼ਿਆਦਾ ਪਰੇਸ਼ਾਨ ਹੋਇਆ ਹੈ ਅਤੇ ਮਦਦ ਦੀ ਗੁਹਾਰ ਲਗਾ ਰਿਹਾ ਹੈ। ਉੱਥੇ ਹੀ ਤਾਹਿਰ ਇਕਬਾਲ ਪਾਕਿਸਤਾਨੀ ਸੰਸਦ ਵਿੱਚ ਫੁੱਟ-ਫੁੱਟ ਕੇ ਹੋਣ ਲੱਗ ਪਿਆ। ਉਸਦੀ ਰੋਣ ਵਾਲੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਤਾਹਿਰ ਇਕਬਾਲ ਨੇ ਸੰਸਦ ਵਿੱਚ ਰੋਂਦੇ ਹੋਏ ਕਿਹਾ, ‘ਯਾ ਖੁਦਾ, ਅੱਜ ਬਚਾ ਲਓ, ਅੱਲ੍ਹਾ ਸਾਡੀ ਰੱਖਿਆ ਕਰੋ। ਉਨ੍ਹਾਂ ਫੌਜ ਮੁਖੀ ਮੁਨੀਰ ਤੋਂ ਵੀ ਸੁਰੱਖਿਆ ਮੰਗੀ ਹੈ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਲੰਘੀ ਰਾਤ ਭਾਰਤ ਦੇ 15 ਫੌਜੀ ਟਿਕਾਣਿਆਂ ਉਪਰ ਹਮਲਾ ਬੋਲਿਆ ਪਰ ਨਾਕਾਮ ਰਿਹਾ। ਇਸ ਦਾ ਜਵਾਬ ਦਿੰਦਿਆਂ ਭਾਰਤ ਨੇ ਵੀਰਵਾਰ ਸਵੇਰੇ ਪਾਕਿਸਤਾਨ ਦੇ ਹਵਾਈ ਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ। ਭਾਰਤ ਸਰਕਾਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਬੁੱਧਵਾਰ ਰਾਤ ਪਾਕਿਸਤਾਨੀ ਫੌਜ ਨੇ 15 ਭਾਰਤੀ ਫੌਜੀ ਟਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਭਾਰਤੀ ਫੌਜ ਨੇ ਵੱਡੀ ਕਾਰਵਾਈ ਕਰਕੇ ਢੁਕਵਾਂ ਜਵਾਬ ਦਿੱਤਾ।

ਮੀਡੀਆ ਵਿੱਚ ਧਮਾਕਿਆਂ ਦੀਆਂ ਖਬਰਾਂ ਮਗਰੋਂ ਭਾਰਤੀ ਰੱਖਿਆ ਮੰਤਰਾਲੇ ਨੇ ਅੱਜ ਦੁਪਹਿਰ 2:30 ਵਜੇ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਰੱਖਿਆ ਮੰਤਰਾਲੇ ਨੇ ਕਿਹਾ ਕਿ ਅੱਜ ਸਵੇਰੇ ਭਾਰਤੀ ਫੌਜਾਂ ਨੇ ਪਾਕਿਸਤਾਨ ਦੇ ਕਈ ਸਥਾਨਾਂ 'ਤੇ ਹਵਾਈ ਰੱਖਿਆ ਰਾਡਾਰਾਂ ਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤ ਨੇ ਲਾਹੌਰ ਵਿੱਚ ਸਥਿਤ ਹਵਾਈ ਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ ਪਾਕਿਸਤਾਨ ਕੰਟਰੋਲ ਰੇਖਾ (LoC) 'ਤੇ ਗੋਲੀਬਾਰੀ ਕਰ ਰਿਹਾ ਹੈ। ਇਸ ਵਿੱਚ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਉੜੀ, ਪੁੰਛ, ਮੇਂਢਰ ਤੇ ਰਾਜੌਰੀ ਸੈਕਟਰਾਂ ਵਿੱਚ ਮੋਰਟਾਰ ਤੇ ਗੋਲੀਬਾਰੀ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।