ਪਰਮਜੀਤ ਸਿੰਘ ਦੀ ਰਿਪੋਰਟ -



ਪਾਕਿਸਤਾਨ ਦੇ ਲਾਹੌਰ ‘ਚ ਲੰਡਾ ਬਜ਼ਾਰ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸਮਾਧ 'ਤੇ ਉਹਨਾਂ ਦਾ ਸ਼ਹੀਦੀ ਦਿਹਾੜਾ ਇਸ ਵਾਰ ਵੀ ਨਹੀਂ ਮਨਾਇਆ ਜਾ ਸਕੇਗਾ। ਮਿਲੀ ਜਾਣਕਾਰੀ ਅਨੁਸਾਰ ਦਾਵਤ ਏ ਇਸਲਾਮੀ (ਬਰੇਲਵੀ) ਅਤੇ ਪੀਰ ਸ਼ਾਹ ਕਾਕੂ ਚਿਸ਼ਤੀ ਦੀ ਮਜ਼ਾਰ ਦੇ ਕਾਰਕੁਨਾਂ ਵੱਲੋਂ ਜਨਤਕ ਤੌਰ ਤੇ ਇਹ ਧਮਕੀ ਦਿੱਤੀ ਗਈ ਸੀ ਕਿ ਕਿਸੇ ਵੀ ਹਾਲ ‘ਚ ਉੱਥੇ ਸਮਾਧ ਕਾਇਮ ਨਹੀਂ ਰਹਿਣ ਦਿੱਤੀ ਜਾਵੇਗੀ। 


 

ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਜੁਲਾਈ 2020 ‘ਚ ਸਮਾਧ ਨੂੰ ਸੀਲ ਕਰ ਦਿੱਤਾ ਸੀ। ਇਸ ਕਾਰਨ ਇਸ ਵਾਰ ਵੀ ਉੱਤਮ ਸਮਾਧ ਦੇ ਸਾਹਮਣੇ ਸਥਿਤ ਗੁਰਦੁਆਰਾ ਸ਼ਹੀਦਗੰਜ ਸਿੰਘ ਸਿੰਘਣੀਆਂ ਵਿੱਖੇ ਬਰਸੀ ਦੇ ਮਦੇਨਜਰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। 

 

ਗੌਰਤਲਬ ਐ ਕਿ ਲਾਹੌਰ ਰੇਲਵੇ ਸਟੇਸ਼ਨ ਦੇ ਸਾਹਮਣੇ ਨੌਲੱਖਾ ਬਾਜ਼ਾਰ ਦੇ ਆਖੀਰ ‘ਚ ਮੌਜੂਦ ਸ਼ਹੀਦ ਭਾਈ ਤਾਰੂ ਸਿੰਘ ਦੀ ਸਮਾਧ ਦੇ ਸਥਾਨ ਦਾ ਸਿੱਖ ਇਤਿਹਾਸ ‘ਚ ਵਿਸ਼ੇਸ਼ ਜ਼ਿਕਰ ਆਉਦਾ ਹੈ। ਇੱਥੇ ਹੀ ਕਾਜ਼ੀਆਂ ਵੱਲੋਂ ਫ਼ਤਵਾ ਜਾਰੀ ਕਰਨ ਤੇ ਜਲਾਦ ਵੱਲੋਂ ਭਾਈ ਤਾਰੂ ਸਿੰਘ ਦੀ ਖੋਪੜੀ ਰੰਬੀਆਂ ਨਾਲ ਉਤਾਰ ਕੇ ਉਹਨਾਂ ਨੂੰ ਸ਼ਹੀਦ ਕਰ ਦਿੱਤਾ ਸੀ।  
 


ਪਾਕਿਸਤਾਨ ਦੇ ਲਾਹੌਰ ‘ਚ ਲੰਡਾ ਬਜ਼ਾਰ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸਮਾਧ 'ਤੇ ਉਹਨਾਂ ਦਾ ਸ਼ਹੀਦੀ ਦਿਹਾੜਾ ਇਸ ਵਾਰ ਵੀ ਨਹੀਂ ਮਨਾਇਆ ਜਾ ਸਕੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਇਹ ਵੀ ਪੜ੍ਹੋ :  ਬਠਿੰਡਾ 'ਚ ਕੂੜੇ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼ ,ਪੂਰੇ ਸ਼ਹਿਰ 'ਚ ਫੈਲੀ ਸਨਸਨੀ


ਇਹ ਵੀ ਪੜ੍ਹੋ :: ਪੰਜਾਬ 'ਚ 4 ਦਿਨਾਂ ਲਈ ਯੈਲੋ ਅਲਰਟ ਜਾਰੀ, ਹਰਿਆਣਾ ਵਿੱਚ 30 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ