ਅਮਰੀਕਾ ਅੱਗੇ ਗਿੜਗਿੜਾਏ ਸ਼ਹਿਬਾਜ਼ ਸ਼ਰੀਫ਼, ਮਾਰਕੋ ਰੁਬਿਓ ਨੂੰ ਕਿਹਾ– 'ਭਾਰਤ ਨੂੰ ਰੋਕੋ...'
ਪਾਕਿਸਤਾਨ ਲੰਬੇ ਸਮੇਂ ਤੋਂ ਅੱਤਵਾਦ ਨੂੰ ਪਨਾਹ ਦਿੰਦਾ ਆ ਰਿਹਾ ਹੈ, ਇਹ ਗੱਲ ਸਾਰੀ ਦੁਨੀਆ ਜਾਣਦੀ ਹੈ। ਪਰ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੁਬਿਓ ਨਾਲ ਗੱਲ ਕਰਦੇ ਹੋਏ ਸ਼ਹਿਬਾਜ਼ ਸ਼ਰੀਫ਼ ਨੇ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਕਿ ਉਹਨਾਂ ਦਾ ਦੇਸ਼..

Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੀ ਕਾਰਵਾਈ ਨੂੰ ਲੈ ਕੇ ਪਾਕਿਸਤਾਨ ਡਰਿਆ ਹੋਇਆ ਹੈ। ਪਾਕਿਸਤਾਨ ਦੀ ਹਾਲਤ ਇਹ ਹੋ ਗਈ ਹੈ ਕਿ ਉਨ੍ਹਾਂ ਦੇ ਰੱਖਿਆ ਮੰਤਰੀ ਅਤੇ ਵਿਦੇਸ਼ ਮੰਤਰੀ ਕਹਿੰਦੇ ਨੇ ਕਿ ਭਾਰਤ ਕਿਸੇ ਵੀ ਵੇਲੇ ਹਮਲਾ ਕਰ ਸਕਦਾ ਹੈ। ਇਸ ਵਿਚਕਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਬੁੱਧਵਾਰ ਯਾਨੀਕਿ 30 ਅਪ੍ਰੈਲ ਨੂੰ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੁਬਿਓ ਨਾਲ ਫੋਨ 'ਤੇ ਗੱਲ ਕਰਕੇ ਆਪਣਾ ਡਰ ਜ਼ਾਹਿਰ ਕੀਤਾ।
ਪਾਕਿਸਤਾਨ ਲੰਬੇ ਸਮੇਂ ਤੋਂ ਅੱਤਵਾਦ ਨੂੰ ਪਨਾਹ ਦਿੰਦਾ ਆ ਰਿਹਾ ਹੈ, ਇਹ ਗੱਲ ਸਾਰੀ ਦੁਨੀਆ ਜਾਣਦੀ ਹੈ। ਪਰ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੁਬਿਓ ਨਾਲ ਗੱਲ ਕਰਦੇ ਹੋਏ ਸ਼ਹਿਬਾਜ਼ ਸ਼ਰੀਫ਼ ਨੇ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਕਿ ਉਹਨਾਂ ਦਾ ਦੇਸ਼ ਖੁਦ ਅੱਤਵਾਦ ਨਾਲ ਪੀੜਤ ਹੈ। ਸ਼ਹਿਬਾਜ਼ ਨੇ ਮਾਰਕੋ ਰੁਬਿਓ ਨੂੰ ਕਿਹਾ ਕਿ ਅੱਤਵਾਦ ਕਾਰਨ ਪਾਕਿਸਤਾਨ ਵਿੱਚ 90 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਅਤੇ ਦੇਸ਼ ਨੂੰ 152 ਬਿਲੀਅਨ ਅਮਰੀਕੀ ਡਾਲਰ ਦਾ ਨੁਕਸਾਨ ਹੋਇਆ ਹੈ।
ਅਮਰੀਕਾ ਅੱਗੇ ਗਿੜਗਿੜਾਇਆ ਪਾਕਿਸਤਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਮਾਰਕੋ ਰੁਬਿਓ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਦੀ ਉਕਸਾਹਟ ਕਾਰਨ ਪਾਕਿਸਤਾਨ ਦਾ ਧਿਆਨ ਅੱਤਵਾਦ ਖ਼ਿਲਾਫ਼ ਲੜਾਈ ਤੋਂ ਭਟਕ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਅਫਗਾਨਿਸਤਾਨ ਦੀ ਧਰਤੀ ਤੋਂ ਚਲ ਰਹੇ ਆਈਐਸਕੇਪੀ, ਟੀਟੀਪੀ ਅਤੇ ਬੀਐਲਏ ਦਾ ਜ਼ਿਕਰ ਕੀਤਾ। ਅਮਰੀਕਾ ਅੱਗੇ ਗਿੜਗਿੜਾਉਂਦੇ ਹੋਏ ਉਨ੍ਹਾਂ ਨੇ ਪਹਿਲਗਾਮ ਹਮਲੇ ਦੀ ਪਾਰਦਰਸ਼ੀ ਅਤੇ ਭਰੋਸੇਯੋਗ ਜਾਂਚ ਦੀ ਮੰਗ ਕੀਤੀ। ਸ਼ਹਿਬਾਜ਼ ਨੇ ਮਾਰਕੋ ਰੁਬਿਓ ਨੂੰ ਅਪੀਲ ਕੀਤੀ ਕਿ ਉਹ ਭਾਰਤ 'ਤੇ ਬਿਆਨਬਾਜ਼ੀ ਘਟਾਉਣ ਅਤੇ ਜ਼ਿੰਮੇਵਾਰਨਾ ਰਵੱਈਆ ਅਪਣਾਉਣ ਦਾ ਦਬਾਅ ਬਣਾਏ।
ਸਿੰਧੂ ਜਲ ਸੰਧੀ ਨੂੰ ਲੈ ਕੇ ਅਮਰੀਕਾ ਅੱਗੇ ਰੋਏ ਸ਼ਹਿਬਾਜ਼
ਸ਼ਹਿਬਾਜ਼ ਸ਼ਰੀਫ਼ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਗੱਲਬਾਤ ਦੌਰਾਨ ਸਿੰਧੂ ਜਲ ਸੰਧੀ ਨੂੰ ਲੈ ਕੇ ਭਾਰਤ ਵੱਲੋਂ ਕੀਤੇ ਗਏ ਕਦਮ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ, "ਇਹ ਬਹੁਤ ਹੀ ਅਫ਼ਸੋਸਜਨਕ ਗੱਲ ਹੈ ਕਿ ਭਾਰਤ ਨੇ ਪਾਣੀ ਨੂੰ ਹਥਿਆਰ ਬਣਾਉਣ ਦਾ ਫੈਸਲਾ ਕੀਤਾ, ਜੋ ਕਿ ਪਾਕਿਸਤਾਨ ਦੇ 240 ਮਿਲੀਅਨ ਲੋਕਾਂ ਦੀ ਜੀਵਨ ਰੇਖਾ ਹੈ।" ਸ਼ਹਿਬਾਜ਼ ਸ਼ਰੀਫ਼ ਨੇ ਕਿਹਾ, "ਅਮਰੀਕਾ ਦੀ ਮਦਦ ਕਾਰਨ ਪਿਛਲੇ ਸਾਲ ਪਾਕਿਸਤਾਨ ਦੀ ਆਰਥਿਕਤਾ 'ਚ ਵੱਡੇ ਸੁਧਾਰ ਆਏ ਹਨ। ਦੱਖਣੀ ਏਸ਼ੀਆ ਵਿੱਚ ਅਮਨ ਤਦ ਹੀ ਕਾਇਮ ਹੋ ਸਕਦਾ ਹੈ ਜਦੋਂ ਅਸੀਂ ਮਿਲ ਬੈਠ ਕੇ ਗੱਲ ਕਰੀਏ।"
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















