PML-N ਨੇ ਮਾਰੀ ਬਾਜ਼ੀ, ਸ਼ਾਹਬਾਜ਼ ਸ਼ਰੀਫ਼ ਬਣੇ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ
ਰੀਫ਼ ਦੇ ਖ਼ਿਲਾਫ਼ ਇਮਰਾਨ ਖ਼ਾਨ ਦੀ ਪਾਰਟੀ ਦੇ ਨੇਤਾ ਉਮਰ ਅਯੂਬ ਖ਼ਾਨ ਨੇ ਪੀਐਮ ਪਦ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ ਪਰ ਵੋਟਾਂ ਦੇ ਹਿਸਾਬ ਨਾਲ ਸ਼ਾਹਬਾਜ਼ ਸ਼ਰੀਫ਼ ਦੇ ਹੱਥ ਮੁੜ ਤੋਂ ਪਾਕਿਸਤਾਨ ਦੀ ਕਮਾਨ ਆ ਗਈ ਹੈ।
Pakistan Politics: ਪਾਕਿਸਤਾਨ ਮੁਸਲਿਮ ਲੀਗ ਐਨ ਦੇ ਸੀਨੀਅਰ ਨੇਤਾ ਸ਼ਾਹਬਾਜ਼ ਸ਼ਰੀਫ਼ ਇੱਕ ਵਾਰ ਮੁੜ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣ ਗਏ ਹਨ। 3 ਮਾਰਚ ਨੂੰ ਹੋਈ ਵੋਟਿੰਗ ਵਿੱਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਚੁਣ ਲਿਆ ਗਿਆ ਹੈ। ਸ਼ਾਹਬਾਜ਼ ਸ਼ਰੀਫਡ ਨੇ 2 ਮਾਰਚ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ ਸੀ।
صدر مسلم لیگ ن محمد شہبازشریف 201 ووٹ لے کر وزیراعظم پاکستان منتخب pic.twitter.com/F0fTxQGGRm
— PMLN (@pmln_org) March 3, 2024
ਵੋਟਿੰਗ ਤੋਂ ਪਹਿਲਾਂ ਹੀ ਆਂਕੜੇ PML-N ਦੇ ਹੱਕ ਵਿੱਚ ਸਨ ਤੇ ਮੰਨਿਆ ਜਾ ਰਿਹਾ ਸੀ ਸ਼ਾਹਬਾਜ਼ ਸ਼ਰੀਫ਼ ਦੇ ਹੱਥਾਂ ਵਿੱਚ ਇੱਕ ਵਾਰ ਮੁੜ ਤੋਂ ਪਾਕਿਸਤਾ ਦੀ ਕਮਾਨ ਆਵੇਗੀ। ਸ਼ਰੀਫ਼ ਦੇ ਖ਼ਿਲਾਫ਼ ਇਮਰਾਨ ਖ਼ਾਨ ਦੀ ਪਾਰਟੀ ਦੇ ਨੇਤਾ ਉਮਰ ਅਯੂਬ ਖ਼ਾਨ ਨੇ ਪੀਐਮ ਪਦ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ।
ਦੱਸ ਦਈਏ ਕਿ ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਹੈ। ਪ੍ਰਧਾਨ ਮੰਤਰੀ ਦੀ ਚੋਣ ਲਈ ਨੈਸ਼ਨਲ ਅਸੈਂਬਲੀ ਵਿੱਚ ਵੋਟਿੰਗ ਹੋਈ। ਇਸ ਮੌਕੇ ਸਪੀਕਰ ਨੇ ਐਲਾਨ ਕਰਦਿਆਂ ਕਿਹਾ ਕਿ ਸ਼ਾਹਬਾਜ਼ ਸ਼ਰੀਫ਼ 201 ਵੋਟਾਂ ਨਾਲ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣੇ ਗਏ ਹਨ।
محمد شہبازشریف 201 ووٹ لے کر دوسری مرتبہ وزیراعظم منتخب pic.twitter.com/XsvLywS0k5
— PMLN (@pmln_org) March 3, 2024
ਪੰਜਾਬ ਦੇ ਤਿੰਨ ਵਾਰ ਦੇ ਮੁੱਖ ਮੰਤਰੀ ਰਹੇ ਸ਼ਾਹਬਾਜ਼ ਸ਼ਰੀਫ਼ ਸਾਲ 2022 ਵਿੱਚ ਪਹਿਲੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ। ਪ੍ਰਧਾਨ ਮੰਤਰੀ ਦੇ ਤੌਰ ਉੱਤੇ ਉਨ੍ਹਾਂ ਦਾ ਪਹਿਲਾ ਕਾਰਜਕਾਲ ਮਹਿਜ਼ 16 ਮਹੀਨਿਆਂ ਦਾ ਰਿਹਾ ਸੀ।ਅਗਸਤ 2023 ਵਿੱਚ ਆਪਣੀ ਸਰਕਾਰ ਦਾ ਕਾਰਜਕਾਰ ਪੂਰਾ ਹੋਣ ਤੋਂ ਬਾਅਦ ਸ਼ਾਹਬਾਜ਼ ਸ਼ਰੀਫ਼ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਪਾਕਿਸਤਾਨ ਨੂੰ ਡਿਫਾਲਟਰ ਹੋਣ ਤੋਂ ਬਚਾਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹਲਾਤਾਂ ਵਿੱਚ ਉਨ੍ਹਾਂ ਨੂੰ ਅਰਥਵਿਵਸਥਾ ਮਿਲੀ ਸੀ ਉਨ੍ਹਾਂ ਨੇ 17 ਮਹੀਨਿਆਂ ਵਿੱਚ ਜਿੰਨਾ ਸੰਭਵ ਹੋ ਸਕਿਆ ਉਨ੍ਹਾਂ ਕੰਮ ਕੀਤਾ। ਹੁਣ ਉਨ੍ਹਾਂ ਨੂੰ ਮੁੜ ਤੋਂ ਪਾਕਿਸਤਾਨ ਦੀ ਕਮਾਨ ਸੰਭਾਈ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।