ਨਵਾਜ਼ ਸ਼ਰੀਫ਼ ਦਾ ਭਰਾ ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ
ਏਬੀਪੀ ਸਾਂਝਾ | 05 Oct 2018 06:11 PM (IST)
ਲਾਹੌਰ: ਨੈਸ਼ਨਲ ਅਕਾਊਂਟੇਬਿਲਟੀ ਬਿਊਰੋ (NAB) ਨੇ ਅੱਜ ਪਾਕਿਸਤਾਨ ਮੁਸਲਮ ਲੀਗ-ਨਵਾਜ਼ (PML-N) ਦੇ ਪ੍ਰਧਾਨ ਸ਼ਹਿਬਾਜ਼ ਸ਼ਰੀਫ਼ ਨੂੰ ਆਸ਼ਿਆਨਾ-ਏ-ਇਕਬਾਲ ਹਾਊਸਿੰਗ ਸਕੀਮ ਘਪਲੇ ਸਬੰਧੀ ਗ੍ਰਿਫ਼ਤਾਰ ਕਰ ਲਿਆ। PML-N ਲੀਡਰ ਮਰੀਅਮ ਔਰੰਗਜ਼ੇਬ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਕੱਲ੍ਹ ਉਨ੍ਹਾਂ ਨੂੰ ਜਵਾਬਦੇਹੀ ਅਦਾਲਤ (ਅਕਾਊਂਟੇਬਿਲਟੀ ਕੋਰਟ) ਵਿੱਚ ਪੇਸ਼ ਕੀਤਾ ਜਾਏਗਾ। ਦੱਸਣਯੋਗ ਹੈ ਕਿ ਸ਼ਹਿਬਾਜ਼ ਸ਼ਰੀਫ ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਹੋਏ ਹਨ। PML-N ਲੀਡਰਸ਼ਿਪ ਦੌਰਾਨ ਸਾਫ ਪਾਣੀ ਕੇਸ ਸਬੰਧੀ ਵੱਡੇ ਘਪਲੇ ਵਿੱਚ ਉਨ੍ਹਾਂ ਦਾ ਨਾਂ ਆਉਣ ਕਾਰਨ ਉਹ ਪਹਿਲਾਂ ਹੀ ਕੇਸ ਦੀ ਸੁਣਵਾਈ ਲਈ ਪੇਸ਼ ਹੋ ਰਹੇ ਸਨ। ਉਨ੍ਹਾਂ ਦੀ ਗ੍ਰਿਫ਼ਤਾਰੀ ਪਿੱਛੋਂ ਲਾਹੌਰ ਸਥਿਤ ਉਨ੍ਹਾਂ ਦੇ ਦਫ਼ਤਰ ਬਾਹਰ ਵੱਡੀ ਗਿਣਤੀ ਫੌਜ ਤਇਨਾਤ ਕੀਤੀ ਗਈ ਹੈ। ਇਸ ਸਬੰਧੀ ਸੂਚਨਾ ਮੰਤਰੀ ਫਵਦ ਚੌਧਰੀ ਨੇ ਕਿਹਾ ਕਿ ਜਵਾਬਦੇਹੀ ਦੀ ਪ੍ਰਕਿਰਿਆ ਜਾਰੀ ਰਹੇਗੀ। ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣਗੀਆਂ।